ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੰਥਾਲੀ ਭਾਸ਼ਾ ਵਿੱਚ ਭਾਰਤ ਦੇ ਸੰਵਿਧਾਨ ਦੇ ਪ੍ਰਕਾਸ਼ਨ ਦੀ ਸ਼ਲਾਘਾ ਕੀਤੀ

प्रविष्टि तिथि: 26 DEC 2025 9:30AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਵੱਲੋਂ ਸੰਥਾਲੀ ਭਾਸ਼ਾ ਵਿੱਚ ਭਾਰਤ ਦੇ ਸੰਵਿਧਾਨ ਦੇ ਪ੍ਰਕਾਸ਼ਨ ਦੀ ਸ਼ਲਾਘਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਨਾਲ ਸੰਵਿਧਾਨਕ ਜਾਗਰੂਕਤਾ ਅਤੇ ਲੋਕਤੰਤਰੀ ਭਾਗੀਦਾਰੀ ਨੂੰ ਉਤਸ਼ਾਹ ਮਿਲੇਗਾ। ਸ਼੍ਰੀ ਮੋਦੀ ਨੇ ਕਿਹਾ "ਭਾਰਤ ਨੂੰ ਸੰਥਾਲੀ ਸਭਿਆਚਾਰ ਅਤੇ ਰਾਸ਼ਟਰ ਦੀ ਤਰੱਕੀ ਵਿੱਚ ਸੰਥਾਲੀ ਲੋਕਾਂ ਦੇ ਯੋਗਦਾਨ 'ਤੇ ਮਾਣ ਹੈ।" 

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਆਪਣੀ ਪੋਸਟ ਵਿੱਚ ਲਿਖਿਆ:

"ਬਹੁਤ ਹੀ ਸ਼ਲਾਘਾਯੋਗ ਕੋਸ਼ਿਸ਼!"

ਸੰਥਾਲੀ ਭਾਸ਼ਾ ਵਿੱਚ ਸੰਵਿਧਾਨ, ਸੰਵਿਧਾਨਕ ਜਾਗਰੂਕਤਾ ਅਤੇ ਲੋਕਤੰਤਰੀ ਭਾਗੀਦਾਰੀ ਨੂੰ ਮਜ਼ਬੂਤ ​​ਕਰਨ ਵਿੱਚ ਮਦਦ ਕਰੇਗਾ।

ਭਾਰਤ ਨੂੰ ਸੰਥਾਲੀ ਸਭਿਆਚਾਰ ਅਤੇ ਰਾਸ਼ਟਰ ਦੀ ਤਰੱਕੀ ਵਿੱਚ ਸੰਥਾਲੀ ਲੋਕਾਂ ਦੇ ਯੋਗਦਾਨ 'ਤੇ ਬਹੁਤ ਮਾਣ ਹੈ।

@rashtrapatibhvn

************

ਐੱਮਜੇਪੀਐੱਸ/ਵੀਜੇ


(रिलीज़ आईडी: 2208776) आगंतुक पटल : 5
इस विज्ञप्ति को इन भाषाओं में पढ़ें: English , Urdu , हिन्दी , Marathi , Assamese , Bengali , Gujarati , Tamil , Telugu , Kannada , Malayalam