ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤੀ ਤੱਟ ਰੱਖਿਅਕ ਜਹਾਜ਼ (ਆਈਸੀਜੀਐੱਸ) 'ਸਮੁੰਦਰ ਪ੍ਰਤਾਪ' ਦੇ ਕਮਿਸ਼ਨਿੰਗ ਦੀ ਸ਼ਲਾਘਾ ਕੀਤੀ
प्रविष्टि तिथि:
07 JAN 2026 8:54AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਤੱਟ ਰੱਖਿਅਕ ਜਹਾਜ਼ (ਆਈਸੀਜੀਐੱਸ) 'ਸਮੁੰਦਰ ਪ੍ਰਤਾਪ' ਦੇ ਕਮਿਸ਼ਨਿੰਗ ਨੂੰ ਭਾਰਤ ਦੀ ਸਮੁੰਦਰੀ ਯਾਤਰਾ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਦੱਸਿਆ। ਉਨ੍ਹਾਂ ਕਿਹਾ ਕਿ ਇਸ ਉੱਨਤ ਜਹਾਜ਼ ਦਾ ਬੇੜੇ ਵਿੱਚ ਸ਼ਾਮਲ ਹੋਣਾ ਕਈ ਕਾਰਨਾਂ ਕਰਕੇ ਧਿਆਨ ਦੇਣ ਯੋਗ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਕਮਿਸ਼ਨਿੰਗ ਰੱਖਿਆ ਅਤੇ ਸਮੁੰਦਰੀ ਸਮਰੱਥਾਵਾਂ ਦੇ ਖੇਤਰਾਂ ਵਿੱਚ ਇੱਕ ਸਵੈ-ਨਿਰਭਰ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਕਿ ਇਸ ਨਾਲ ਦੇਸ਼ ਦੀ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤੀ ਮਿਲਦੀ ਹੈ, ਤੱਟਵਰਤੀ ਨਿਗਰਾਨੀ ਮਜ਼ਬੂਤ ਹੁੰਦੀ ਹੈ ਅਤੇ ਭਾਰਤ ਦੇ ਵਿਆਪਕ ਸਮੁੰਦਰੀ ਹਿੱਤਾਂ ਦੀ ਰੱਖਿਆ ਯਕੀਨੀ ਹੁੰਦੀ ਹੈ। ਨਾਲ ਹੀ, ਇਹ ਵਾਤਾਵਰਣ-ਅਨੁਕੂਲ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਤਕਨਾਲੋਜੀ ਨੂੰ ਏਕੀਕ੍ਰਿਤ ਕਰਦੇ ਹੋਏ, ਸਥਿਰਤਾ ਪ੍ਰਤੀ ਇੱਕ ਮਜ਼ਬੂਤ ਵਚਨਬੱਧਤਾ ਨੂੰ ਵੀ ਦਰਸਾਉਂਦਾ ਹੈ।
ਐੱਕਸ 'ਤੇ ਸ਼੍ਰੀ ਰਾਜਨਾਥ ਸਿੰਘ ਦੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:
“ਭਾਰਤੀ ਤੱਟ ਰੱਖਿਅਕ ਜਹਾਜ਼ (ਆਈਸੀਜੀਐੱਸ) 'ਸਮੁੰਦਰ ਪ੍ਰਤਾਪ' ਦੀ ਕਮਿਸ਼ਨਿੰਗ ਸਾਡੇ ਆਤਮ-ਨਿਰਭਰਤਾ ਦੇ ਦ੍ਰਿਸ਼ਟੀਕੋਣ ਨੂੰ ਮਜ਼ਬੂਤੀ ਦੇਣ, ਸਾਡੀ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸਥਿਰਤਾ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਣ ਸਦਕਾ ਅਨੇਕ ਕਾਰਨਾਂ ਕਰਕੇ ਮਹੱਤਵਪੂਰਨ ਹੈ ।
@IndiaCoastGuard"
***********
ਐੱਮਜੇਪੀਐੱਸ/ਐੱਸਆਰ
(रिलीज़ आईडी: 2212074)
आगंतुक पटल : 7
इस विज्ञप्ति को इन भाषाओं में पढ़ें:
Marathi
,
English
,
Urdu
,
हिन्दी
,
Assamese
,
Manipuri
,
Bengali
,
Bengali-TR
,
Gujarati
,
Odia
,
Tamil
,
Telugu
,
Kannada
,
Malayalam