ਕਾਨੂੰਨ ਤੇ ਨਿਆਂ ਮੰਤਰਾਲਾ
azadi ka amrit mahotsav

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਵਿਧਾਨਿਕ ਵਿਭਾਗ ਦੁਆਰਾ ਸੰਥਾਲੀ ਭਾਸ਼ਾ ਵਿੱਚ ਅਨੁਵਾਦਿਤ, ਪਹਿਲੀ ਵਾਰ ਪ੍ਰਕਾਸ਼ਿਤ ਭਾਰਤ ਦੇ ਸੰਵਿਧਾਨ ਨੂੰ ਰਿਲੀਜ਼ ਕੀਤਾ

प्रविष्टि तिथि: 25 DEC 2025 3:07PM by PIB Chandigarh

ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੁਆਰਾ 25 ਦਸੰਬਰ, 2025 ਨੂੰ, ਸੁਸ਼ਾਸਨ ਦਿਵਸ ਅਤੇ 1925 ਵਿੱਚ ਪੰਡਿਤ ਰਘੂਨਾਥ ਮੁਰਮੂ ਦੁਆਰਾ ਓਲ ਚਿਕੀ ਲਿਪੀ ਵਿਕਸਿਤ ਕੀਤੇ ਜਾਣ ਦੇ ਜਨਮ ਸ਼ਤਾਬਦੀ ਵਰ੍ਹੇ ਦੇ ਮੌਕੇ 'ਤੇ, ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਵਿਧਾਨਿਕ ਵਿਭਾਗ ਦੁਆਰਾ ਪਹਿਲੀ ਵਾਰ ਪ੍ਰਕਾਸ਼ਿਤ ਸੰਥਾਲੀ ਭਾਸ਼ਾ ਵਿੱਚ ਅਨੁਵਾਦਿਤ ਭਾਰਤ ਦਾ ਸੰਵਿਧਾਨ, ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਜਾਰੀ ਕੀਤਾ ਗਿਆ।

ਸੰਥਾਲੀ ਭਾਸ਼ਾ, ਜਿਸ ਨੂੰ 92ਵੇਂ ਸੋਧ ਐਕਟ, 2003 ਰਾਹੀਂ ਸੰਵਿਧਾਨ ਦੀ ਅੱਠਵੀਂ ਅਨੁਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ, ਭਾਰਤ ਦੀਆਂ ਸਭ ਤੋਂ ਪ੍ਰਾਚੀਨ ਜੀਵਤ ਭਾਸ਼ਾਵਾਂ ਵਿੱਚੋਂ ਇੱਕ ਹੈ। ਇਹ ਝਾਰਖੰਡ, ਓਡੀਸ਼ਾ, ਪੱਛਮੀ ਬੰਗਾਲ ਅਤੇ ਬਿਹਾਰ ਵਿੱਚ ਵੱਡੀ ਗਿਣਤੀ ਵਿੱਚ ਕਬਾਇਲੀ ਲੋਕਾਂ ਦੁਆਰਾ ਬੋਲੀ ਜਾਂਦੀ ਹੈ।

ਇਸ ਮੌਕੇ ਭਾਰਤ ਦੇ ਮਾਣਯੋਗ ਉਪ-ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ, ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਮਾਣਯੋਗ ਰਾਜ ਮੰਤਰੀ (ਸੁਤੰਤਰ ਚਾਰਜ) ਸ਼੍ਰੀ ਅਰਜੁਨ ਰਾਮ ਮੇਘਵਾਲ ਅਤੇ ਸੰਥਾਲੀ ਭਾਸ਼ੀ ਭਾਈਚਾਰੇ ਦੇ ਮੈਂਬਰਾਂ ਸਮੇਤ ਹੋਰ ਸੱਦੇ ਗਏ ਵਿਅਕਤੀ ਮੌਜੂਦ ਸਨ।

 

*****

ਸਮਰਾਟ/ਬਲਜੀਤ


(रिलीज़ आईडी: 2208781) आगंतुक पटल : 39
इस विज्ञप्ति को इन भाषाओं में पढ़ें: English , Urdu , हिन्दी , Gujarati , Tamil