ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਣੀ ਵੇਲੂ ਨਚਿਆਰ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

प्रविष्टि तिथि: 03 JAN 2026 8:16AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਣੀ ਵੇਲੂ ਨਚਿਆਰ ਦੀ ਜਨਮ ਵਰ੍ਹੇਗੰਢ 'ਤੇ ਉਨ੍ਹਾਂ ਨੂੰ ਸਤਿਕਾਰ ਸਹਿਤ ਨਮਨ ਕੀਤਾ। ਉਨ੍ਹਾਂ ਨੇ ਰਾਣੀ ਵੇਲੂ ਨਚਿਆਰ ਨੂੰ ਬਹਾਦਰੀ ਅਤੇ ਫ਼ੌਜੀ ਹੁਨਰ ਦਾ ਪ੍ਰਤੀਕ ਦੱਸਦੇ ਹੋਏ ਭਾਰਤ ਦੇ ਸਭ ਤੋਂ ਬਹਾਦਰ ਯੋਧਿਆਂ ਵਿੱਚੋਂ ਇੱਕ ਵਜੋਂ ਉਨ੍ਹਾਂ ਨੂੰ ਯਾਦ ਕੀਤਾ।

ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਰਾਣੀ ਵੇਲੂ ਨਚਿਆਰ ਬਸਤੀਵਾਦੀ ਸ਼ਾਸਨ ਦੇ ਖ਼ਿਲਾਫ਼ ਖੜ੍ਹੀ ਹੋਈ ਅਤੇ ਉਨ੍ਹਾਂ ਨੇ ਭਾਰਤੀਆਂ ਦੇ ਸਵੈ-ਸ਼ਾਸਨ ਦੇ ਹੱਕ 'ਤੇ ਜ਼ੋਰ ਦਿੱਤਾ। ਚੰਗੇ ਸ਼ਾਸਨ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਅਤੇ ਸਭਿਆਚਾਰਕ ਮਾਣ ਅੱਜ ਵੀ ਰਾਸ਼ਟਰ ਨੂੰ ਪ੍ਰੇਰਿਤ ਕਰ ਰਿਹਾ ਹੈ।

ਸ਼੍ਰੀ ਮੋਦੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੀ ਕੁਰਬਾਨੀ ਅਤੇ ਦੂਰ-ਦਰਸ਼ੀ ਅਗਵਾਈ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ, ਜੋ ਭਾਰਤ ਦੀ ਤਰੱਕੀ ਦੀ ਯਾਤਰਾ ਵਿੱਚ ਹਿੰਮਤ ਅਤੇ ਦੇਸ਼ ਭਗਤੀ ਦੇ ਚਾਨਣ ਮੁਨਾਰੇ ਵਜੋਂ ਕੰਮ ਕਰੇਗੀ।

ਪ੍ਰਧਾਨ ਮੰਤਰੀ ਨੇ ‘ਐੱਕਸ’ 'ਤੇ ਵੱਖ-ਵੱਖ ਪੋਸਟਾਂ ਸਾਂਝੀਆਂ ਕਰਦੇ ਹੋਏ ਲਿਖਿਆ:

"ਰਾਣੀ ਵੇਲੂ ਨਚਿਆਰ ਦੀ ਜਨਮ ਵਰ੍ਹੇਗੰਢ 'ਤੇ ਉਨ੍ਹਾਂ ਨੂੰ ਸਤਿਕਾਰ ਸਹਿਤ ਨਮਨ। ਉਨ੍ਹਾਂ ਨੂੰ ਭਾਰਤ ਦੀਆਂ ਸਭ ਤੋਂ ਬਹਾਦਰ ਮਹਿਲਾ ਯੋਧਿਆਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ, ਜੋ ਅਦੁੱਤੀ ਹਿੰਮਤ ਅਤੇ ਰਣਨੀਤਕ ਹੁਨਰ ਦਾ ਪ੍ਰਤੀਕ ਸੀ। ਉਨ੍ਹਾਂ ਨੇ ਬਸਤੀਵਾਦੀ ਸ਼ਾਸਨ ਦੇ ਖ਼ਿਲਾਫ਼ ਆਵਾਜ਼ ਚੁੱਕੀ ਅਤੇ ਭਾਰਤੀਆਂ ਦੇ ਸਵੈ-ਸ਼ਾਸਨ ਦੇ ਹੱਕ 'ਤੇ ਜ਼ੋਰ ਦਿੱਤਾ। ਚੰਗੇ ਸ਼ਾਸਨ ਅਤੇ ਸਭਿਆਚਾਰਕ ਮਾਣ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਵੀ ਬਹੁਤ ਸ਼ਲਾਘਾਯੋਗ ਹੈ। ਉਨ੍ਹਾਂ ਦੀ ਕੁਰਬਾਨੀ ਅਤੇ ਦੂਰ-ਦਰਸ਼ੀ ਅਗਵਾਈ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।"

“ராணி வேலு நாச்சியாரின் பிறந்தநாளில் அவருக்கு மரியாதை செலுத்துகிறேன். துணிச்சலையும், வியூகத் திறமையையும் கொண்டிருந்த அவர்,  இந்தியாவின்  துணிச்சல் மிக்க வீராங்கனைகளில் ஒருவராக நினைவுகூரப்படுகிறார். காலனித்துவ ஒடுக்குமுறைக்கு எதிராகக் கிளர்ந்தெழுந்த அவர், இந்தியாவை ஆள இந்தியர்களுக்கே உரிமை உண்டு என்பதை வலியுறுத்தினார். நல்லாட்சி மற்றும் கலாச்சார பெருமைக்கான அவரது உறுதிப்பாடும் போற்றத்தக்கது. அவரது தியாகமும் தொலைநோக்குத் தலைமையும் பல தலைமுறைகளை  ஊக்கப்படுத்தும்.”

 

 

************

ਐੱਮਜੇਪੀਐੱਸ/ ਐੱਸਆਰ


(रिलीज़ आईडी: 2211276) आगंतुक पटल : 9
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Bengali-TR , Assamese , Gujarati , Odia , Tamil , Telugu , Kannada , Malayalam