ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਸ਼੍ਰੀ ਕਬਿੰਦਰ ਪੁਰਕਾਇਸਥ ਜੀ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ
प्रविष्टि तिथि:
07 JAN 2026 7:07PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਸ਼੍ਰੀ ਕਬਿੰਦਰ ਪੁਰਕਾਇਸਥ ਜੀ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ।
ਆਪਣੇ ਸੋਗ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਸ਼੍ਰੀ ਪੁਰਕਾਇਸਥ ਜੀ ਦੇ ਦੇਹਾਂਤ ਤੋਂ ਬਹੁਤ ਦੁਖੀ ਹਨ। ਸਮਾਜ ਸੇਵਾ ਪ੍ਰਤੀ ਉਨ੍ਹਾਂ ਦੇ ਅਟੁੱਟ ਸਮਰਪਣ ਅਤੇ ਅਸਾਮ ਦੇ ਵਿਕਾਸ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਉਜਾਗਰ ਕੀਤਾ ਕਿ ਪੁਰਕਾਇਸਥ ਜੀ ਨੇ ਸਾਰੇ ਸੂਬੇ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਸਾਂਝੀਆਂ ਕੀਤੀਆਂ ਵੱਖ- ਵੱਖ ਪੋਸਟਾਂ ਵਿੱਚ ਕਿਹਾ:
"ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਸ਼੍ਰੀ ਕਬਿੰਦਰ ਪੁਰਕਾਇਸਥ ਜੀ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ। ਸਮਾਜ ਸੇਵਾ ਪ੍ਰਤੀ ਉਨ੍ਹਾਂ ਦੇ ਅਟੁੱਟ ਸਮਰਪਣ ਅਤੇ ਅਸਾਮ ਦੇ ਵਿਕਾਸ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਸਾਰੇ ਸੂਬੇ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ। ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।"
“প্ৰাক্তন সাংসদ তথা কেন্দ্ৰীয় মন্ত্ৰী শ্ৰী কবীন্দ্ৰ পুৰকায়স্থ দেৱৰ বিয়োগত মৰ্মাহত হৈছো। সমাজ সেৱাৰ প্ৰতি তেওঁৰ দায়বদ্ধতা আৰু অসমৰ প্ৰগতিৰ প্ৰতি তেওঁৰ অৱদান সদায় স্মৰণীয় হৈ থাকিব। সমগ্ৰ ৰাজ্যতে বিজেপিক শক্তিশালী কৰাৰ ক্ষেত্ৰত তেওঁ গুৰুত্বপূৰ্ণ ভূমিকা পালন কৰিছিল। এই দুখৰ সময়ত তেওঁৰ পৰিয়াল আৰু গুণমুগ্ধসকলৰ প্ৰতি মোৰ সমবেদনা জনাইছো। ঔম শান্তি।”
*****
ਐੱਮਜੇਪੀਐੱਸ/ਐੱਸਆਰ
(रिलीज़ आईडी: 2212490)
आगंतुक पटल : 4
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Kannada
,
Malayalam