ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 10 ਤੋਂ 12 ਜਨਵਰੀ ਤੱਕ ਗੁਜਰਾਤ ਦਾ ਦੌਰਾ ਕਰਨਗੇ
ਪ੍ਰਧਾਨ ਮੰਤਰੀ 10 ਜਨਵਰੀ ਨੂੰ ਸੋਮਨਾਥ ਮੰਦਰ ਵਿੱਚ ਓਂਕਾਰ ਮੰਤਰ ਜਾਪ ਵਿੱਚ ਹਿੱਸਾ ਲੈਣਗੇ
ਪ੍ਰਧਾਨ ਮੰਤਰੀ 11 ਜਨਵਰੀ ਨੂੰ ਸੋਮਨਾਥ ਸਵਾਭੀਮਾਨ ਪਰਵ ਵਿੱਚ ਸ਼ਾਮਲ ਹੋਣਗੇ
ਪ੍ਰਧਾਨ ਮੰਤਰੀ 11 ਜਨਵਰੀ ਨੂੰ ਰਾਜਕੋਟ ਵਿੱਚ ਕੱਛ ਅਤੇ ਸੌਰਾਸ਼ਟਰ ਖੇਤਰ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਦਾ ਉਦਘਾਟਨ ਕਰਨਗੇ
ਪ੍ਰਧਾਨ ਮੰਤਰੀ 11 ਜਨਵਰੀ ਨੂੰ ਅਹਿਮਦਾਬਾਦ ਮੈਟਰੋ ਪੜਾਅ 2 ਦੇ ਬਾਕੀ ਹਿੱਸੇ ਦਾ ਉਦਘਾਟਨ ਕਰਨਗੇ
ਪ੍ਰਧਾਨ ਮੰਤਰੀ 12 ਜਨਵਰੀ ਨੂੰ ਅਹਿਮਦਾਬਾਦ ਵਿੱਚ ਜਰਮਨ ਚਾਂਸਲਰ ਫ੍ਰੈਡਰਿਕ ਮਰਜ਼ ਨਾਲ ਮੁਲਾਕਾਤ ਕਰਨਗੇ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਜਰਮਨ ਚਾਂਸਲਰ ਮਰਜ਼ ਸਾਬਰਮਤੀ ਆਸ਼ਰਮ ਦਾ ਦੌਰਾ ਕਰਨਗੇ ਅਤੇ ਅਹਿਮਦਾਬਾਦ ਵਿੱਚ ਕੌਮਾਂਤਰੀ ਪਤੰਗ ਦੇ ਤਿਉਹਾਰ ਵਿੱਚ ਹਿੱਸਾ ਲੈਣਗੇ
प्रविष्टि तिथि:
09 JAN 2026 12:02PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਤੋਂ 12 ਜਨਵਰੀ ਤੱਕ ਗੁਜਰਾਤ ਦੇ ਦੌਰੇ 'ਤੇ ਰਹਿਣਗੇ। ਪ੍ਰਧਾਨ ਮੰਤਰੀ 10 ਜਨਵਰੀ ਦੀ ਸ਼ਾਮ ਨੂੰ ਸੋਮਨਾਥ ਪਹੁੰਚਣਗੇ ਅਤੇ ਰਾਤ ਲਗਭਗ 8 ਵਜੇ ਓਂਕਾਰ ਮੰਤਰ ਜਾਪ ਵਿੱਚ ਹਿੱਸਾ ਲੈਣਗੇ। ਇਸ ਤੋਂ ਬਾਅਦ ਉਹ ਸੋਮਨਾਥ ਮੰਦਰ ਵਿੱਚ ਇੱਕ ਡ੍ਰੋਨ ਸ਼ੋਅ ਦੇਖਣਗੇ।
ਪ੍ਰਧਾਨ ਮੰਤਰੀ 11 ਜਨਵਰੀ ਨੂੰ ਸਵੇਰੇ ਲਗਭਗ 9:45 ਵਜੇ ਸ਼ੌਰਿਆ ਯਾਤਰਾ ਵਿੱਚ ਹਿੱਸਾ ਲੈਣਗੇ, ਜੋ ਸੋਮਨਾਥ ਮੰਦਰ ਦੀ ਰਾਖੀ ਕਰਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਅਣਗਿਣਤ ਯੋਧਿਆਂ ਨੂੰ ਸ਼ਰਧਾਂਜਲੀ ਦੇਣ ਦਾ ਰਸਮੀ ਜਲੂਸ ਹੈ। ਇਸ ਤੋਂ ਬਾਅਦ ਲਗਭਗ 10:15 ਵਜੇ ਪ੍ਰਧਾਨ ਮੰਤਰੀ ਸੋਮਨਾਥ ਮੰਦਰ ਵਿੱਚ ਦਰਸ਼ਨ ਅਤੇ ਪੂਜਾ ਕਰਨਗੇ। ਸਵੇਰੇ ਲਗਭਗ 11 ਵਜੇ ਪ੍ਰਧਾਨ ਮੰਤਰੀ ਸੋਮਨਾਥ ਸਵਾਭੀਮਾਨ ਪਰਵ ਦੇ ਮੌਕੇ ਆਯੋਜਿਤ ਇੱਕ ਜਨਤਕ ਸਮਾਗਮ ਵਿੱਚ ਹਿੱਸਾ ਲੈਣਗੇ।
ਇਸ ਤੋਂ ਬਾਅਦ 11 ਜਨਵਰੀ ਨੂੰ ਹੀ ਪ੍ਰਧਾਨ ਮੰਤਰੀ ਕੱਛ ਅਤੇ ਸੌਰਾਸ਼ਟਰ ਖੇਤਰ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਵਿੱਚ ਹਿੱਸਾ ਲੈਣ ਲਈ ਰਾਜਕੋਟ ਲਈ ਰਵਾਨਾ ਹੋਣਗੇ। ਦੁਪਹਿਰ ਲਗਭਗ 1:30 ਵਜੇ, ਉਹ ਸੰਮੇਲਨ ਵਿੱਚ ਵਪਾਰ ਸ਼ੋਅ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਕਰਨਗੇ। ਦੁਪਹਿਰ ਤਕਰੀਬਨ 2 ਵਜੇ, ਪ੍ਰਧਾਨ ਮੰਤਰੀ ਰਾਜਕੋਟ ਦੀ ਮਾਰਵਾੜੀ ਯੂਨੀਵਰਸਿਟੀ ਵਿੱਚ ਕੱਛ ਅਤੇ ਸੌਰਾਸ਼ਟਰ ਖੇਤਰ ਲਈ ਵਾਈਬ੍ਰੈਂਟ ਗੁਜਰਾਤ ਖੇਤਰੀ ਸੰਮੇਲਨ ਦਾ ਉਦਘਾਟਨ ਕਰਨਗੇ ਅਤੇ ਇਸ ਮੌਕੇ ’ਤੇ ਇਕੱਠ ਨੂੰ ਸੰਬੋਧਨ ਵੀ ਕਰਨਗੇ।
ਰਾਜਕੋਟ ਤੋਂ ਪ੍ਰਧਾਨ ਮੰਤਰੀ ਅਹਿਮਦਾਬਾਦ ਜਾਣਗੇ। ਸ਼ਾਮ ਤਕਰੀਬਨ 5:15 ਵਜੇ ਮਹਾਤਮਾ ਮੰਦਰ ਮੈਟਰੋ ਸਟੇਸ਼ਨ 'ਤੇ ਪ੍ਰਧਾਨ ਮੰਤਰੀ ਅਹਿਮਦਾਬਾਦ ਮੈਟਰੋ ਦੇ ਦੂਜੇ ਪੜਾਅ ਦੇ ਸੈਕਟਰ 10ਏ ਤੋਂ ਮਹਾਤਮਾ ਮੰਦਰ ਤੱਕ ਦੇ ਬਾਕੀ ਹਿੱਸੇ ਦਾ ਉਦਘਾਟਨ ਕਰਨਗੇ।
ਪ੍ਰਧਾਨ ਮੰਤਰੀ 12 ਜਨਵਰੀ ਨੂੰ ਅਹਿਮਦਾਬਾਦ ਵਿੱਚ ਜਰਮਨੀ ਦੇ ਚਾਂਸਲਰ ਸ਼੍ਰੀ ਫ੍ਰੈਡਰਿਕ ਮਰਜ਼ ਨਾਲ ਮੁਲਾਕਾਤ ਕਰਨਗੇ। ਸਵੇਰੇ ਤਕਰੀਬਨ 9:30 ਵਜੇ ਦੋਵੇਂ ਆਗੂ ਸਾਬਰਮਤੀ ਆਸ਼ਰਮ ਦਾ ਦੌਰਾ ਕਰਨਗੇ ਅਤੇ ਫਿਰ ਸਵੇਰੇ 10 ਵਜੇ ਸਾਬਰਮਤੀ ਰਿਵਰਫ੍ਰੰਟ 'ਤੇ ਕੌਮਾਂਤਰੀ ਪਤੰਗ ਦੇ ਤਿਉਹਾਰ ਵਿੱਚ ਹਿੱਸਾ ਲੈਣਗੇ।
ਇਸ ਤੋਂ ਬਾਅਦ ਸਵੇਰੇ 11:15 ਵਜੇ ਤੋਂ ਗਾਂਧੀਨਗਰ ਦੇ ਮਹਾਤਮਾ ਮੰਦਰ ਵਿੱਚ ਦੁਵੱਲੀ ਗੱਲਬਾਤ ਹੋਵੇਗੀ, ਜਿਸ ਵਿੱਚ ਪ੍ਰਧਾਨ ਮੰਤਰੀ ਅਤੇ ਜਰਮਨ ਚਾਂਸਲਰ ਭਾਰਤ-ਜਰਮਨੀ ਰਣਨੀਤਕ ਸਾਂਝੇਦਾਰੀ ਵਿੱਚ ਹੋਈ ਤਰੱਕੀ ਦੀ ਸਮੀਖਿਆ ਕਰਨਗੇ। ਹਾਲ ਹੀ ਵਿੱਚ ਇਸ ਸਾਂਝੇਦਾਰੀ ਦੇ 25 ਸਾਲ ਪੂਰੇ ਹੋਏ ਹਨ।
******
ਐੱਮਜੇਪੀਐੱਸ/ ਐੱਸਆਰ
(रिलीज़ आईडी: 2213079)
आगंतुक पटल : 7
इस विज्ञप्ति को इन भाषाओं में पढ़ें:
Bengali
,
Assamese
,
English
,
Urdu
,
Marathi
,
हिन्दी
,
Manipuri
,
Gujarati
,
Tamil
,
Telugu
,
Kannada
,
Malayalam