ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵੀਰ ਬਾਲ ਦਿਵਸ 'ਤੇ ਬਹਾਦਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ
प्रविष्टि तिथि:
26 DEC 2025 9:27AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਰ ਬਾਲ ਦਿਵਸ ਦੇ ਮੌਕੇ 'ਤੇ ਬਹਾਦਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਦਿਨ ਹਿੰਮਤ, ਦ੍ਰਿੜ੍ਹਤਾ ਅਤੇ ਸਚਿਆਈ ਨਾਲ ਸਬੰਧਤ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਵੀਰ ਬਾਲ ਦਿਵਸ ਸ਼ਰਧਾ ਦਾ ਅਜਿਹਾ ਦਿਹਾੜਾ ਹੈ, ਜੋ ਬਹਾਦਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਨ ਲਈ ਸਮਰਪਿਤ ਹੈ। ਅਸੀਂ ਮਾਤਾ ਗੁਜਰੀ ਜੀ ਦੇ ਅਟੁੱਟ ਵਿਸ਼ਵਾਸ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਯਾਦ ਕਰਦੇ ਹਾਂ। ਇਹ ਦਿਨ ਹਿੰਮਤ, ਦ੍ਰਿੜ੍ਹਤਾ ਅਤੇ ਸਚਿਆਈ ਨਾਲ ਸਬੰਧਤ ਹੈ। ਉਨ੍ਹਾਂ ਦੇ ਜੀਵਨ ਅਤੇ ਆਦਰਸ਼ ਪੀੜ੍ਹੀਆਂ ਤੱਕ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿਣਗੇ।"
"ਵੀਰ ਬਾਲ ਦਿਵਸ ਸ਼ਰਧਾ ਦਾ ਅਜਿਹਾ ਮੌਕਾ ਹੈ, ਜੋ ਬਹਾਦਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਨ ਲਈ ਸਮਰਪਿਤ ਹੈ। ਅਸੀਂ ਮਾਤਾ ਗੁਜਰੀ ਜੀ ਦੇ ਅਟੁੱਟ ਵਿਸ਼ਵਾਸ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਯਾਦ ਕਰਦੇ ਹਾਂ। ਇਹ ਦਿਨ ਹਿੰਮਤ, ਦ੍ਰਿੜ੍ਹਤਾ ਅਤੇ ਸਚਿਆਈ ਨਾਲ ਸਬੰਧਤ ਹੈ। ਉਨ੍ਹਾਂ ਦੇ ਜੀਵਨ ਅਤੇ ਆਦਰਸ਼ ਪੀੜ੍ਹੀਆਂ ਤੱਕ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿਣਗੇ।"
************
ਐੱਮਜੇਪੀਐੱਸ/ਵੀਜੇ
(रिलीज़ आईडी: 2208764)
आगंतुक पटल : 4
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam