ਪ੍ਰਧਾਨ ਮੰਤਰੀ ਦਫਤਰ
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਫ਼ੋਨ ਕੀਤਾ
ਦੋਵਾਂ ਨੇਤਾਵਾਂ ਨੇ ਇੱਕ ਦੂਜੇ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਲੋਕਾਂ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ
ਦੋਵਾਂ ਨੇਤਾਵਾਂ ਨੇ ਭਾਰਤ-ਇਜ਼ਰਾਈਲ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਸਾਂਝੀਆਂ ਤਰਜੀਹਾਂ ਦੀ ਪਛਾਣ ਕੀਤੀ
ਉਨ੍ਹਾਂ ਨੇ ਅੱਤਵਾਦ ਦੇ ਸਾਰੇ ਰੂਪਾਂ ਅਤੇ ਪ੍ਰਗਟਾਵੇ ਨੂੰ ਬਿਲਕੁਲ ਸਹਿਣ ਨਾ ਕਰਨ ਦੇ ਦ੍ਰਿਸ਼ਟੀਕੋਣ ਨੂੰ ਦੁਹਰਾਇਆ
ਸ਼੍ਰੀ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੂੰ ਗਾਜ਼ਾ ਸ਼ਾਂਤੀ ਯੋਜਨਾ ਦੇ ਲਾਗੂਕਰਨ ਦੀ ਜਾਣਕਾਰੀ ਦਿੱਤੀ
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਖੇਤਰ ਵਿੱਚ ਇੱਕ ਨਿਆਂਪੂਰਨ ਅਤੇ ਸਥਾਈ ਸ਼ਾਂਤੀ ਦੇ ਯਤਨਾਂ ਲਈ ਭਾਰਤ ਦੇ ਨਿਰੰਤਰ ਸਮਰਥਨ ਦੀ ਪੁਸ਼ਟੀ ਕੀਤੀ
प्रविष्टि तिथि:
07 JAN 2026 3:02PM by PIB Chandigarh
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਫ਼ੋਨ ਕੀਤਾ।
ਦੋਵਾਂ ਨੇਤਾਵਾਂ ਨੇ ਇੱਕ-ਦੂਜੇ ਨੂੰ ਨਵੇਂ ਸਾਲ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਅਤੇ ਇਜ਼ਰਾਈਲ ਦੇ ਲੋਕਾਂ ਲਈ ਸ਼ਾਂਤੀ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ।
ਉਨ੍ਹਾਂ ਨੇ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ, ਡੂੰਘੇ ਆਪਸੀ ਵਿਸ਼ਵਾਸ ਅਤੇ ਇੱਕ ਦੂਰ-ਦਰਸ਼ੀ ਦ੍ਰਿਸ਼ਟੀਕੋਣ ਨਾਲ ਇਸ ਸਾਲ ਵਿੱਚ ਭਾਰਤ-ਇਜ਼ਰਾਈਲ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਸਾਂਝੀਆਂ ਤਰਜੀਹਾਂ ਦੀ ਪਛਾਣ ਕੀਤੀ।
ਉਨ੍ਹਾਂ ਨੇ ਅੱਤਵਾਦ ਦੇ ਸਾਰੇ ਰੂਪਾਂ ਅਤੇ ਪ੍ਰਗਟਾਵਿਆਂ ਪ੍ਰਤੀ ਆਪਣੀ ਜ਼ੀਰੋ-ਸਹਿਣਸ਼ੀਲਤਾ ਵਾਲੀ ਪਹੁੰਚ ਨੂੰ ਦੁਹਰਾਇਆ ਅਤੇ ਇਸ ਖ਼ਤਰੇ ਦਾ ਮੁਕਾਬਲਾ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
ਸ਼੍ਰੀ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਗਾਜ਼ਾ ਸ਼ਾਂਤੀ ਯੋਜਨਾ ਦੇ ਲਾਗੂਕਰਨ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਖੇਤਰ ਵਿੱਚ ਇੱਕ ਨਿਆਂਪੂਰਨ ਅਤੇ ਸਥਾਈ ਸ਼ਾਂਤੀ ਲਈ ਕੀਤੇ ਗਏ ਯਤਨਾਂ ਲਈ ਭਾਰਤ ਦੇ ਨਿਰੰਤਰ ਸਮਰਥਨ ਦੀ ਪੁਸ਼ਟੀ ਕੀਤੀ।
ਦੋਵਾਂ ਨੇਤਾਵਾਂ ਨੇ ਆਪਸੀ ਹਿਤ ਦੇ ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ 'ਤੇ ਵੀ ਚਰਚਾ ਕੀਤੀ ਅਤੇ ਇੱਕ-ਦੂਜੇ ਦੇ ਸੰਪਰਕ ਵਿੱਚ ਰਹਿਣ ਲਈ ਸਹਿਮਤ ਹੋਏ।
*********
ਐੱਮਜੇਪੀਐੱਸ/ਐੱਸਆਰ
(रिलीज़ आईडी: 2212448)
आगंतुक पटल : 5
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Bengali-TR
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam