ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨਵੀਂ ਦਿੱਲੀ ਵਿਸ਼ਵ ਪੁਸਤਕ ਮੇਲੇ ਦਾ ਦੌਰਾ ਕੀਤਾ
ਗ੍ਰਹਿ ਮੰਤਰੀ ਨੇ ਵੰਦੇ ਮਾਤਰਮ ਪਵੇਲੀਅਨ ਅਤੇ 'ਆਪ੍ਰੇਸ਼ਨ ਸਿੰਦੂਰ' ਪਵੇਲੀਅਨ ਦਾ ਵੀ ਦੌਰਾ ਕੀਤਾ
ਕਿਤਾਬਾਂ ਗਿਆਨ ਪ੍ਰਾਪਤ ਕਰਨ ਦਾ ਸਭ ਤੋਂ ਵਧੀਆ ਮਾਧਿਅਮ, ਉਮਰ ਭਾਵੇਂ ਕੋਈ ਵੀ ਹੋਵੇ, ਪੜ੍ਹਦੇ ਰਹਿਣਾ ਚਾਹੀਦਾ ਹੈ
ਬੱਚਿਆਂ ਨੂੰ 'ਆਨੰਦ ਮੱਠ' ਦੀਆਂ ਕਾਪੀਆਂ ਭੇਟ ਕੀਤੀਆਂ ਤਾਂ ਜੋ ਉਨ੍ਹਾਂ ਦੇ ਮਨਾਂ ਵਿੱਚ ਸਾਡੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਦਿਲਾਂ ਵਿੱਚ ਜਗਾਇਆ ਜਾ ਸਕੇ
'ਆਨੰਦ ਮੱਠ' ਨੇ ਲੱਖਾਂ ਭਾਰਤੀਆਂ ਨੂੰ ਆਜ਼ਾਦੀ ਲਈ ਸੰਘਰਸ਼ ਸ਼ੁਰੂ ਕਰਨ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਲਈ ਪ੍ਰੇਰਿਤ ਕਰਕੇ ਇਤਿਹਾਸ ਰਚਿਆ
ਵੰਦੇ ਮਾਤਰਮ ਪਵੇਲੀਅਨ ਸਾਡੇ ਰਾਸ਼ਟਰੀ ਗੀਤ ਦੀ ਸ਼ਾਨਦਾਰ ਗਾਥਾ ਨੂੰ ਪ੍ਰਦਰਸ਼ਿਤ ਕਰ ਰਿਹਾ, ਜਿਸ ਨੇ ਆਜ਼ਾਦੀ ਘੁਲਾਟੀਆਂ ਵਿੱਚ ਬਸਤੀਵਾਦੀ ਸ਼ਾਸਨ ਨੂੰ ਉਖਾੜ ਸੁੱਟਣ ਦੀ ਦੇਸ਼ ਭਗਤੀ ਦੀ ਭਾਵਨਾ ਨੂੰ ਜਗਾਇਆ ਸੀ
ਗ੍ਰਹਿ ਮੰਤਰੀ ਨੇ ਸਰਦਾਰ ਵੱਲਭਭਾਈ ਪਟੇਲ ਦੇ ਜੀਵਨ ਅਤੇ ਯੋਗਦਾਨ 'ਤੇ ਬਣੀ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ
ਟੁਕੜਿਆਂ ਵਿੱਚ ਵੰਡੇ ਦੇਸ਼ ਨੂੰ ਇਕੱਠਾ ਕਰਕੇ ਇੱਕ ਭਾਰਤ ਦਾ ਨਿਰਮਾਣ ਕਰਨ ਵਾਲੇ ਸਰਦਾਰ ਸਾਹੇਬ ਦੀ 150ਵੀਂ ਜਨਮ ਵਰ੍ਹੇਗੰਢ ਮਨਾ ਕੇ ਮੋਦੀ ਸਰਕਾਰ ਉਨ੍ਹਾਂ ਦੀ ਮਹਾਨ ਸ਼ਖਸੀਅਤ ਅਤੇ ਵਿਸ਼ਾਲ ਪ੍ਰਾਪਤੀਆਂ ਨੂੰ ਨਵੀਂ ਪੀੜ੍ਹੀ ਦਰਮਿਆਨ ਅਮਰ ਬਣਾ ਰਹੀ ਹੈ
ਇਹ ਪ੍ਰਦਰਸ਼ਨੀ ਨੌਜਵਾਨਾਂ ਵਿੱਚ ਦੇਸ਼ ਦੀ ਰੱਖਿਆ ਅਤੇ ਅਖੰਡਤਾ ਦੇ ਸੰਕਲਪ ਨੂੰ ਹੋਰ ਵੀ ਮਜ਼ਬੂਤ ਬਣਾਏਗੀ
'ਆਪ੍ਰੇਸ਼ਨ ਸਿੰਦੂਰ' ਪ੍ਰਧਾਨ ਮੰਤਰੀ ਮੋਦੀ ਜੀ ਦੀ ਦ੍ਰਿੜ੍ਹ ਰਾਜਨੀਤਿਕ ਇੱਛਾ ਸ਼ਕਤੀ, ਸਾਡੇ ਹਥਿਆਰਬੰਦ ਬਲਾਂ ਦੀ ਫੈਸਲਾਕੁੰਨ ਹਮਲਾ ਸਮਰੱਥਾ ਅਤੇ ਸਹੀ ਖੂਫੀਆ ਜਾਣਕਾਰੀ ਦੁਆਰਾ ਸੰਚਾਲਿਤ ਭਾਰਤ ਦੀ ਅਜਿੱਤ ਫੌਜੀ ਸ਼ਕਤੀ ਦਾ ਪ੍ਰਮਾਣ
'ਆਪ੍ਰੇਸ਼ਨ ਸਿੰਦੂਰ' ਪਵੇਲੀਅਨ ਯੁਵਾ ਪੀੜ੍ਹੀ ਨੂੰ ਦੇਸ਼ ਭਗਤੀ ਅਤੇ ਰਾਸ਼ਟਰ ਪ੍ਰਤੀ ਸਮਰਪਣ ਦੀ ਪ੍ਰੇਰਣਾ ਦਿੰਦਾ ਹੈ
ਪੜ੍ਹਨ ਦੀ ਆਦਤ ਤੇਜ਼ੀ ਨਾਲ ਘੱਟ ਹੁੰਦੀ ਜਾ ਰਹੀ ਹੈ; ਡਿਜੀਟਲ ਹੋਵੇ ਜਾਂ ਪ੍ਰਿੰਟ, ਕਿਤਾਬਾਂ ਅਜੇ ਵੀ ਗਿਆਨ ਪ੍ਰਾਪਤ ਕਰਨ ਦਾ ਸਭ ਤੋਂ ਚੰਗਾ ਤਰੀਕਾ
प्रविष्टि तिथि:
17 JAN 2026 10:48PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਭਾਰਤ ਮੰਡਪਮ ਵਿੱਚ ਆਯੋਜਿਤ ਨਵੀਂ ਦਿੱਲੀ ਵਿਸ਼ਵ ਪੁਸਤਕ ਮੇਲੇ ਦਾ ਦੌਰਾ ਕੀਤਾ। ਗ੍ਰਹਿ ਮੰਤਰੀ ਨੇ ਵੰਦੇ ਮਾਤਰਮ ਪਵੇਲੀਅਨ ਅਤੇ ਆਪ੍ਰੇਸ਼ਨ ਸਿੰਦੂਰ ਪਵੇਲੀਅਨ ਦਾ ਵੀ ਦੌਰਾ ਕੀਤਾ। ਗ੍ਰਹਿ ਮੰਤਰੀ ਨੇ ਸਰਦਾਰ ਵੱਲਭਭਾਈ ਪਟੇਲ ਦੇ ਜੀਵਨ ਅਤੇ ਯੋਗਦਾਨ 'ਤੇ ਬਣੀ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ।
ਐਕਸ 'ਤੇ ਕੀਤੇ ਗਏ ਲੜੀਵਾਰ ਪੋਸਟ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ, "ਕਿਤਾਬਾਂ ਗਿਆਨ ਪ੍ਰਾਪਤ ਕਰਨ ਦਾ ਸਭ ਤੋਂ ਵਧੀਆ ਮਾਧਿਅਮ ਹੈ, ਅਤੇ ਉਮਰ ਭਾਵੇਂ ਜੋ ਵੀ ਹੋਵੇ, ਪੜ੍ਹਦੇ ਰਹਿਣਾ ਚਾਹੀਦਾ ਹੈ। ਪੜ੍ਹਨ ਦੀ ਆਦਤ ਤੇਜ਼ੀ ਨਾਲ ਘੱਟ ਹੁੰਦੀ ਜਾ ਰਹੀ ਹੈ, ਅਤੇ ਮੈਨੂੰ ਵਿਸ਼ਵਾਸ ਹੈ ਕਿ ਡਿਜੀਟਲ ਹੋਵੇ ਜਾ ਪ੍ਰਿੰਟ, ਕਿਤਾਬਾਂ ਅਜੇ ਵੀ ਗਿਆਨ ਪ੍ਰਾਪਤ ਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ। ਅੱਜ ਭਾਰਤ ਮੰਡਪਮ ਵਿੱਚ ਆਯੋਜਿਤ ਨਵੀਂ ਦਿੱਲੀ ਵਿਸ਼ਵ ਪੁਸਤਕ ਮੇਲੇ ਦਾ ਦੌਰਾ ਕੀਤਾ।"
