ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਕਰ ਸੰਕ੍ਰਾਂਤੀ 'ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਨੇ ਮਕਰ ਸੰਕ੍ਰਾਂਤੀ ਦੇ ਪਵਿੱਤਰ ਮੌਕੇ 'ਤੇ ਜ਼ੋਰ ਦਿੰਦਿਆਂ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

प्रविष्टि तिथि: 14 JAN 2026 10:24AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਸਾਰੇ ਨਾਗਰਿਕਾਂ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਮਕਰ ਸੰਕ੍ਰਾਂਤੀ ਇੱਕ ਅਜਿਹਾ ਤਿਉਹਾਰ ਹੈ, ਜੋ ਭਾਰਤੀ ਸਭਿਆਚਾਰ ਅਤੇ ਪਰੰਪਰਾਵਾਂ ਦੀ ਖ਼ੁਸ਼ਹਾਲੀ ਨੂੰ ਦਰਸਾਉਂਦਾ ਹੈ ਅਤੇ ਸਦਭਾਵਨਾ, ਖ਼ੁਸ਼ਹਾਲੀ ਅਤੇ ਇੱਕਜੁੱਟਤਾ ਦੀ ਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਤਿਲ ਅਤੇ ਗੁੜ ਦੀ ਮਿਠਾਸ ਹਰ ਕਿਸੇ ਦੇ ਜੀਵਨ ਵਿੱਚ ਖ਼ੁਸ਼ੀ ਅਤੇ ਸਫਲਤਾ ਲਿਆਏਗੀ ਅਤੇ ਰਾਸ਼ਟਰ ਦੀ ਭਲਾਈ ਲਈ ਸੂਰਜ ਦੇਵਤਾ ਤੋਂ ਅਸ਼ੀਰਵਾਦ ਵੀ ਮੰਗਿਆ। 

ਸ਼੍ਰੀ ਮੋਦੀ ਨੇ ਸੂਰਜ ਦੇਵਤਾ ਤੋਂ ਅਸ਼ੀਰਵਾਦ ਮੰਗਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਵੀ ਸਾਂਝਾ ਕੀਤਾ, ਜਿਸ ਵਿੱਚ ਇਸ ਤਿਉਹਾਰ ਦੇ ਅਧਿਆਤਮਕ ਮਹੱਤਵ 'ਤੇ ਜ਼ੋਰ ਦਿੱਤਾ ਗਿਆ ਹੈ । 

ਸ਼੍ਰੀ ਮੋਦੀ ਨੇ ਐੱਕਸ 'ਤੇ ਵੱਖ-ਵੱਖ ਪੋਸਟਾਂ ਵਿੱਚ ਲਿਖਿਆ:

"ਸਾਰੇ ਦੇਸ਼-ਵਾਸੀਆਂ ਨੂੰ ਮਕਰ ਸੰਕ੍ਰਾਂਤੀ ਦੀਆਂ ਸ਼ੁਭਕਾਮਨਾਵਾਂ। ਤਿਲ ਅਤੇ ਗੁੜ ਦੀ ਮਿਠਾਸ ਨਾਲ ਭਰਪੂਰ ਭਾਰਤੀ ਸਭਿਆਚਾਰ ਅਤੇ ਪਰੰਪਰਾ ਦਾ ਇਹ ਦੈਵੀ ਮੌਕਾ, ਸਾਰਿਆਂ ਦੇ ਜੀਵਨ ਵਿੱਚ ਖ਼ੁਸ਼ੀ, ਖ਼ੁਸ਼ਹਾਲੀ ਅਤੇ ਸਫਲਤਾ ਲਿਆਵੇ। ਸੂਰਜ ਦੇਵਤਾ ਸਾਰਿਆਂ ਦਾ ਭਲਾ ਕਰਨ।"

 

"ਸੰਕ੍ਰਾਂਤੀ ਦੇ ਇਸ ਪਵਿੱਤਰ ਮੌਕੇ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਾਨਕ ਰੀਤੀ-ਰਿਵਾਜ਼ਾਂ ਅਨੁਸਾਰ ਮਨਾਇਆ ਜਾਂਦਾ ਹੈ। ਮੈਂ ਸੂਰਜ ਦੇਵਤਾ ਨੂੰ ਸਾਰਿਆਂ ਦੀ ਖ਼ੁਸ਼ੀ, ਖ਼ੁਸ਼ਹਾਲੀ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।"

सूर्यो देवो दिवं गच्छेत् मकरस्थो रविः प्रभुः। 

उत्तरायणे महापुण्यं सर्वपापप्रणाशनम्॥”

************

ਐੱਮਜੇਪੀਐੱਸ/ਐੱਸਆਰ


(रिलीज़ आईडी: 2214576) आगंतुक पटल : 5
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Kannada , Malayalam