ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਬੇਗਮ ਖ਼ਾਲਿਦਾ ਜ਼ਿਆ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ
प्रविष्टि तिथि:
30 DEC 2025 9:53AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਢਾਕਾ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਤੇ ਬੀਐੱਨਪੀ ਚੇਅਰਪਰਸਨ ਬੇਗਮ ਖ਼ਾਲਿਦਾ ਜ਼ਿਆ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ।
ਸ਼੍ਰੀ ਮੋਦੀ ਨੇ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ:
"ਢਾਕਾ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਤੇ ਬੀਐੱਨਪੀ ਚੇਅਰਪਰਸਨ ਬੇਗਮ ਖ਼ਾਲਿਦਾ ਜ਼ਿਆ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ।
ਉਨ੍ਹਾਂ ਦੇ ਪਰਿਵਾਰ ਅਤੇ ਬੰਗਲਾਦੇਸ਼ ਦੇ ਸਾਰੇ ਲੋਕਾਂ ਨਾਲ ਸਾਡੀ ਦਿਲੀਂ ਸੰਵੇਦਨਾਵਾਂ। ਪਰਮਾਤਮਾ ਉਨ੍ਹਾਂ ਦੇ ਪਰਿਵਾਰ ਨੂੰ ਇਸ ਦੁਖਦਾਈ ਘੜੀ ਨੂੰ ਸਹਿਣ ਦੀ ਹਿੰਮਤ ਦੇਵੇ।
ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਵਜੋਂ ਬੰਗਲਾਦੇਸ਼ ਦੇ ਵਿਕਾਸ ਦੇ ਨਾਲ-ਨਾਲ ਭਾਰਤ-ਬੰਗਲਾਦੇਸ਼ ਸਬੰਧਾਂ ਵਿੱਚ ਉਨ੍ਹਾਂ ਦੇ ਅਹਿਮ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਮੈਨੂੰ ਸਾਲ 2015 ਵਿੱਚ ਢਾਕਾ ਵਿੱਚ ਉਨ੍ਹਾਂ ਨਾਲ ਹੋਈ ਆਪਣੀ ਨਿੱਘੀ ਮੁਲਾਕਾਤ ਯਾਦ ਹੈ। ਅਸੀਂ ਆਸ ਕਰਦੇ ਹਾਂ ਕਿ ਉਨ੍ਹਾਂ ਦਾ ਦ੍ਰਿਸ਼ਟੀਕੋਣ ਅਤੇ ਵਿਰਾਸਤ ਸਾਡੀ ਭਾਈਵਾਲੀ ਦੀ ਰਹਿਨੁਮਾਈ ਕਰਦੇ ਰਹਿਣਗੇ।
ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।”
*********
ਐੱਮਜੇਪੀਐੱਸ/ਐੱਸਆਰ
(रिलीज़ आईडी: 2209776)
आगंतुक पटल : 2
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam