ਖੇਤੀਬਾੜੀ ਮੰਤਰਾਲਾ
ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੰਤਰਰਾਸ਼ਟਰੀ ਸੰਗਠਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ
प्रविष्टि तिथि:
08 JAN 2026 8:04PM by PIB Chandigarh
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਨਵੀਂ ਦਿੱਲੀ ਦੇ ਕ੍ਰਿਸ਼ੀ ਭਵਨ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਪ੍ਰਮੁੱਖ ਅੰਤਰਰਾਸ਼ਟਰੀ ਅਤੇ ਬਹੁ-ਪੱਖੀ ਵਿਕਾਸ ਭਾਈਵਾਲ ਸੰਗਠਨਾਂ ਦੇ ਪ੍ਰਤੀਨਿਧੀਆਂ ਨੇ ਸ਼ਿਰਕਤ ਕੀਤੀ। ਇਨ੍ਹਾਂ ਵਿੱਚ ਖੁਰਾਕ ਅਤੇ ਖੇਤੀਬਾੜੀ ਸੰਗਠਨ (FAO), ਵਿਸ਼ਵ ਖੁਰਾਕ ਪ੍ਰੋਗਰਾਮ (WFP), ਖੇਤੀਬਾੜੀ ਵਿਕਾਸ ਲਈ ਅੰਤਰਰਾਸ਼ਟਰੀ ਫੰਡ (IFAD), ਵਿਸ਼ਵ ਬੈਂਕ, ਏਸ਼ੀਅਨ ਵਿਕਾਸ ਬੈਂਕ (ADB), ਡਿਊਸ਼ (Deutsche) ਗੇਸੇਲਸ਼ਾਫਟ ਫਿਊਰ ਇੰਟਰਨੇਸ਼ਨਲ ਜੁਸਾਮੇਨਆਰਬਾਇਟ (GIZ) ਅਤੇ ਜਪਾਨ ਅੰਤਰਰਾਸ਼ਟਰੀ ਸਹਿਯੋਗ ਏਜੰਸੀ (JICA) ਸ਼ਾਮਲ ਸਨ । ਇਸ ਮੀਟਿੰਗ ਦਾ ਉਦੇਸ਼ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ, ਲੰਬੇ ਸਮੇਂ ਦੀਆਂ ਵਿਕਾਸ ਤਰਜੀਹਾਂ ਦਾ ਤਾਲਮੇਲ ਕਰਨਾ ਅਤੇ ਟਿਕਾਊ ਵਿਕਾਸ ਪਹਿਲਕਦਮੀਆਂ ਦਾ ਸਮਰਥਨ ਕਰਨਾ ਸੀ, ਜਿਸ ਵਿੱਚ ਕਿਸਾਨਾਂ ਦੀ ਭਲਾਈ ਅਤੇ ਰੋਜ਼ੀ-ਰੋਟੀ ਨੂੰ ਬਿਹਤਰ ਬਣਾਉਣ ਲਈ ਲੰਬੇ ਸਮੇਂ ਦੀਆਂ ਨੀਤੀਆਂ ਤਿਆਰ ਕਰਨਾ ਸ਼ਾਮਲ ਹੈ।

ਡੈਲੀਗੇਟਾਂ ਦਾ ਸਵਾਗਤ ਕਰਦੇ ਹੋਏ, ਸ਼੍ਰੀ ਚੌਹਾਨ ਨੇ ਕਿਹਾ ਕਿ ਭਾਰਤ ਦੀ ਖੇਤੀਬਾੜੀ ਯਾਤਰਾ ਸ਼ਾਨਦਾਰ ਰਹੀ ਹੈ, ਦੇਸ਼ ਇੱਕ ਖੁਰਾਕ-ਕਮੀ ਵਾਲੇ ਦੇਸ਼ ਤੋਂ ਖੇਤੀਬਾੜੀ ਉਤਪਾਦਾਂ ਦੇ ਇੱਕ ਵੱਡੇ ਨਿਰਯਾਤਕ ਵਿੱਚ ਬਦਲ ਰਿਹਾ ਹੈ। ਉਨ੍ਹਾਂ ਨੇ ਇਸ ਪਰਿਵਰਤਨ ਵਿੱਚ ਅੰਤਰਰਾਸ਼ਟਰੀ ਸੰਗਠਨਾਂ ਦੀ ਭੂਮਿਕਾ ਨੂੰ ਵੀ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਨੇ ਸਫਲਤਾਪੂਰਵਕ ਭੋਜਨ ਸੁਰੱਖਿਆ ਪ੍ਰਾਪਤ ਕੀਤੀ ਹੈ ਅਤੇ ਹੁਣ ਪੋਸ਼ਣ ਸੁਰੱਖਿਆ ਨੂੰ ਅੱਗੇ ਵਧਾਉਣ ਅਤੇ ਟਿਕਾਊ ਰੋਜ਼ੀ-ਰੋਟੀ ਦੇ ਮੌਕੇ ਪੈਦਾ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਿਹਾ ਹੈ। ਸ਼੍ਰੀ ਚੌਹਾਨ ਨੇ ਇਹ ਵੀ ਕਿਹਾ ਕਿ ਭਾਰਤ ਆਪਣੇ ਤਜ਼ਰਬਿਆਂ ਅਤੇ ਵਧੀਆ ਅਭਿਆਸਾਂ ਨੂੰ ਦੂਜੇ ਦੇਸ਼ਾਂ ਨਾਲ ਸਾਂਝਾ ਕਰਨ ਲਈ ਚੰਗੀ ਸਥਿਤੀ ਵਿੱਚ ਹੈ, ਨਾਲ ਹੀ ਵਿਸ਼ਵਵਿਆਪੀ ਇਨੋਵੇਸ਼ਨਸ ਅਤੇ ਦੂਜੇ ਦੇਸ਼ਾਂ ਵਿੱਚ ਅਪਣਾਏ ਗਏ ਸਫਲ ਮਾਡਲਾਂ ਤੋਂ ਸਿੱਖਣ ਲਈ। ਖੇਤੀਬਾੜੀ ਅਤੇ ਸਹਾਇਕ ਖੇਤਰਾਂ ਵਿੱਚ ਆਪਸੀ ਵਿਕਾਸ ਅਤੇ ਸਹਿਯੋਗ ਨੂੰ ਉਤਸ਼ਾਹਿਤ ਕਰ ਸਕਦਾ ਹੈ ।

ਇਨ੍ਹਾਂ ਸੰਗਠਨਾਂ ਦੇ ਪ੍ਰਤੀਨਿਧੀਆਂ ਨੇ ਸਹਿਯੋਗ ਦੇ ਪ੍ਰਮੁੱਖ ਖੇਤਰਾਂ ਨੂੰ ਉਜਾਗਰ ਕੀਤਾ, ਜਿਸ ਵਿੱਚ ਸਮਾਵੇਸ਼ੀ ਖੇਤੀਬਾੜੀ, ਛੋਟੇ ਕਿਸਾਨਾਂ ਲਈ ਬਿਹਤਰ ਮਾਰਕੀਟ ਪਹੁੰਚ, ਅਤੇ ਨੌਜਵਾਨਾਂ, ਮਹਿਲਾਵਾਂ ਅਤੇ ਕਿਸਾਨ ਸੰਗਠਨਾਂ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਨਾ ਸ਼ਾਮਲ ਹੈ। ਉਨ੍ਹਾਂ ਨੇ ਟੈਕਨੋਲੋਜੀ ਅਤੇ ਇਨੋਵੇਸ਼ਨ, ਵਿੱਤ, ਨਿੱਜੀ ਖੇਤਰ ਦੀ ਭਾਗੀਦਾਰੀ ਅਤੇ ਨਿਵੇਸ਼ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਖੋਜ ਅਤੇ ਵਿਕਾਸ (R&D), ਡਿਜੀਟਲ ਖੇਤੀਬਾੜੀ, ਵਾਢੀ ਤੋਂ ਬਾਅਦ ਦੇ ਬੁਨਿਆਦੀ ਢਾਂਚੇ ਦੇ ਵਿਕਾਸ, ਜਲਵਾਯੂ-ਲਚਕੀਲੀ ਫਸਲਾਂ ਨੂੰ ਉਤਸ਼ਾਹਿਤ ਕਰਨ ਅਤੇ ਕੁਦਰਤੀ ਸਰੋਤਾਂ ਦੇ ਟਿਕਾਊ ਪ੍ਰਬੰਧਨ 'ਤੇ ਵਧੇਰੇ ਧਿਆਨ ਕੇਂਦਰਿਤ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ।
WMCV.jpeg)
ਮਾਣਯੋਗ ਮੰਤਰੀ ਨੇ ਪ੍ਰਤੀਨਿਧੀਆਂ ਦਾ ਉਨ੍ਹਾਂ ਦੇ ਕੀਮਤੀ ਸੁਝਾਵਾਂ ਅਤੇ ਵਿਚਾਰਾਂ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਖੇਤੀਬਾੜੀ ਖੇਤਰ ਵਿੱਚ ਲੰਬੇ ਸਮੇਂ ਦੀ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਨੂੰ ਮਜ਼ਬੂਤ ਕਰਨ ਵਿੱਚ ਮਦਦਗਾਰ ਹੋਣਗੇ। ਉਨ੍ਹਾਂ ਨੇ ਇਸ ਸਾਂਝੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ।
ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (DA&FW) ਦੇ ਸਕੱਤਰ , ਖੇਤੀਬਾੜੀ ਖੋਜ ਅਤੇ ਸਿੱਖਿਆ ਵਿਭਾਗ (DARE) ਦੇ ਸਕੱਤਰ, DA&FW ਦੇ ਵਧੀਕ ਸਕੱਤਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ।
************
ਆਰਸੀ/ਪੀਯੂ
(रिलीज़ आईडी: 2213659)
आगंतुक पटल : 6