ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਮੰਨਥੁ ਪਦਮਨਾਭਨ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
प्रविष्टि तिथि:
02 JAN 2026 9:40AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੰਨਥੁ ਪਦਮਨਾਭਨ ਨੂੰ ਅੱਜ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮਾਜ ਸੇਵਾ ਲਈ ਸਮਰਪਿਤ ਸੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਮੰਨਥੁ ਪਦਮਨਾਭਨ ਦੂਰ-ਦਰਸ਼ੀ ਸਨ, ਜਿਨ੍ਹਾਂ ਦਾ ਮੰਨਣਾ ਸੀ ਕਿ ਅਸਲ ਤਰੱਕੀ ਮਾਣ, ਸਮਾਨਤਾ ਅਤੇ ਸਮਾਜਿਕ ਸੁਧਾਰ ਵਿੱਚ ਹੈ। ਉਨ੍ਹਾਂ ਨੇ ਸਿਹਤ, ਸਿੱਖਿਆ ਅਤੇ ਮਹਿਲਾ ਸਸ਼ਕਤੀਕਰਨ ਵਰਗੇ ਖੇਤਰਾਂ ਵਿੱਚ ਪਦਮਨਾਭਨ ਦੇ ਸ਼ਾਨਦਾਰ ਯਤਨਾਂ ਨੂੰ ਉਜਾਗਰ ਕੀਤਾ ਅਤੇ ਕਿਹਾ ਕਿ ਇਹ ਯਤਨ ਰਾਸ਼ਟਰ ਲਈ ਪ੍ਰੇਰਨਾ ਸਰੋਤ ਹਨ।
ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮੰਨਥੁ ਪਦਮਨਾਭਨ ਦੇ ਆਦਰਸ਼ ਸਾਨੂੰ ਅਜਿਹਾ ਸਮਾਜ ਬਣਾਉਣ ਵੱਲ ਮਾਰਗ-ਦਰਸ਼ਨ ਕਰਦੇ ਹਨ, ਜੋ ਨਿਆਂਪੂਰਨ, ਹਮਦਰਦ ਅਤੇ ਸਦਭਾਵਨਾਪੂਰਨ ਹੋਵੇ।
ਸ਼੍ਰੀ ਮੋਦੀ ਨੇ ਐੱਕਸ 'ਤੇ ਵੱਖ-ਵੱਖ ਪੋਸਟਾਂ ਵਿੱਚ ਲਿਖਿਆ:
"ਮੰਨਥੁ ਪਦਮਨਾਭਨ ਦੀ ਜਯੰਤੀ 'ਤੇ ਅਸੀਂ ਅੱਜ ਉਨ੍ਹਾਂ ਨੂੰ ਸ਼ਰਧਾ ਸਹਿਤ ਯਾਦ ਕਰ ਰਹੇ ਹਾਂ। ਉਨ੍ਹਾਂ ਦਾ ਪੂਰਾ ਜੀਵਨ ਸਮਾਜ ਸੇਵਾ ਲਈ ਸਮਰਪਿਤ ਰਿਹਾ। ਉਹ ਦੂਰ-ਦਰਸ਼ੀ ਸਨ। ਉਨ੍ਹਾਂ ਦਾ ਮੰਨਣਾ ਸੀ ਕਿ ਸੱਚੀ ਤਰੱਕੀ ਮਾਣ, ਸਮਾਨਤਾ ਅਤੇ ਸਮਾਜਿਕ ਸੁਧਾਰ ਵਿੱਚ ਹੈ। ਸਿਹਤ, ਸਿੱਖਿਆ ਅਤੇ ਮਹਿਲਾ ਸਸ਼ਕਤੀਕਰਨ ਵਰਗੇ ਖੇਤਰਾਂ ਵਿੱਚ ਉਨ੍ਹਾਂ ਦੇ ਯਤਨ ਬਹੁਤ ਪ੍ਰੇਰਨਾਦਾਇਕ ਹਨ। ਉਨ੍ਹਾਂ ਦੇ ਆਦਰਸ਼ ਸਾਨੂੰ ਇੱਕ ਨਿਆਂਪੂਰਨ, ਹਮਦਰਦ ਅਤੇ ਸਦਭਾਵਨਾਪੂਰਨ ਸਮਾਜ ਵੱਲ ਪ੍ਰੇਰਿਤ ਕਰਦੇ ਰਹਿਣਗੇ।"
https://x.com/narendramodi/status/2006928476717330489
“മന്നത്ത് പത്മനാഭന്റെ ജന്മവാർഷിക ദിനത്തിൽ, സാമൂഹ്യ സേവനത്തിനായി ജീവിതം സമർപ്പിച്ച ഒരു മഹദ് വ്യക്തിത്വത്തെ അങ്ങേയറ്റം ആദരവോടെ നാം സ്മരിക്കുകയാണ്. ആത്മാഭിമാനം, സമത്വം, സാമൂഹിക പരിഷ്കരണം എന്നിവയിൽ വേരൂന്നിയതാണ് യഥാർത്ഥ പുരോഗതി എന്ന് വിശ്വസിച്ച ക്രാന്തദർശിയായിരുന്നു അദ്ദേഹം. ആരോഗ്യം, വിദ്യാഭ്യാസം, സ്ത്രീ ശാക്തീകരണം തുടങ്ങിയ മേഖലകളിലെ അദ്ദേഹത്തിന്റെ അതുല്യമായ സംഭാവനകൾ പ്രചോദനാത്മകമാണ്. നീതിയും അനുകമ്പയും ഐക്യവും നിറഞ്ഞ ഒരു സമൂഹത്തിന്റെ സൃഷ്ടിക്കായുള്ള പ്രയാണത്തിൽ അദ്ദേഹത്തിന്റെ ദർശനങ്ങൾ നമ്മെ എക്കാലവും നയിക്കുന്നു.”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2210824)
आगंतुक पटल : 4
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam