ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਬਨਾਰਸ ਹਿੰਦੂ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਇੱਕ ਮਹਾਨ ਸਮਾਜ ਸੁਧਾਰਕ, ਭਾਰਤ ਰਤਨ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਆ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ
ਸਿੱਖਿਆ ਨੂੰ ਸਮਾਜ ਸੁਧਾਰ ਦਾ ਮੂਲ ਸਿਧਾਂਤ ਮੰਨਣ ਵਾਲੇ, ਮਾਲਵੀਆ ਜੀ ਨੇ ਬਨਾਰਸ ਹਿੰਦੂ ਯੂਨੀਵਰਸਿਟੀ ਦੀ ਸਥਾਪਨਾ ਰਾਹੀਂ ਭਾਰਤੀ ਸੱਭਿਆਚਾਰਕ ਕਦਰਾਂ-ਕੀਮਤਾਂ 'ਤੇ ਅਧਾਰਿਤ ਆਧੁਨਿਕ ਸਿੱਖਿਆ ਪ੍ਰਾਪਤ ਕਰਨ ਲਈ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ
ਉਨ੍ਹਾਂ ਨੇ ਪ੍ਰੈੱਸ ਨੂੰ ਰਾਸ਼ਟਰ ਨਿਰਮਾਣ ਲਈ ਇੱਕ ਮਾਧਿਅਮ ਬਣਾਉਣ ਵਿੱਚ ਵੀ ਮਹੱਤਵਪੂਰਨ ਯੋਗਦਾਨ ਦਿੱਤਾ
ਛੂਤ-ਛਾਤ ਦੇ ਖਾਤਮੇ ਲਈ ਮਹਾਮਨਾ ਦੇ ਜੀਵਨ ਭਰ ਦੀ ਵਚਨਬੱਧਤਾ ਅਤੇ ਉਨ੍ਹਾਂ ਦੇ ਕਿਸਾਨ-ਪੱਖੀ ਉਪਰਾਲਿਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ
प्रविष्टि तिथि:
25 DEC 2025 12:07PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਬਨਾਰਸ ਹਿੰਦੂ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਇੱਕ ਮਹਾਨ ਸਮਾਜ ਸੁਧਾਰਕ, ਭਾਰਤ ਰਤਨ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਆ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ।
ਐਕਸ 'ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ, "ਬਨਾਰਸ ਹਿੰਦੂ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਇੱਕ ਮਹਾਨ ਸਮਾਜ ਸੁਧਾਰਕ, ਭਾਰਤ ਰਤਨ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਆ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ। ਸਿੱਖਿਆ ਨੂੰ ਸਮਾਜਿਕ ਸੁਧਾਰ ਦਾ ਮੂਲ ਮੰਤਰ ਮੰਨਣ ਵਾਲੇ ਮਾਲਵੀਆ ਜੀ ਨੇ ਬਨਾਰਸ ਹਿੰਦੂ ਯੂਨੀਵਰਸਿਟੀ ਦੀ ਸਥਾਪਨਾ ਰਾਹੀਂ ਨੌਜਵਾਨਾਂ ਨੂੰ ਭਾਰਤੀ ਸੱਭਿਆਚਾਰਕ ਕਦਰਾਂ-ਕੀਮਤਾਂ 'ਤੇ ਅਧਾਰਿਤ ਆਧੁਨਿਕ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਪ੍ਰੈੱਸ ਨੂੰ ਰਾਸ਼ਟਰ ਨਿਰਮਾਣ ਦਾ ਇੱਕ ਮਾਧਿਅਮ ਬਣਾਉਣ ਵਿੱਚ ਵੀ ਮਹੱਤਵਪੂਰਨ ਯੋਗਦਾਨ ਦਿੱਤਾ। ਛੂਤ-ਛਾਤ ਦੇ ਖਾਤਮੇ ਅਤੇ ਕਿਸਾਨ-ਅਨੁਕੂਲ ਕਾਰਜਾਂ ਲਈ ਮਹਾਮਨਾ ਦੇ ਜੀਵਨ ਭਰ ਦੀ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।"
************
ਆਰਕੇ/ ਆਰਆਰ/ਏਕੇ
(रिलीज़ आईडी: 2208766)
आगंतुक पटल : 2
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Bengali-TR
,
Assamese
,
Gujarati
,
Tamil
,
Telugu
,
Kannada
,
Malayalam