ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ 'ਵੀਰ ਬਾਲ ਦਿਵਸ' 'ਤੇ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਅਤੇ ਬਹਾਦਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ


ਗੁਰੂ ਗੋਬਿੰਦ ਸਿੰਘ ਜੀ ਦੇ ਬਹਾਦਰ ਪੁੱਤਰਾਂ ਨੇ ਬਹੁਤ ਛੋਟੀ ਉਮਰ ਵਿੱਚ ਧਰਮ ਅਤੇ ਦੇਸ਼ ਦੀ ਰੱਖਿਆ ਲਈ ਜੋ ਕੁਰਬਾਨੀਆਂ ਦਿੱਤੀਆਂ, ਇਤਿਹਾਸ ਵਿੱਚ ਇੱਕ ਦੁਰਲਭ ਉਦਾਹਰਣ ਹਨ

ਮਾਤਾ ਗੁਜਰੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਵਿੱਚ ਪਾਏ ਗਏ ਸੰਸਕਾਰਾਂ, ਜਿਨ੍ਹਾਂ ਨੇ ਮਨੁੱਖਤਾ ਦੀ ਰੱਖਿਆ ਦੇ ਬੀਜ ਬੀਜੇ ਸਨ, ਉਨ੍ਹਾਂ ਨੂੰ ਜ਼ਾਲਮ ਸ਼ਾਸਕਾਂ ਦੀ ਅਣਮਨੁੱਖੀ ਤਸ਼ੱਦਦ ਵੀ ਹਿਲਾ ਨਾ ਸਕੀ

ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਦੀ ਕਹਾਣੀ ਹਰ ਪੀੜ੍ਹੀ ਤੱਕ ਪਹੁੰਚਾਉਣ ਲਈ, ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' ਮਨਾਉਣ ਦੀ ਸ਼ੁਰੂਆਤ ਕੀਤੀ


प्रविष्टि तिथि: 26 DEC 2025 11:20AM by PIB Chandigarh

ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ 'ਵੀਰ ਬਾਲ ਦਿਵਸ' 'ਤੇ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਅਤੇ ਬਹਾਦਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ।

ਐਕਸ 'ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਬਹਾਦਰ ਪੁੱਤਰਾਂ ਨੇ ਬਹੁਤ ਛੋਟੀ ਉਮਰ ਵਿੱਚ ਧਰਮ ਅਤੇ ਦੇਸ਼ ਦੀ ਰੱਖਿਆ ਲਈ ਜੋ ਕੁਰਬਾਨੀਆਂ ਦਿੱਤੀਆਂ, ਇਤਿਹਾਸ ਵਿੱਚ ਇੱਕ ਦੁਰਲਭ ਉਦਾਹਰਣ ਹਨ। ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਵਿੱਚ ਪਾਏ ਗਏ ਸੰਸਕਾਰਾਂ, ਜਿਨ੍ਹਾਂ ਨੇ ਮਨੁੱਖਤਾ ਦੀ ਰੱਖਿਆ ਦੇ ਬੀਜ ਬੀਜੇ ਸਨ, ਉਨ੍ਹਾਂ ਨੂੰ ਜ਼ਾਲਮ ਸ਼ਾਸਕਾਂ ਦੀ ਅਣਮਨੁੱਖੀ ਤਸ਼ੱਦਦ ਵੀ ਹਿਲਾ ਨਾ ਸਕੀ। ਸ਼੍ਰੀ ਸ਼ਾਹ ਨੇ ਕਿਹਾ ਕਿ, ਇਹ ਯਕੀਨੀ ਬਣਾਉਣ ਲਈ ਕਿ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਦੀ ਕਹਾਣੀ ਹਰ ਪੀੜ੍ਹੀ ਤੱਕ ਪਹੁੰਚੇ, ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' ਮਨਾਉਣ ਦੀ ਸ਼ੁਰੂਆਤ ਕੀਤੀ।

 

*********

ਆਰਕੇ / ਆਰਆਰ /ਬਲਜੀਤ


(रिलीज़ आईडी: 2208847) आगंतुक पटल : 2
इस विज्ञप्ति को इन भाषाओं में पढ़ें: English , Urdu , हिन्दी , Marathi , Bengali , Assamese , Gujarati , Malayalam