ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਵਿਸਾਖ ਰਿਫ਼ਾਈਨਰੀ ਵਿਖੇ ਰਹਿੰਦ-ਖੂੰਹਦ ਅਪਗ੍ਰੇਡੇਸ਼ਨ ਸਹੂਲਤ ਦੀ ਸ਼ੁਰੂਆਤ ਦੀ ਸ਼ਲਾਘਾ ਕੀਤੀ


प्रविष्टि तिथि: 06 JAN 2026 8:42AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੀ ਵਿਸਾਖ ਰਿਫ਼ਾਈਨਰੀ ਵਿਖੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐੱਚਪੀਸੀਐੱਲ) ਦੇ ਰਹਿੰਦ-ਖੂੰਹਦ ਅਪਗ੍ਰੇਡੇਸ਼ਨ ਸਹੂਲਤ (ਆਰਯੂਐੱਫ਼) ਦੀ ਸਫਲ ਸ਼ੁਰੂਆਤ ਦੀ ਸ਼ਲਾਘਾ ਕਰਦਿਆਂ ਇਸ ਨੂੰ ਊਰਜਾ ਸੁਰੱਖਿਆ ਅਤੇ ਸਵੈ-ਨਿਰਭਰਤਾ ਵੱਲ ਭਾਰਤ ਦਾ ਇੱਕ ਮਹੱਤਵਪੂਰਨ ਕਦਮ ਦੱਸਿਆ।

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਅਤਿ-ਆਧੁਨਿਕ ਸਹੂਲਤ ਸਵੈ-ਨਿਰਭਰ ਭਾਰਤ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ ਊਰਜਾ ਸੁਤੰਤਰਤਾ ਨੂੰ ਉਤਸ਼ਾਹਿਤ ਕਰਨ ਦੇ ਰਾਸ਼ਟਰ ਦੇ ਯਤਨਾਂ ਨੂੰ ਤੇਜ਼ ਕਰਦੀ ਹੈ।

ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਵੱਲੋਂ ਐੱਕਸ 'ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:

"ਇਹ ਅਤਿ-ਆਧੁਨਿਕ ਸਹੂਲਤ ਊਰਜਾ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਦੇ ਸਾਡੇ ਯਤਨਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ, ਜਿਸ ਸਦਕਾ ਇਸ ਖੇਤਰ ਵਿੱਚ ਅਸੀਂ ਸਵੈ-ਨਿਰਭਰ ਬਣਾਂਗੇ"

 

@HardeepSPuri"

 

**********

 ਐੱਮਜੇਪੀਐੱਸ/ਐੱਸਆਰ


(रिलीज़ आईडी: 2211696) आगंतुक पटल : 11
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Bengali-TR , Assamese , Gujarati , Odia , Tamil , Telugu , Kannada , Malayalam