ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਫਿਡੇ ਵਿਸ਼ਵ ਬਲਿਟਜ਼ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਅਰਜੁਨ ਏਰੀਗੈਸੀ ਨੂੰ ਵਧਾਈ ਦਿੱਤੀ

प्रविष्टि तिथि: 31 DEC 2025 9:04AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੋਹਾ ਵਿੱਚ ਹੋਏ ਫਿਡੇ ਵਿਸ਼ਵ ਬਲਿਟਜ਼ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਭਾਰਤੀ ਸ਼ਤਰੰਜ ਗ੍ਰੈਂਡਮਾਸਟਰ ਅਰਜੁਨ ਏਰੀਗੈਸੀ ਨੂੰ ਵਧਾਈ ਦਿੱਤੀ। ਇਹ ਪ੍ਰਾਪਤੀ ਫਿਡੇ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ ਦੇ ਕੁਝ ਹੀ ਸਮੇਂ ਬਾਅਦ ਮਿਲੀ ਹੈ, ਜੋ ਕਿ ਵਿਸ਼ਵ ਪੱਧਰੀ ਸ਼ਤਰੰਜ ਦੇ ਖੇਤਰ ਵਿੱਚ ਭਾਰਤ ਲਈ ਇੱਕ ਹੋਰ ਮਾਣ ਵਾਲਾ ਪਲ ਹੈ।

ਸ਼੍ਰੀ ਮੋਦੀ ਨੇ ਐੱਕਸ (X) ’ਤੇ ਇੱਕ ਪੋਸਟ ਵਿੱਚ ਕਿਹਾ:

"ਸ਼ਤਰੰਜ ਦੇ ਖੇਤਰ ਵਿੱਚ ਭਾਰਤ ਦੀ ਤਰੱਕੀ ਜਾਰੀ ਹੈ!

ਅਰਜੁਨ ਏਰੀਗੈਸੀ ਨੂੰ ਦੋਹਾ ਵਿੱਚ ਫਿਡੇ ਵਿਸ਼ਵ ਬਲਿਟਜ਼ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਵਧਾਈਆਂ। ਉਨ੍ਹਾਂ ਨੇ ਹਾਲ ਹੀ ਵਿੱਚ ਫਿਡੇ ਰੈਪਿਡ ਚੈਸ ਚੈਂਪੀਅਨਸ਼ਿਪ ਵਿੱਚ ਵੀ ਕਾਂਸੀ ਦਾ ਤਗਮਾ ਜਿੱਤਿਆ ਸੀ। ਉਨ੍ਹਾਂ ਦਾ ਹੁਨਰ, ਸਬਰ ਅਤੇ ਜਨੂਨ ਸ਼ਲਾਘਾਯੋਗ ਹੈ। ਉਨ੍ਹਾਂ ਦੀਆਂ ਸਫਲਤਾਵਾਂ ਸਾਡੇ ਨੌਜਵਾਨਾਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ। ਮੇਰੀਆਂ ਸ਼ੁਭਕਾਮਨਾਵਾਂ ਉਨ੍ਹਾਂ ਦੇ ਨਾਲ ਹਨ।

@ArjunErigaisi”

************

ਐੱਮਜੇਪੀਐੱਸ/ਐੱਸਆਰ


(रिलीज़ आईडी: 2210138) आगंतुक पटल : 4
इस विज्ञप्ति को इन भाषाओं में पढ़ें: English , Urdu , हिन्दी , Marathi , Bengali , Manipuri , Assamese , Gujarati , Tamil , Telugu , Kannada , Malayalam