ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪਵਿੱਤਰ ਪ੍ਰਕਾਸ਼ ਉਤਸਵ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ

प्रविष्टि तिथि: 27 DEC 2025 10:44AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਵਿੱਤਰ ਪ੍ਰਕਾਸ਼ ਉਤਸਵ ਦੇ ਮੌਕੇ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਹਿੰਮਤ, ਹਮਦਰਦੀ ਅਤੇ ਕੁਰਬਾਨੀ ਦੇ ਪ੍ਰਤੀਕ ਹਨ। ਸ਼੍ਰੀ ਮੋਦੀ ਨੇ ਕਿਹਾ, " ਉਨ੍ਹਾਂ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਸੱਚ, ਨਿਆਂ, ਧਰਮ ਲਈ ਖੜ੍ਹੇ ਹੋਣ ਅਤੇ ਮਨੁੱਖੀ ਮਾਣ-ਸਨਮਾਨ ਦੀ ਰਾਖੀ ਲਈ ਪ੍ਰੇਰਿਤ ਕਰਦੀਆਂ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਦ੍ਰਿਸ਼ਟੀਕੋਣ ਪੀੜ੍ਹੀਆਂ ਨੂੰ ਸੇਵਾ ਅਤੇ ਨਿਰਸਵਾਰਥ ਕਰਤੱਵ ਦੇ ਰਾਹ 'ਤੇ ਰਹਿਨੁਮਾਈ ਕਰਦਾ ਰਹਿੰਦਾ ਹੈ।”

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਪ੍ਰਕਾਸ਼ ਉਤਸਵ 'ਤੇ ਅਸੀਂ ਉਨ੍ਹਾਂ ਨੂੰ ਸ਼ਰਧਾ ਸਹਿਤ ਪ੍ਰਣਾਮ ਕਰਦੇ ਹਾਂ। ਉਹ ਹਿੰਮਤ, ਹਮਦਰਦੀ ਅਤੇ ਕੁਰਬਾਨੀ ਦੇ ਪ੍ਰਤੀਕ ਹਨ । ਉਨ੍ਹਾਂ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਸੱਚ, ਨਿਆਂ, ਧਰਮ ਲਈ ਖੜ੍ਹੇ ਹੋਣ ਅਤੇ ਮਨੁੱਖੀ ਮਾਣ-ਸਨਮਾਨ ਦੀ ਰਾਖੀ ਲਈ ਪ੍ਰੇਰਿਤ ਕਰਦੀਆਂ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਦ੍ਰਿਸ਼ਟੀਕੋਣ ਪੀੜ੍ਹੀਆਂ ਨੂੰ ਸੇਵਾ ਅਤੇ ਨਿਰਸਵਾਰਥ ਕਰਤੱਵ ਦੇ ਰਾਹ 'ਤੇ ਰਹਿਨੁਮਾਈ ਕਰਦਾ ਰਹਿੰਦਾ ਹੈ।

ਇਸ ਸਾਲ ਦੀ ਸ਼ੁਰੂਆਤ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਮੇਰੀ ਯਾਤਰਾ ਦੀਆਂ ਇੱਥੇ ਤਸਵੀਰਾਂ ਹਨ, ਜਿੱਥੇ ਮੈਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਜੋੜਾ ਸਾਹਿਬ ਦੇ ਦਰਸ਼ਨ ਵੀ ਹੋਏ ਸਨ।"

************

ਐੱਮਜੇਪੀਐੱਸ/ਵੀਜੇ

(रिलीज़ आईडी: 2209108) आगंतुक पटल : 5
इस विज्ञप्ति को इन भाषाओं में पढ़ें: English , Urdu , हिन्दी , Marathi , Bengali , Assamese , Manipuri , Gujarati , Odia , Tamil , Telugu , Kannada , Malayalam