ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਵਿਤਰੀਬਾਈ ਫੁਲੇ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ
प्रविष्टि तिथि:
03 JAN 2026 8:07AM by PIB Chandigarh
ਅੱਜ ਸਾਵਿਤਰੀਬਾਈ ਫੁਲੇ ਦੀ ਜਯੰਤੀ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਸ ਮੋਢੀ ਸਮਾਜ ਸੁਧਾਰਕ ਨੂੰ ਯਾਦ ਕੀਤਾ, ਜਿਨ੍ਹਾਂ ਨੇ ਸੇਵਾ ਅਤੇ ਸਿੱਖਿਆ ਰਾਹੀਂ ਸਮਾਜ ਨੂੰ ਬਦਲਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ।
ਸ਼੍ਰੀ ਮੋਦੀ ਨੇ ਕਿਹਾ ਕਿ ਸਾਵਿਤਰੀਬਾਈ ਫੁਲੇ ਸਮਾਨਤਾ, ਨਿਆਂ ਅਤੇ ਦਇਆ ਦੇ ਸਿਧਾਂਤਾਂ ਪ੍ਰਤੀ ਵਚਨਬੱਧ ਸਨ। ਉਨ੍ਹਾਂ ਦਾ ਦ੍ਰਿੜ੍ਹ ਵਿਸ਼ਵਾਸ ਸੀ ਕਿ ਸਿੱਖਿਆ ਸਮਾਜਿਕ ਤਬਦੀਲੀ ਲਈ ਸਭ ਤੋਂ ਸ਼ਕਤੀਸ਼ਾਲੀ ਮਾਧਿਅਮ ਹੈ ਅਤੇ ਉਨ੍ਹਾਂ ਨੇ ਆਪਣਾ ਪੂਰਾ ਜੀਵਨ ਗਿਆਨ ਅਤੇ ਸਿੱਖਿਆ ਰਾਹੀਂ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਮਰਪਿਤ ਕਰ ਦਿੱਤਾ।
ਉਨ੍ਹਾਂ ਦੇ ਸ਼ਾਨਦਾਰ ਯੋਗਦਾਨਾਂ ਨੂੰ ਉਜਾਗਰ ਕਰਦੇ ਹੋਏ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਕਮਜ਼ੋਰ ਅਤੇ ਹਾਸ਼ੀਏ 'ਤੇ ਧੱਕੇ ਗਏ ਲੋਕਾਂ ਦੀ ਸੇਵਾ ਅਤੇ ਦੇਖਭਾਲ ਵਿੱਚ ਉਨ੍ਹਾਂ ਦਾ ਕੰਮ ਸੇਵਾ ਅਤੇ ਮਨੁੱਖਤਾ ਦੀ ਇੱਕ ਪ੍ਰੇਰਨਾਦਾਇਕ ਉਦਾਹਰਣ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਦ੍ਰਿਸ਼ਟੀਕੋਣ ਇੱਕ ਸਮਾਵੇਸ਼ੀ ਅਤੇ ਸਸ਼ਕਤ ਸਮਾਜ ਦੇ ਨਿਰਮਾਣ ਲਈ ਰਾਸ਼ਟਰ ਦੇ ਯਤਨਾਂ ਦਾ ਲਗਾਤਾਰ ਮਾਰਗ-ਦਰਸ਼ਨ ਕਰਦਾ ਰਹਿੰਦਾ ਹੈ।
ਸ਼੍ਰੀ ਮੋਦੀ ਨੇ ਐੱਕਸ ’ਤੇ ਵੱਖ-ਵੱਖ ਪੋਸਟਾਂ ਵਿੱਚ ਲਿਖਿਆ:
"ਸਾਵਿਤ੍ਰੀਬਾਈ ਫੁਲੇ ਦੀ ਜਯੰਤੀ ’ਤੇ ਅਸੀਂ ਇੱਕ ਅਜਿਹੇ ਮੋਢੀ ਸਮਾਜ ਸੁਧਾਰਕ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੇ ਸੇਵਾ ਅਤੇ ਸਿੱਖਿਆ ਰਾਹੀਂ ਸਮਾਜ ਨੂੰ ਬਦਲਣ ਲਈ ਆਪਣਾ ਜੀਵਨ ਸਮਰਪਿਤ ਕੀਤਾ। ਉਹ ਸਮਾਨਤਾ, ਨਿਆਂ ਅਤੇ ਹਮਦਰਦੀ ਦੇ ਸਿਧਾਂਤਾਂ ਪ੍ਰਤੀ ਵਚਨਬੱਧ ਸੀ। ਉਨ੍ਹਾਂ ਦਾ ਵਿਸ਼ਵਾਸ ਸੀ ਕਿ ਸਿੱਖਿਆ ਸਮਾਜਿਕ ਤਬਦੀਲੀ ਲਈ ਸਭ ਤੋਂ ਸ਼ਕਤੀਸ਼ਾਲੀ ਮਾਧਿਅਮ ਹੈ ਅਤੇ ਉਨ੍ਹਾਂ ਨੇ ਗਿਆਨ ਅਤੇ ਸਿੱਖਿਆ ਰਾਹੀਂ ਜੀਵਨ ਨੂੰ ਬਦਲਣ 'ਤੇ ਵਿਸ਼ੇਸ਼ ਜ਼ੋਰ ਦਿੱਤਾ। ਕਮਜ਼ੋਰ ਵਰਗ ਦੇ ਲੋਕਾਂ ਦੀ ਸੇਵਾ ਕਰਨ ਵਿੱਚ ਉਨ੍ਹਾਂ ਦਾ ਯੋਗਦਾਨ ਵੀ ਸ਼ਾਨਦਾਰ ਹੈ।"
““सावित्रीबाई फुले यांच्या जयंतीनिमित्त, सेवा आणि शिक्षणाच्या माध्यमातून समाजपरिवर्तनासाठी आपले जीवन अर्पण करणाऱ्या अग्रणी व्यक्तीचे आपण स्मरण करतो. समता, न्याय आणि करुणा या तत्त्वांप्रती त्या कटिबद्ध होत्या. शिक्षण हे सामाजिक बदलाचे सर्वात प्रभावी साधन आहे, असा त्यांचा ठाम विश्वास होता आणि ज्ञान व अध्ययनाच्या माध्यमातून जीवनपरिवर्तन घडवण्यावर त्यांनी भर दिला. दुर्बल घटकांची काळजी घेण्यासाठी त्यांनी केलेले कार्यही विशेष उल्लेखनीय आहे.”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2211275)
आगंतुक पटल : 5
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada