ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰੇਰਨਾਦਾਇਕ ਸਾਈਕਲਿੰਗ ਪ੍ਰਾਪਤੀ ਲਈ ਸ਼੍ਰੀ ਐੱਸ. ਸੁਰੇਸ਼ ਕੁਮਾਰ ਜੀ ਨੂੰ ਵਧਾਈ ਦਿੱਤੀ
प्रविष्टि तिथि:
01 JAN 2026 10:01PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਐੱਸ. ਸੁਰੇਸ਼ ਕੁਮਾਰ ਜੀ ਦੀ ਉਸ ਸ਼ਾਨਦਾਰ ਉਪਲਬਧੀ ਦੀ ਸ਼ਲਾਘਾ ਕੀਤੀ, ਜਿਸ ਦੇ ਤਹਿਤ ਉਨ੍ਹਾਂ ਨੇ ਬੰਗਲੁਰੂ ਤੋਂ ਕੰਨਿਆਕੁਮਾਰੀ ਤੱਕ ਸਾਈਕਲ ਯਾਤਰਾ ਸਫਲਤਾਪੂਰਵਕ ਪੂਰੀ ਕੀਤੀ।
ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪ੍ਰਾਪਤੀ ਨਾ ਸਿਰਫ਼ ਸ਼ਲਾਘਾਯੋਗ ਅਤੇ ਪ੍ਰੇਰਨਾਦਾਇਕ ਹੈ, ਸਗੋਂ ਸ਼੍ਰੀ ਸੁਰੇਸ਼ ਕੁਮਾਰ ਜੀ ਦੇ ਦ੍ਰਿੜ੍ਹ ਇਰਾਦੇ ਅਤੇ ਅਦੁੱਤੀ ਹਿੰਮਤ ਦਾ ਪ੍ਰਮਾਣ ਵੀ ਹੈ, ਖ਼ਾਸ ਕਰਕੇ ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਉਨ੍ਹਾਂ ਨੇ ਗੰਭੀਰ ਸਿਹਤ ਚੁਣੌਤੀਆਂ ’ਤੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਇਹ ਉਪਲਬਧੀ ਹਾਸਲ ਕੀਤੀ।
ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੇ ਯਤਨ ਸਮਾਜ ਦੇ ਇੱਕ ਵੱਡੇ ਵਰਗ ਨੂੰ ਤੰਦਰੁਸਤੀ ਅਤੇ ਦ੍ਰਿੜ੍ਹਤਾ ਦਾ ਮਹੱਤਵਪੂਰਨ ਸੰਦੇਸ਼ ਦਿੰਦੇ ਹਨ।
ਪ੍ਰਧਾਨ ਮੰਤਰੀ ਨੇ ਸ਼੍ਰੀ ਸੁਰੇਸ਼ ਕੁਮਾਰ ਜੀ ਨਾਲ ਨਿੱਜੀ ਤੌਰ ’ਤੇ ਗੱਲ ਕੀਤੀ ਅਤੇ ਇਸ ਯਤਨ ਲਈ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਹਿੰਮਤ ਅਤੇ ਲਗਨ ਦੀ ਪ੍ਰਸ਼ੰਸਾ ਕੀਤੀ, ਜਿਸ ਨਾਲ ਇਹ ਯਾਤਰਾ ਸੰਭਵ ਹੋ ਸਕੀ।
ਸ਼੍ਰੀ ਮੋਦੀ ਨੇ ਐੱਕਸ 'ਤੇ ਵੱਖ-ਵੱਖ ਪੋਸਟਾਂ ਵਿੱਚ ਲਿਖਿਆ:
“ਸ਼੍ਰੀ ਐੱਸ. ਸੁਰੇਸ਼ ਕੁਮਾਰ ਜੀ ਵੱਲੋਂ ਬੰਗਲੁਰੂ ਤੋਂ ਕੰਨਿਆਕੁਮਾਰੀ ਤੱਕ ਕੀਤੀ ਗਈ ਸਾਈਕਲ ਯਾਤਰਾ ਸ਼ਲਾਘਾਯੋਗ ਅਤੇ ਪ੍ਰੇਰਨਾਦਾਇਕ ਹੈ। ਇਹ ਤੱਥ ਕਿ ਉਨ੍ਹਾਂ ਨੇ ਸਿਹਤ ਸਬੰਧੀ ਚੁਣੌਤੀਆਂ ’ਤੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਇਹ ਉਪਲਬਧੀ ਹਾਸਲ ਕੀਤੀ, ਉਨ੍ਹਾਂ ਦੇ ਦ੍ਰਿੜ੍ਹ ਇਰਾਦੇ ਅਤੇ ਅਜਿੱਤ ਹਿੰਮਤ ਨੂੰ ਉਜਾਗਰ ਕਰਦਾ ਹੈ। ਇਹ ਤੰਦਰੁਸਤੀ ਦਾ ਵੀ ਇੱਕ ਮਹੱਤਵਪੂਰਨ ਸੰਦੇਸ਼ ਦਿੰਦਾ ਹੈ।
ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਇਸ ਯਤਨ ਲਈ ਉਨ੍ਹਾਂ ਨੂੰ ਵਧਾਈ ਦਿੱਤੀ।”
@nimmasuresh
https://timesofindia.indiatimes.com/city/bengaluru/age-illness-no-bar-at-70-bengaluru-legislator-pedals-702km-to-kanyakumari-in-five-days/articleshow/126258645.cms# ”
“ಬೆಂಗಳೂರಿನಿಂದ ಕನ್ಯಾಕುಮಾರಿಯವರೆಗೆ ಸೈಕಲ್ ಸವಾರಿ ಕೈಗೊಂಡ ಶ್ರೀ ಎಸ್. ಸುರೇಶ್ ಕುಮಾರ್ ಅವರ ಸಾಧನೆ ಶ್ಲಾಘನೀಯ ಮತ್ತು ಸ್ಫೂರ್ತಿದಾಯಕವಾಗಿದೆ. ಆರೋಗ್ಯದ ಹಿನ್ನಡೆಗಳನ್ನು ಮೆಟ್ಟಿ ನಿಂತು ಅವರು ಈ ಸಾಧನೆ ಮಾಡಿರುವುದು ಅವರ ದೃಢ ನಿರ್ಧಾರ ಮತ್ತು ಅಚಲ ಮನೋಭಾವವನ್ನು ಎತ್ತಿ ತೋರಿಸುತ್ತದೆ. ಇದು ಫಿಟ್ನೆಸ್ ಕುರಿತು ಪ್ರಮುಖ ಸಂದೇಶವನ್ನೂ ನೀಡುತ್ತದೆ.
ಅವರೊಂದಿಗೆ ಮಾತನಾಡಿ, ಅವರ ಈ ಪ್ರಯತ್ನಕ್ಕೆ ಅಭಿನಂದನೆ ಸಲ್ಲಿಸಿದೆ.
@nimmasuresh
https://timesofindia.indiatimes.com/city/bengaluru/age-illness-no-bar-at-70-bengaluru-legislator-pedals-702km-to-kanyakumari-in-five-days/articleshow/126258645.cms#
************
ਐੱਮਜੇਪੀਐੱਸ/ਐੱਸਆਰ
(रिलीज़ आईडी: 2210705)
आगंतुक पटल : 7