ਉਪ ਰਾਸ਼ਟਰਪਤੀ ਸਕੱਤਰੇਤ
ਉਪ-ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
प्रविष्टि तिथि:
12 JAN 2026 11:05AM by PIB Chandigarh
ਉਪ-ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਅੱਜ ਨਵੀਂ ਦਿੱਲੀ ਵਿਖੇ ਉਪ-ਰਾਸ਼ਟਰਪਤੀ ਰਿਹਾਇਸ਼ 'ਤੇ ਭਾਰਤ ਦੇ ਸਭ ਤੋਂ ਮਹਾਨ ਅਧਿਆਤਮਿਕ ਨਾਮਵਰ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦਿਨ ਨੂੰ ਰਾਸ਼ਟਰੀ ਯੁਵਾ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ ਸਵਾਮੀ ਵਿਵੇਕਾਨੰਦ ਦੀ ਅਮਰ ਵਿਰਾਸਤ ਨੂੰ ਯਾਦ ਕਰਦੇ ਹੋਏ, ਉਪ-ਰਾਸ਼ਟਰਪਤੀ ਨੇ ਕਿਹਾ ਕਿ ਸਵਾਮੀ ਜੀ ਦੇ ਜੀਵਨ ਅਤੇ ਸਿੱਖਿਆਵਾਂ ਵਿੱਚ ਅੰਦਰੂਨੀ ਸ਼ਕਤੀ, ਸਵੈ-ਅਨੁਸ਼ਾਸਨ ਅਤੇ ਨਿਰਸਵਾਰਥ ਸੇਵਾ ਨੂੰ ਸਾਰਥਕ ਜੀਵਨ ਦਾ ਥੰਮ੍ਹ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਸਭਿਆਗਤ ਗਿਆਨ ਨੂੰ ਦੁਨੀਆ ਵਿੱਚ ਫੈਲਾ ਕੇ, ਸਵਾਮੀ ਵਿਵੇਕਾਨੰਦ ਨੇ ਰਾਸ਼ਟਰੀ ਮਾਣ ਨੂੰ ਇੱਕ ਨਵਾਂ ਮੁਕਾਮ ਦਿੱਤਾ ਅਤੇ ਨੌਜਵਾਨਾਂ ਵਿੱਚ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦਾ ਆਤਮ-ਵਿਸ਼ਵਾਸ ਜਗਇਆ।
ਉਪ-ਰਾਸ਼ਟਰਪਤੀ ਨੇ ਕਿਹਾ ਕਿ ਸਵਾਮੀ ਵਿਵੇਕਾਨੰਦ ਦੇ ਆਦਰਸ਼ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।
************
ਪੀਆਰ/ਏਐੱਸਐੱਮ
(रिलीज़ आईडी: 2213787)
आगंतुक पटल : 7