ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੈਨਾ ਦਿਵਸ 'ਤੇ ਭਾਰਤੀ ਸੈਨਾ ਦੀ ਬਹਾਦਰੀ ਨੂੰ ਸਲਾਮ ਕੀਤਾ


ਪ੍ਰਧਾਨ ਮੰਤਰੀ ਨੇ ਹਥਿਆਰਬੰਦ ਸੈਨਾਵਾਂ ਦੀ ਹਿੰਮਤ, ਆਤਮ-ਵਿਸ਼ਵਾਸ ਅਤੇ ਅਟੁੱਟ ਫ਼ਰਜ਼ ਦੀ ਸਦੀਵੀ ਭਾਵਨਾ ਦੀ ਪ੍ਰਸ਼ੰਸਾ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

प्रविष्टि तिथि: 15 JAN 2026 8:55AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੈਨਾ ਦਿਵਸ ਦੇ ਮੌਕੇ 'ਤੇ ਭਾਰਤੀ ਸੈਨਾ ਦੀ ਅਦੁੱਤੀ ਹਿੰਮਤ ਅਤੇ ਦ੍ਰਿੜ੍ਹ ਵਚਨਬੱਧਤਾ ਨੂੰ ਤਹਿ ਦਿਲੋਂ ਸਿੱਜਦਾ ਕੀਤਾ।

ਸ਼੍ਰੀ ਮੋਦੀ ਨੇ ਸਭ ਤੋਂ ਚੁਣੌਤੀਪੂਰਨ ਹਾਲਾਤ ਵਿੱਚ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਸੈਨਿਕਾਂ ਦੇ ਅਟੁੱਟ ਸਮਰਪਣ ਦੀ ਪ੍ਰਸ਼ੰਸਾ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ।

ਪ੍ਰਧਾਨ ਮੰਤਰੀ ਨੇ ਭਾਰਤੀ ਸੈਨਾ ਨੂੰ ਸਲਾਮ ਕਰਦੇ ਹੋਏ ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਲਈ ਰਾਸ਼ਟਰ ਦਾ ਸਦੀਵੀ ਧੰਨਵਾਦ ਪ੍ਰਗਟ ਕੀਤਾ।

ਸ਼੍ਰੀ ਮੋਦੀ ਨੇ ਐੱਕਸ 'ਤੇ ਵੱਖ-ਵੱਖ ਪੋਸਟਾਂ ਸਾਂਝੀਆਂ ਕਰਦੇ ਹੋਏ ਕਿਹਾ:

"ਸੈਨਾ ਦਿਵਸ ਦੇ ਮੌਕੇ 'ਤੇ ਅਸੀਂ ਭਾਰਤੀ ਸੈਨਾ ਦੀ ਹਿੰਮਤ ਅਤੇ ਦ੍ਰਿੜ੍ਹ ਵਚਨਬੱਧਤਾ ਨੂੰ ਸਲਾਮ ਕਰਦੇ ਹਾਂ।"

ਸਾਡੇ ਸੈਨਿਕ ਨਿਰਸਵਾਰਥ ਸੇਵਾ ਦਾ ਪ੍ਰਤੀਕ ਹਨ, ਜੋ ਸਭ ਤੋਂ ਚੁਣੌਤੀਪੂਰਨ ਹਾਲਾਤ ਵਿੱਚ ਵੀ ਅਟੁੱਟ ਇਰਾਦੇ ਨਾਲ ਰਾਸ਼ਟਰ ਦੀ ਰਾਖੀ ਕਰਦੇ ਹਨ। ਉਨ੍ਹਾਂ ਦੀ ਡਿਊਟੀ ਪ੍ਰਤੀ ਸ਼ਰਧਾ ਪੂਰੇ ਦੇਸ਼ ਵਿੱਚ ਵਿਸ਼ਵਾਸ ਅਤੇ ਸ਼ੁਕਰਗੁਜ਼ਾਰੀ ਦੀ ਭਾਵਨਾ ਨੂੰ ਪ੍ਰੇਰਿਤ ਕਰਦੀ ਹੈ।

ਅਸੀਂ ਉਨ੍ਹਾਂ ਸਾਰਿਆਂ ਨੂੰ ਬਹੁਤ ਸ਼ਰਧਾ ਨਾਲ ਯਾਦ ਕਰਦੇ ਹਾਂ, ਜਿਨ੍ਹਾਂ ਨੇ ਡਿਊਟੀ ਨਿਭਾਉਂਦੇ ਹੋਏ ਕੁਰਬਾਨੀ ਦਿੱਤੀ।

@adgpi”

"ਦੂਰ-ਦੁਰਾਡੀਆਂ ਥਾਵਾਂ ਤੋਂ ਲੈ ਕੇ ਬਰਫ਼ ਨਾਲ ਢਕੀਆਂ ਚੋਟੀਆਂ ਤੱਕ ਸਾਡੀ ਫ਼ੌਜ ਦੀ ਬਹਾਦਰੀ ਹਰ ਨਾਗਰਿਕ ਨੂੰ ਮਾਣ ਮਹਿਸੂਸ ਕਰਵਾਉਂਦੀ ਹੈ। ਸਰਹੱਦ ਦੀ ਰਾਖੀ ਕਰ ਰਹੇ ਸੈਨਿਕਾਂ ਨੂੰ ਦਿਲੋਂ ਵਧਾਈਆਂ!"

अस्माकमिन्द्रः समृतेषु ध्वजेष्वसमाकं या ईशावस्ता जयन्तु।

अस्माकं वीरा उत्तरे भवन्त्वस्माँ उ देवा अवता हवेषु॥”

************

ਐੱਮਜੇਪੀਐੱਸ/ਐੱਸਆਰ


(रिलीज़ आईडी: 2214853) आगंतुक पटल : 9
इस विज्ञप्ति को इन भाषाओं में पढ़ें: English , Urdu , हिन्दी , Marathi , Bengali , Assamese , Gujarati , Tamil , Kannada , Malayalam