ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਤਮਿਲ ਨਾਡੂ ਦੇ ਸਾਬਕਾ ਮੁੱਖ ਮੰਤਰੀ, ਭਾਰਤ ਰਤਨ ਡਾ. ਐੱਮ.ਜੀ. ਰਾਮਚੰਦ੍ਰਨ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ


ਇੱਕ ਰਾਜਨੇਤਾ ਅਤੇ ਸੱਭਿਆਚਾਰਕ ਪ੍ਰਤੀਕ ਦੇ ਰੂਪ ਵਿੱਚ, ਐੱਮਜੀਆਰ ਨੇ ਫਿਲਮਾਂ ਅਤੇ ਰਾਜਨੀਤੀ ਦੋਵਾਂ ਵਿੱਚ ਮਹੱਤਵਪੂਰਨ ਭੂਮਿਕਾਵਾਂ ਨਿਭਾਈਆਂ

ਤਮਿਲ ਨਾਡੂ ਦੇ ਵਿਕਾਸ ਨੂੰ ਤੇਜ਼ ਕਰਨ ਅਤੇ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਉਨ੍ਹਾਂ ਦਾ ਪ੍ਰਭਾਵ ਹਮੇਸ਼ਾ ਪਰਿਵਰਤਨ ਲਿਆਉਣ ਵਾਲਾ ਰਿਹਾ

ਐੱਮਜੀਆਰ ਨੇ ਤਮਿਲ ਸਿਨੇਮਾ, ਸੱਭਿਆਚਾਰ ਅਤੇ ਮਾਣ ਨੂੰ ਵੀ ਨਵੀਆਂ ਉਚਾਈਆਂ 'ਤੇ ਪਹੁੰਚਾਇਆ

ਉਹ ਸਾਡੇ ਦਿਲਾਂ ਵਿੱਚ ਜਿਉਂਦੇ ਰਹਿਣਗੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ

प्रविष्टि तिथि: 17 JAN 2026 3:11PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਤਮਿਲ ਨਾਡੂ ਦੇ ਸਾਬਕਾ ਮੁੱਖ ਮੰਤਰੀ, ਭਾਰਤ ਰਤਨ ਡਾ. ਐੱਮ.ਜੀ. ਰਾਮਚੰਦ੍ਰਨ (ਐੱਮਜੀਆਰ) ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਐਕਸ (X) 'ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਕਿਹਾ, "ਮਹਾਨ ਐੱਮਜੀਆਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਯਾਦ ਕਰ ਰਿਹਾ ਹਾਂ। ਇੱਕ ਰਾਜਨੇਤਾ ਅਤੇ ਸੱਭਿਆਚਾਰਕ ਪ੍ਰਤੀਕ ਦੇ ਰੂਪ ਵਿੱਚ, ਐੱਮਜੀਆਰ ਨੇ ਫਿਲਮਾਂ ਅਤੇ ਰਾਜਨੀਤੀ ਦੋਵਾਂ ਵਿੱਚ ਮਹੱਤਵਪੂਰਨ ਭੂਮਿਕਾਵਾਂ ਨਿਭਾਈਆਂ। ਤਮਿਲ ਨਾਡੂ ਦੇ ਵਿਕਾਸ ਨੂੰ ਤੇਜ਼ ਕਰਨ ਅਤੇ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਉਨ੍ਹਾਂ ਦਾ ਪ੍ਰਭਾਵ ਹਮੇਸ਼ਾ ਪਰਿਵਰਤਨ ਲਿਆਉਣ ਵਾਲਾ ਰਿਹਾ। ਐੱਮਜੀਆਰ ਨੇ ਤਮਿਲ ਸਿਨੇਮਾ, ਸੱਭਿਆਚਾਰ ਅਤੇ ਮਾਣ ਨੂੰ ਵੀ ਨਵੀਆਂ ਉਚਾਈਆਂ 'ਤੇ ਪਹੁੰਚਾਇਆ। ਉਹ ਸਾਡੇ ਦਿਲਾਂ ਵਿੱਚ ਜਿਉਂਦੇ ਰਹਿਣਗੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।"

****

ਆਰਕੇ/ਪੀਆਰ/ਪੀਐੱਸ


(रिलीज़ आईडी: 2215933) आगंतुक पटल : 4
इस विज्ञप्ति को इन भाषाओं में पढ़ें: English , Urdu , Marathi , हिन्दी , Gujarati , Tamil , Kannada , Malayalam