ਖੇਤੀਬਾੜੀ ਮੰਤਰਾਲਾ
azadi ka amrit mahotsav

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮਕਰ ਸੰਕ੍ਰਾਂਤੀ, ਲੋਹੜੀ ਅਤੇ ਪੋਂਗਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 13 JAN 2026 7:16PM by PIB Chandigarh

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨਾਂ-ਗ੍ਰਾਮੀਣਾਂ ਸਮੇਤ ਸਾਰੇ ਦੇਸ਼ਵਾਸੀਆਂ ਨੂੰ ਮਕਰ ਸੰਕ੍ਰਾਂਤੀ, ਲੋਹੜੀ ਅਤੇ ਪੋਂਗਲ ਦੇ ਪਾਵਨ ਅਵਸਰ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।


ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਨੇ ਆਪਣੇ ਸ਼ੁਭਕਾਮਨਾ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਸਾਡੀ ਸਮ੍ਰਿੱਧ ਖੇਤੀਬਾੜੀ ਪਰੰਪਰਾ, ਕੁਦਰਤ ਦੇ ਪ੍ਰਤੀ ਆਭਾਰ ਅਤੇ ਮਿਹਨਤੀ ਕਿਸਾਨਾਂ ਦੇ ਸਨਮਾਨ ਦਾ ਪ੍ਰਤੀਕ ਹਨ। ਮਕਰ ਸੰਕ੍ਰਾਂਤੀ, ਲੋਹੜੀ ਅਤੇ ਪੋਂਗਲ ਪੂਰੇ ਦੇਸ਼ ਵਿੱਚ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ ਅਤੇ ਏਕਤਾ, ਸਦਭਾਵਨਾ ਅਤੇ ਆਪਸੀ ਸਹਿਯੋਗ ਦਾ ਸੰਦੇਸ਼ ਦਿੰਦੇ ਹਨ।

ਸ਼੍ਰੀ ਚੌਹਾਨ ਨੇ ਕਿਹਾ ਕਿ ਖੇਤੀਬਾੜੀ ਅਤੇ ਗ੍ਰਾਮੀਣ ਜੀਵਨ ਨਾਲ ਨੇੜਿਓਂ ਜੁੜੇ ਇਹ ਤਿਉਹਾਰ ਸਖ਼ਤ ਮਿਹਨਤ, ਸੰਤੁਲਨ ਅਤੇ ਸਾਂਝੀ ਸਮ੍ਰਿੱਧੀ ਦੀਆਂ ਕਦਰਾਂ-ਕੀਮਤਾਂ ਨੂੰ ਪ੍ਰੇਰਿਤ ਕਰਦੇ ਹਨ। ਕੇਂਦਰੀ ਮੰਤਰੀ ਨੇ ਆਸ਼ਾ ਵਿਅਕਤ ਕੀਤੀ ਕਿ ਇਹ ਉਤਸਵ ਕਿਸਾਨਾਂ ਅਤੇ ਗ੍ਰਾਮੀਣ ਪਰਿਵਾਰਾਂ ਦੇ ਜੀਵਨ ਵਿੱਚ ਨਵੀਂ ਸਮ੍ਰਿੱਧੀ ਲਿਆਉਣਗੇ, ਸਮਾਜਿਕ ਬੰਧਨਾਂ ਨੂੰ ਮਜ਼ਬੂਤ ਕਰਨਗੇ ਅਤੇ ਸਮੂਹਿਕ ਭਲਾਈ ਵਿੱਚ ਯੋਗਦਾਨ ਦੇਣਗੇ। ਉਨ੍ਹਾਂ ਨੇ ਕਾਮਨਾ ਕੀਤੀ ਕਿ ਇਹ ਤਿਉਹਾਰ ਦੇਸ਼ ਦੇ ਸਾਰੇ ਨਾਗਿਰਕਾਂ ਲਈ ਸੁੱਖ, ਚੰਗੀ ਸਿਹਤ ਅਤੇ ਉੱਜਵਲ ਭਵਿੱਖ ਲੈ ਕੇ ਆਉਣ, ਨਾਲ ਹੀ ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਪਰਿਭਾਸ਼ਿਤ ਕਰਨ ਵਾਲੀ ਇਕਜੁੱਟਤਾ ਅਤੇ ਸ਼ੁਕਰਗੁਜ਼ਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਗੇ।

ਇਨ੍ਹਾਂ ਸ਼ੁਭਕਾਮਨਾ ਸੰਦੇਸ਼ਾਂ ਰਾਹੀਂ ਸ੍ਰੀ ਚੌਹਾਨ ਨੇ ਕਿਸਾਨਾਂ ਦੀ ਭਲਾਈ, ਗ੍ਰਾਮੀਣ ਵਿਕਾਸ ਅਤੇ ਸਮਾਵੇਸ਼ੀ ਵਿਕਾਸ ਦੇ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਖੇਤੀਬਾੜੀ ਨਾਲ ਜੁੜੇ ਤਿਉਹਾਰ ਸਮਾਜ ਨੂੰ ਕਿਰਤ ਦੀ ਗਰਿਮਾ, ਟਿਕਾਊ ਜੀਵਨ ਸ਼ੈਲੀ ਅਤੇ ਕੁਦਰਤ ਦੇ ਪ੍ਰਤੀ ਸਮੂਹਿਕ ਜ਼ਿੰਮੇਵਾਰੀ, ਭਾਈਚਾਰਕ ਸਦਭਾਵਨਾ ਅਤੇ ਰਾਸ਼ਟਰ ਵਿਆਪੀ ਤਰੱਕੀ, ਸਮ੍ਰਿੱਧੀ ਅਤੇ ਸ਼ਾਂਤੀ ਦੀ ਯਾਦ ਦਿਵਾਉਂਦੇ ਹਨ, ਜੋ ਵਰਤਮਾਨ ਅਤੇ ਭਵਿੱਖ ਦੀਆਂ ਪੀੜ੍ਹੀਆਂ ਲਈ ਸਰਬਪੱਖੀ ਹਨ। ਉਨ੍ਹਾਂ ਨੇ ਇੱਕ ਵਾਰ ਫਿਰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

 

**** **** **** 

ਆਰਸੀ/ਐੱਮਐੱਸ/ਐੱਮਕੇ


(रिलीज़ आईडी: 2214569) आगंतुक पटल : 2
इस विज्ञप्ति को इन भाषाओं में पढ़ें: English , Urdu , हिन्दी , Gujarati , Kannada