ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਦੇ ਸਮਾਗਮ ਵਿੱਚ ਹਿੱਸਾ ਲੈਣਗੇ

Posted On: 25 DEC 2025 5:37PM by PIB Chandigarh

 ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਦਸੰਬਰ, 2025 ਨੂੰ ਦੁਪਹਿਰ ਲਗਭਗ 12 ਵੱਜ ਕੇ 15 ਮਿੰਟ ’ਤੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ‘ਵੀਰ ਬਾਲ ਦਿਵਸ’ ਦੇ ਮੌਕੇ ’ਤੇ ਰਾਸ਼ਟਰੀ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਇਕੱਠ ਨੂੰ ਵੀ ਸੰਬੋਧਨ ਕਰਨਗੇ।

ਵੀਰ ਬਾਲ ਦਿਵਸ ਮਨਾਉਣ ਲਈ, ਭਾਰਤ ਸਰਕਾਰ ਦੇਸ਼ ਭਰ ਵਿੱਚ ਕਈ ਸਮਾਗਮਾਂ ਦਾ ਆਯੋਜਨ ਕਰ ਰਹੀ ਹੈ। ਇਸਦਾ ਉਦੇਸ਼ ਨਾਗਰਿਕਾਂ ਨੂੰ ਸਾਹਿਬਜ਼ਾਦਿਆਂ ਦੀ ਅਸਾਧਾਰਨ ਹਿੰਮਤ ਅਤੇ ਸਰਬ-ਉੱਚ ਕੁਰਬਾਨੀ ਬਾਰੇ ਜਾਣਕਾਰੀ ਦੇਣਾ ਅਤੇ ਸਿੱਖਿਅਤ ਕਰਨ ਦੇ ਨਾਲ-ਨਾਲ ਭਾਰਤੀ ਇਤਿਹਾਸ ਦੇ ਨੌਜਵਾਨ ਨਾਇਕਾਂ ਦੀ ਅਦੁੱਤੀ ਹਿੰਮਤ, ਕੁਰਬਾਨੀ ਅਤੇ ਬਹਾਦਰੀ ਦਾ ਸਨਮਾਨ ਕਰਨਾ ਅਤੇ ਉਨ੍ਹਾਂ ਨੂੰ ਯਾਦ ਕਰਨਾ ਹੈ। ਇਨ੍ਹਾਂ ਗਤੀਵਿਧੀਆਂ ਵਿੱਚ ਨਾਇਕਾਂ ਬਾਰੇ ਕਹਾਣੀ ਸੁਣਾਉਣਾ, ਕਵਿਤਾ ਪਾਠ, ਪੋਸਟਰ ਬਣਾਉਣਾ ਅਤੇ ਲੇਖ ਲਿਖਣ ਦੇ ਮੁਕਾਬਲੇ ਸ਼ਾਮਲ ਹੋਣਗੇ। ਇਹ ਸਮਾਗਮ ਸਕੂਲਾਂ, ਬਾਲ ਸੰਭਾਲ ਅਦਾਰਿਆਂ, ਆਂਗਣਵਾੜੀ ਕੇਂਦਰਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਅਤੇ ਮਾਈਗੌਵ ਅਤੇ ਮਾਈ ਭਾਰਤ ਪੋਰਟਲ ’ਤੇ ਔਨਲਾਈਨ ਕਰਵਾਏ ਜਾਣਗੇ।

9 ਜਨਵਰੀ, 2022 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨੇ 26 ਦਸੰਬਰ ਦਾ ਦਿਨ 'ਵੀਰ ਬਾਲ ਦਿਵਸ' ਵਜੋਂ ਮਨਾਏ ਜਾਣ ਦਾ ਐਲਾਨ ਕੀਤਾ ਸੀ ਜੋ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਪੁੱਤਰਾਂ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਸ਼ਹਾਦਤ ਦੀ ਯਾਦ ਵਿੱਚ ਮਨਾਇਆ ਜਾਵੇਗਾ, ਜਿਨ੍ਹਾਂ ਦੀ ਲਾਸਾਨੀ ਕੁਰਬਾਨੀ ਪੀੜ੍ਹੀਆਂ ਨੂੰ ਪ੍ਰੇਰਿਤ ਕਰ ਰਹੀ ਹੈ।

ਸਮਾਗਮ ਦੇ ਦੌਰਾਨ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐੱਮ.ਆਰ.ਬੀ.ਪੀ.) ਜੇਤੂ ਵੀ ਮੌਜੂਦ ਰਹਿਣਗੇ।

***

ਐੱਮਜੇਪੀਐੱਸ/ ਵੀਜੇa 


(Release ID: 2208757) ਵਿਜ਼ੀਟਰ ਕਾਊਂਟਰ : 41