ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ 2025 ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਕੋਨੇਰੂ ਹੰਪੀ ਨੂੰ ਵਧਾਈ ਦਿੱਤੀ
Posted On:
29 DEC 2025 3:12PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੋਹਾ ਵਿੱਚ ਆਯੋਜਿਤ ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ 2025 ਵਿੱਚ ਮਹਿਲਾ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਕੋਨੇਰੂ ਹੰਪੀ ਨੂੰ ਉਸਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕੋਨੇਰੂ ਹੰਪੀ ਦੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਦੋਹਾ ਵਿੱਚ ਆਯੋਜਿਤ 2025 ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਹਿਲਾ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਕੋਨੇਰੂ ਹੰਪੀ ਨੂੰ ਵਧਾਈਆਂ। ਖੇਡ ਪ੍ਰਤੀ ਉਨ੍ਹਾਂ ਦਾ ਸਮਰਪਣ ਸ਼ਲਾਘਾਯੋਗ ਹੈ। ਮੈਂ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।”
@humpy_koneru
*********
ਐੱਮਜੇਪੀਐੱਸ/ਵੀਜੇ
(Release ID: 2209491)
ਵਿਜ਼ੀਟਰ ਕਾਊਂਟਰ : 33
Read this release in:
Tamil
,
Malayalam
,
Kannada
,
Assamese
,
Bengali
,
Bengali-TR
,
Odia
,
English
,
Urdu
,
Marathi
,
हिन्दी
,
Manipuri
,
Gujarati
,
Telugu