ਪ੍ਰਿਥਵੀ ਵਿਗਿਆਨ ਮੰਤਰਾਲਾ
ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਦੀ ਪ੍ਰਧਾਨਗੀ ਹੇਠ ਪ੍ਰਿਥਵੀ ਵਿਗਿਆਨ ਮੰਤਰਾਲੇ (MoES) ਦੀ ਹਿੰਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ
ਐੱਮਓਈਐੱਸ ਵਿੱਚ, ਤਮਿਲ ਨਾਡੂ ਨਾਲ ਜੁੜੇ ਅਧਿਕਾਰੀਆਂ ਨੇ ਮੰਤਰਾਲੇ ਵਿੱਚ ਹਿੰਦੀ ਦੇ ਪ੍ਰਚਾਰ - ਪ੍ਰਸਾਰ ਨੂੰ ਨਵੀਂ ਗਤੀ ਦਿੱਤੀ , ਇਹ ਏਕ ਭਾਰਤ, ਸ਼੍ਰੇਸ਼ਠ ਭਾਰਤ ਦੀ ਭਾਵਨਾ ਨੂੰ ਦਰਸਾਉਂਦੀ ਹੈ: ਡਾ. ਜਿਤੇਂਦਰ ਸਿੰਘ
ਡਾ. ਜਿਤੇਂਦਰ ਸਿੰਘ ਨੇ ਭਾਰਤ ਦੇ ਬਹੁਭਾਸ਼ਾਈ ਲੋਕਾਚਾਰ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਉਜਾਗਰ ਕੀਤਾ
ਹਿੰਦੀ ਸਿਰਫ਼ ਇੱਕ ਭਾਸ਼ਾ ਨਹੀਂ ਹੈ ਬਲਕਿ ਰਾਸ਼ਟਰੀ ਏਕਤਾ ਦਾ ਪ੍ਰਗਟਾਵਾ ਹੈ: ਡਾ. ਜਿਤੇਂਦਰ ਸਿੰਘ
प्रविष्टि तिथि:
31 DEC 2025 5:38PM by PIB Chandigarh
ਕੇਂਦਰੀ ਵਿਗਿਆਨ ਅਤੇ ਤਕਨਾਲੋਜੀ (ਸੁਤੰਤਰ ਚਾਰਜ); ਪ੍ਰਿਥਵੀ ਵਿਗਿਆਨ ਅਤੇ ਪ੍ਰਧਾਨ ਮੰਤਰੀ ਦਫ਼ਤਰ, ਪਰਸੋਨਲ, ਜਨਤਕ ਸ਼ਿਕਾਇਤਾਂ, ਪੈਨਸ਼ਨਾਂ, ਪਰਮਾਣੂ ਊਰਜਾ ਅਤੇ ਪੁਲਾੜ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਦੀ ਪ੍ਰਧਾਨਗੀ ਹੇਠ, ਪ੍ਰਿਥਵੀ ਵਿਗਿਆਨ ਮੰਤਰਾਲੇ ਦੀ ਹਿੰਦੀ ਸਲਾਹਕਾਰ ਕਮੇਟੀ ਦੀ ਇੱਕ ਮੀਟਿੰਗ ਅੱਜ ਨਵੀਂ ਦਿੱਲੀ ਦੇ ਪ੍ਰਿਥਵੀ ਭਵਨ ਵਿਖੇ ਹੋਈ।
ਮੀਟਿੰਗ ਵਿੱਚ ਹਿੰਦੀ ਰਾਹੀਂ ਵਿਗਿਆਨfਕ ਗਿਆਨ ਦੇ ਵਿਆਪਕ ਪ੍ਰਸਾਰ ਨੂੰ ਉਤਸ਼ਾਹਿਤ ਕਰਨ, ਜਨਤਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ 'ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਹਿੰਦੀ ਸਿਰਫ਼ ਇੱਕ ਭਾਸ਼ਾ ਨਹੀਂ ਹੈ, ਸਗੋਂ ਰਾਸ਼ਟਰੀ ਚੇਤਨਾ ਅਤੇ ਸਮਾਵੇਸ਼ੀ ਸੰਚਾਰ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਪ੍ਰਿਥਵੀ ਵਿਗਿਆਨ ਮੰਤਰਾਲੇ ਵਿੱਚ ਹਿੰਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਭਾਰਤ ਦੇ ਬਹੁ-ਭਾਸ਼ਾਈ ਲੋਕਾਚਾਰ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਦਰਸਾਉਂਦੀ ਹੈ। ਮੰਤਰਾਲੇ ਦੇ ਸਕੱਤਰ ਅਤੇ ਸੰਯੁਕਤ ਸਕੱਤਰ ਦੀ ਸ਼ਲਾਘਾ ਕਰਦਿਆਂ ਮੰਤਰੀ ਨੇ ਕਿਹਾ ਕਿ ਤਮਿਲ ਨਾਡੂ ਨਾਲ ਜੁੜੇ ਅਧਿਕਾਰੀਆਂ ਦੀ ਅਗਵਾਈ ਹੇਠ, ਮੰਤਰਾਲੇ ਵਿੱਚ ਹਿੰਦੀ ਲਾਗੂ ਕਰਨ ਨੂੰ ਨਵੀਂ ਗਤੀ ਮਿਲੀ ਹੈ।
ਡਾ. ਜਿਤੇਂਦਰ ਸਿੰਘ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲਗਭਗ ਦੋ ਦਹਾਕਿਆਂ ਬਾਅਦ, ਇੱਕ ਅਨੁਕੂਲ ਸਾਂਝ ਉਭਰੀ ਹੈ ਜਿੱਥੇ ਤਮਿਲ ਨਾਡੂ ਨਾਲ ਜੁੜੇ ਅਧਿਕਾਰੀਆਂ ਨੇ ਮੰਤਰਾਲੇ ਵਿੱਚ ਹਿੰਦੀ ਨਾਲ ਸਬੰਧਿਤ ਕੰਮ ਨੂੰ ਯੋਜਨਾਬੱਧ ਢੰਗ ਨਾਲ ਅੱਗੇ ਵਧਾਉਣ ਵਿੱਚ ਮੁੱਖ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਵਿਕਾਸ "ਏਕ ਭਾਰਤ, ਸ਼੍ਰੇਸ਼ਠ ਭਾਰਤ" ਦੇ ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤ ਕਰਦਾ ਹੈ।
ਵਿਗਿਆਨ ਨੂੰ ਆਮ ਲੋਕਾਂ ਤੱਕ ਲਿਜਾਣ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ, ਮੰਤਰੀ ਨੇ ਜ਼ੋਰ ਦਿੱਤਾ ਕਿ ਸੰਚਾਰ ਦੀ ਭਾਸ਼ਾ ਸਰਲ, ਪਹੁੰਚਯੋਗ ਅਤੇ ਸਟੀਕ ਹੋਣੀ ਚਾਹੀਦੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਹਿੰਦੀ ਨੂੰ ਇੱਕ ਮਾਧਿਅਮ ਵਜੋਂ ਉਤਸ਼ਾਹਿਤ ਕਰਦੇ ਹੋਏ, ਵਿਗਿਆਨਿਕ ਸ਼ਬਦਾਵਲੀ ਦੀ ਮੌਲਿਕਤਾ ਅਤੇ ਅਖੰਡਤਾ ਨੂੰ ਸੁਰੱਖਿਅਤ ਰੱਖਿਆ ਜਾਵੇਗਾ ਤਾਂ ਜੋ ਵਿਦਿਆਰਥੀਆਂ ਅਤੇ ਖੋਜਕਰਤਾਵਾਂ ਨੂੰ ਕਿਸੇ ਵੀ ਮੁਕਾਬਲੇ ਵਾਲੇ ਨੁਕਸਾਨ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਹਾ ਕਿ ਗੁਣਵੱਤਾ ਅਤੇ ਪ੍ਰਮਾਣਿਕਤਾ ਦੋਵਾਂ ਨੂੰ ਯਕੀਨੀ ਬਣਾਉਣ ਲਈ ਹੁਣ ਅਨੁਵਾਦ ਦੇ ਕੰਮ ਵਿੱਚ ਭਾਸ਼ਾ ਵਿਗਿਆਨੀਆਂ ਦੇ ਨਾਲ ਵਿਸ਼ਾ-ਵਸਤੂ ਮਾਹਿਰਾਂ ਨੂੰ ਜੋੜਿਆ ਜਾ ਰਿਹਾ ਹੈ।
ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ 21ਵੀਂ ਸਦੀ ਦੇ ਭਾਰਤੀ ਵਿਗਿਆਨੀਆਂ ਨੂੰ ਉਚਿਤ ਮਹੱਤਵ ਦੇਣ ਦਾ ਸਮਾਂ ਆ ਗਿਆ ਹੈ, ਜਿਨ੍ਹਾਂ ਨੇ ਵਿਸ਼ਵ ਪੱਧਰ 'ਤੇ ਭਾਰਤ ਦੀ ਵਿਗਿਆਨਿਕ ਸਥਿਤੀ ਨੂੰ ਵਧਾਇਆ ਹੈ। ਇਸ ਸੰਦਰਭ ਵਿੱਚ, ਉਨ੍ਹਾਂ ਕਿਹਾ ਕਿ ਮੰਤਰਾਲਾ ਆਧੁਨਿਕ ਭਾਰਤੀ ਵਿਗਿਆਨੀਆਂ 'ਤੇ ਇੱਕ ਡਿਜੀਟਲ ਭੰਡਾਰ ਵਿਕਸਿਤ ਕਰਨ 'ਤੇ ਵਿਚਾਰ ਕਰ ਰਿਹਾ ਹੈ, ਜੋ ਖੋਜ, ਨੀਤੀ ਨਿਰਮਾਣ ਅਤੇ ਜਨਤਕ ਪਹੁੰਚ ਲਈ ਲਾਭਦਾਇਕ ਹੋਵੇਗਾ।
ਮੈਂਬਰਾਂ ਦੇ ਸੁਝਾਵਾਂ ਦਾ ਜਵਾਬ ਦਿੰਦੇ ਹੋਏ, ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਰਾਸ਼ਟਰੀ ਪੱਧਰ ਦੇ ਕੁਇਜ਼ ਮੁਕਾਬਲੇ ਅਤੇ ਚੁਣੌਤੀ-ਅਧਾਰਿਤ ਆਊਟਰੀਚ ਪ੍ਰੋਗਰਾਮਾਂ ਨੂੰ ਆਯੋਜਿਤ ਕਰਨ ਲਈ ਡਿਜੀਟਲ ਪਲੈਟਫਾਰਮਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਲਾਭ ਉਠਾਇਆ ਜਾ ਸਕਦਾ ਹੈ। ਡੀਪ ਓਸ਼ਨ ਮਿਸ਼ਨ ਦੀ ਉਦਾਹਰਣ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਰਾਸ਼ਟਰੀ ਪੱਧਰ 'ਤੇ ਮਹੱਤਵਪੂਰਨ ਪ੍ਰੋਗਰਾਮਾਂ 'ਤੇ ਵਿਦਿਆਰਥੀ-ਕੇਂਦ੍ਰਿਤ ਮੁਕਾਬਲੇ ਨੌਜਵਾਨਾਂ ਵਿੱਚ ਵਿਗਿਆਨਕ ਸੁਭਾਅ ਪੈਦਾ ਕਰਨ ਵਿੱਚ ਮਦਦ ਕਰ ਸਕਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਤੋਂ ਲੈ ਕੇ ਰਾਸ਼ਟਰੀ ਪੱਧਰ ਤੱਕ ਇੱਕ ਪਾਰਦਰਸ਼ੀ ਚੋਣ ਵਿਧੀ ਵਿਕਸਿਤ ਕੀਤੀ ਜਾ ਸਕਦੀ ਹੈ, ਜਿਸ ਨਾਲ ਵਿਗਿਆਨ ਵਿੱਚ ਉਤਸੁਕਤਾ ਅਤੇ ਭਾਗੀਦਾਰੀ ਵਧੇਗੀ।
ਕੇਂਦਰੀ ਮੰਤਰੀ ਨੇ ਕਿਹਾ ਕਿ ਹਾਲ ਹੀ ਦੇ ਵਰ੍ਹਿਆਂ ਵਿੱਚ ਹਿੰਦੀ ਦਾ ਵਿਸਥਾਰ ਕੁਦਰਤੀ ਅਤੇ ਮੰਗ-ਅਧਾਰਿਤ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਾਰਪੋਰੇਟ ਅਤੇ ਬਹੁ-ਰਾਸ਼ਟਰੀ ਕੰਪਨੀਆਂ ਹਿੰਦੀ-ਮੁਹਾਰਤ ਵਾਲੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਤਰਜੀਹ ਦੇ ਰਹੀਆਂ ਹਨ, ਇਹ ਰੁਝਾਨ ਤਮਿਲ ਨਾਡੂ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਵੀ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਦਰਸਾਉਂਦਾ ਹੈ ਕਿ ਹਿੰਦੀ ਰੁਜ਼ਗਾਰ ਅਤੇ ਮੌਕਿਆਂ ਦੀ ਭਾਸ਼ਾ ਵਜੋਂ ਵੀ ਉੱਭਰ ਰਹੀ ਹੈ।
ਪ੍ਰਿਥਵੀ ਵਿਗਿਆਨ ਮੰਤਰਾਲੇ ਦੀ ਵਧਦੀ ਭੂਮਿਕਾ 'ਤੇ ਚਾਨਣਾ ਪਾਉਂਦੇ ਹੋਏ, ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ 2025 ਤੱਕ, ਇਹ ਮੰਤਰਾਲਾ ਭਾਰਤ ਦੀ ਵਿਕਾਸ ਯਾਤਰਾ ਦਾ ਇੱਕ ਮੁੱਖ ਥੰਮ੍ਹ ਬਣ ਗਿਆ ਹੈ। ਡੂੰਘੇ ਸਮੁੰਦਰ ਮਿਸ਼ਨ, ਤਟਵਰਤੀ ਖੋਜ, ਭੂਚਾਲ ਅਧਿਐਨ ਅਤੇ ਮੌਸਮ ਵਿਗਿਆਨ ਨਾਲ ਸਬੰਧਿਤ ਪਹਿਲਕਦਮੀਆਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਆਉਣ ਵਾਲੇ ਵਰ੍ਹਿਆਂ ਵਿੱਚ ਭਾਰਤ ਦੀ ਆਰਥਿਕਤਾ ਅਤੇ ਰਣਨੀਤਕ ਸਮਰੱਥਾਵਾਂ ਨੂੰ ਨਵੀਂ ਗਤੀ ਪ੍ਰਦਾਨ ਕਰਨਗੇ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਜਿਸ ਤਰ੍ਹਾਂ ਭਾਰਤ ਪੁਲਾੜ ਖੇਤਰ ਵਿੱਚ ਵਿਸ਼ਵਵਿਆਪੀ ਮਾਨਤਾ ਪ੍ਰਾਪਤ ਕਰ ਰਿਹਾ ਹੈ, ਉਸੇ ਤਰ੍ਹਾਂ ਇਹ ਸਮੁੰਦਰ ਅਤੇ ਪ੍ਰਿਥਵੀ ਵਿਗਿਆਨ ਦੇ ਖੇਤਰਾਂ ਵਿੱਚ ਵੀ ਇੱਕ ਲੀਡਰਸ਼ਿਪ ਦੀ ਭੂਮਿਕਾ ਨਿਭਾਏਗਾ।
ਕੇਂਦਰੀ ਮੰਤਰੀ ਨੇ ਹਿੰਦੀ ਸਲਾਹਕਾਰ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੁਝਾਅ ਸਿਰਫ਼ ਰਸਮੀ ਮੀਟਿੰਗਾਂ ਦੌਰਾਨ ਹੀ ਨਹੀਂ, ਸਗੋਂ ਲਿਖਤੀ ਨੋਟਸ, ਈਮੇਲਾਂ ਜਾਂ ਸਿੱਧੀ ਗੱਲਬਾਤ ਰਾਹੀਂ ਵੀ ਮੰਤਰਾਲੇ ਨਾਲ ਸਾਂਝੇ ਕਰਦੇ ਰਹਿਣ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸਾਰੇ ਵਿਵਹਾਰਕ ਅਤੇ ਰਚਨਾਤਮਕ ਸੁਝਾਵਾਂ 'ਤੇ ਯੋਗ ਵਿਚਾਰ ਕੀਤਾ ਜਾਵੇਗਾ।
*****
ਐਨਕੇਆਰ/ਏਕੇ
(रिलीज़ आईडी: 2210504)
आगंतुक पटल : 11