ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
Posted On:
26 DEC 2025 10:00PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਉਨ੍ਹਾਂ 20 ਬੱਚਿਆਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ, "ਇਨ੍ਹਾਂ ਬੱਚਿਆਂ ਨਾਲ ਗੱਲਬਾਤ ਕਰਨਾ ਮੇਰੇ ਲਈ ਬਹੁਤ ਖ਼ੁਸ਼ੀ ਦੀ ਗੱਲ ਸੀ।"
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਵੀਰ ਬਾਲ ਦਿਵਸ ਪ੍ਰੋਗਰਾਮ ਵਿੱਚ ਸਾਡੇ ਬੱਚਿਆਂ ਦੇ ਜੋਸ਼ ਅਤੇ ਉਤਸ਼ਾਹ ਨੇ ਨਵੀਂ ਊਰਜਾ ਨਾਲ ਭਰ ਦਿੱਤਾ।"
"ਵੀਰ ਬਾਲ ਦਿਵਸ 'ਤੇ ਸਾਡੇ ਪੁੱਤਰਾਂ ਅਤੇ ਧੀਆਂ ਨੂੰ ਬਹਾਦਰੀ, ਹਿੰਮਤ ਅਤੇ ਮਨੁੱਖਤਾ ਸਿਖਾਉਣ ਵਾਲੀ ਨਾਟਕੀ ਪੇਸ਼ਕਾਰੀ 'ਨਏ ਭਾਰਤ ਕੇ ਨੰਨ੍ਹੇ ਰਕਸ਼ਕ’ ਨੇ ਸਾਡੇ ਦਿਲਾਂ ਨੂੰ ਛੂਹ ਲਿਆ।"
"ਇਸ ਵਾਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 20 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਅੱਜ ਉਨ੍ਹਾਂ ਨਾਲ ਗੱਲਬਾਤ ਕਰਕੇ ਬਹੁਤ ਖ਼ੁਸ਼ੀ ਹੋਈ ਹੈ।"
"ਵੀਰ ਬਾਲ ਦਿਵਸ ਸਰਬ-ਉੱਚ ਕੁਰਬਾਨੀ ਦਾ ਗੌਰਵ ਹੈ ਤਾਂ ਭਵਿੱਖ ਦੀ ਪ੍ਰੇਰਨਾ ਵੀ ਹੈ। ਔਰੰਗਜ਼ੇਬ ਦੇ ਜ਼ੁਲਮ ਵਿਰੁੱਧ ਛੋਟੀ ਉਮਰ ਵਿੱਚ ਬਹਾਦਰ ਸਾਹਿਬਜ਼ਾਦਿਆਂ ਨੇ ਜਿਸ ਹਿੰਮਤ ਅਤੇ ਬਹਾਦਰੀ ਦਾ ਸੁਨੇਹਾ ਦਿੱਤਾ, ਉਹ ਦੇਸ਼ ਦੀ ਹਰ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ।"
"ਹੁਣ ਭਾਰਤ ਨੇ ਤੈਅ ਕੀਤਾ ਹੈ ਕਿ ਆਉਣ ਵਾਲੇ 10 ਸਾਲਾਂ ਵਿੱਚ ਦੇਸ਼ ਨੂੰ ਗ਼ੁਲਾਮੀ ਦੀ ਮਾਨਸਿਕਤਾ ਤੋਂ ਪੂਰੀ ਤਰ੍ਹਾਂ ਆਜ਼ਾਦ ਕਰਨਾ ਹੈ। 140 ਕਰੋੜ ਦੇਸ਼-ਵਾਸੀਆਂ ਦਾ ਇਹੀ ਸੰਕਲਪ ਹੋਣਾ ਚਾਹੀਦਾ ਹੈ।"
"ਅੱਜ ਦੀ ਪੀੜ੍ਹੀ ਦੇਸ਼ ਨੂੰ ਵਿਕਸਤ ਭਾਰਤ ਦੇ ਟੀਚੇ ਵੱਲ ਲੈ ਜਾਵੇਗੀ। ਮੈਨੂੰ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਆਤਮ-ਵਿਸ਼ਵਾਸ 'ਤੇ ਪੂਰਾ ਭਰੋਸਾ ਹੈ।"
"ਅੱਜ ਦੇ ਨੌਜਵਾਨ ਅਜਿਹੇ ਸਮੇਂ ਵਿੱਚ ਵੱਡੇ ਹੋ ਰਹੇ ਹਨ, ਜਦੋਂ ਮੌਕੇ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਹਨ। ਇਸ ਲਈ, ਅਸੀਂ ਉਨ੍ਹਾਂ ਨੂੰ ਰਾਸ਼ਟਰ ਨਿਰਮਾਣ ਦੇ ਕੇਂਦਰ ਵਿੱਚ ਰੱਖ ਕੇ ਨਵੀਆਂ ਨੀਤੀਆਂ ਬਣਾਉਣ ਲਈ ਕੰਮ ਕਰ ਰਹੇ ਹਾਂ।"
"ਅੱਜ ਦੇ ਸਮਾਗਮ ਵਿੱਚ ਨੌਜਵਾਨਾਂ ਨੇ ਮਨ ਮੋਹ ਲੈਣ ਵਾਲੀ ਪੇਸ਼ਕਾਰੀ ਦਿੱਤੀ"।
************
ਐੱਮਜੇਪੀਐੱਸ/ਵੀਜੇ
(Release ID: 2209109)
ਵਿਜ਼ੀਟਰ ਕਾਊਂਟਰ : 33
Read this release in:
English
,
Urdu
,
Marathi
,
हिन्दी
,
Assamese
,
Manipuri
,
Bengali
,
Bengali-TR
,
Gujarati
,
Odia
,
Telugu
,
Kannada
,
Malayalam