ਕ੍ਰੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਬੱਚਿਆਂ ਨੂੰ ਬੰਕਿਮ ਚੰਦਰ, ਚੱਟੋਪਾਧਿਆਏ ਦੀ 'ਆਨੰਦ ਮਠ' ਦੀਆਂ ਕਾਪੀਆਂ ਵੀ ਵੰਡੀਆਂ। ਉਨ੍ਹਾਂ ਨੇ ਕਿਹਾ, "ਬੰਕਿਮ ਚੰਦਰ ਚੱਟੋਪਾਧਿਆਏ ਦੁਆਰਾ ਲਿਖੀ ਗਈ ਸਾਹਿਤਕ ਰਚਨਾ ‘ਆਨੰਦ ਮੱਠ’ ਨੇ ਲੱਖਾਂ ਭਾਰਤੀਆਂ ਨੂੰ ਆਜ਼ਾਦੀ ਸੰਗਰਾਮ ਛੇੜਨ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖ਼ਤਮ ਕਰਨ ਲਈ ਪ੍ਰੇਰਿਤ ਕਰਕੇ ਇਤਿਹਾਸ ਰਚਿਆ। ਨਵੀਂ ਦਿੱਲੀ ਵਿਸ਼ਵ ਪੁਸਤਕ ਮੇਲੇ ਵਿੱਚ ਬੱਚਿਆਂ ਨੂੰ 'ਆਨੰਦ ਮਠ' ਦੀਆਂ ਕਾਪੀਆਂ ਭੇਟ ਕੀਤੀਆਂ ਤਾਂ ਜੋ ਉਨ੍ਹਾਂ ਦੇ ਮਨਾਂ ਵਿੱਚ ਸਾਡੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਦਿਲਾਂ ਵਿੱਚ ਜਗਾਇਆ ਜਾ ਸਕੇ।"
ਸ਼੍ਰੀ ਅਮਿਤ ਸ਼ਾਹ ਨੇ ਅੱਗੇ ਕਿਹਾ, "ਅੱਜ ਵਿਸ਼ਵ ਪੁਸਤਕ ਮੇਲੇ ਵਿੱਚ ਨੈਸ਼ਨਲ ਬੁੱਕ ਟਰੱਸਟ ਦੇ ਵੰਦੇ ਮਾਤਰਮ ਪਵੇਲੀਅਨ ਦਾ ਦੌਰਾ ਕੀਤਾ। ਜਦੋਂ ਰਾਸ਼ਟਰ ਵੰਦੇ ਮਾਤਰਮ ਦੇ 150 ਸਾਲ ਮਨਾ ਰਿਹਾ ਹੈ, ਇਹ ਪਵੇਲੀਅਨ ਸਾਡੇ ਰਾਸ਼ਟਰੀ ਗੀਤ ਦੀ ਗੌਰਵਸ਼ਾਲੀ ਗਾਥਾ ਨੂੰ ਪ੍ਰਦਰਸ਼ਿਤ ਕਰ ਰਿਹਾ ਹੈ, ਜਿਸ ਨੇ ਆਜ਼ਾਦੀ ਘੁਲਾਟੀਆਂ ਵਿੱਚ ਬਸਤੀਵਾਦੀ ਸ਼ਾਸਨ ਨੂੰ ਉਖਾੜ ਸੁੱਟਣ ਦੀ ਦੇਸ਼ ਭਗਤੀ ਦੀ ਭਾਵਨਾ ਜਗਾਈ ਸੀ।"
ਸ਼੍ਰੀ ਅਮਿਤ ਸ਼ਾਹ ਨੇ ਪੁਸਤਕ ਮੇਲੇ ਵਿੱਚ ਸਰਦਾਰ ਵੱਲਭਭਾਈ ਪਟੇਲ ਦੇ ਜੀਵਨ ਅਤੇ ਯੋਗਦਾਨ 'ਤੇ ਬਣੀ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਕਿਹਾ, "ਅੱਜ 'ਨਵੀਂ ਦਿੱਲੀ ਵਿਸ਼ਵ ਪੁਸਤਕ ਮੇਲੇ' ਵਿੱਚ ਸਰਦਾਰ ਸਾਹੇਬ ਦੇ ਜੀਵਨ ਅਤੇ ਯੋਗਦਾਨ 'ਤੇ ਬਣੀ ਪ੍ਰਦਰਸ਼ਨੀ ਦਾ ਦੌਰਾ ਕੀਤਾ। ਟੁਕੜਿਆਂ ਵਿੱਚ ਵੰਡੇ ਦੇਸ਼ ਨੂੰ ਇਕੱਠਾ ਕਰਕੇ ਇੱਕ ਭਾਰਤ ਦਾ ਨਿਰਮਾਣ ਕਰਨ ਵਾਲੇ ਸਰਦਾਰ ਸਾਹੇਬ ਦੀ 150ਵੀਂ ਜਨਮ ਵਰ੍ਹੇਗੰਢ ਮਨਾ ਕੇ ਮੋਦੀ ਸਰਕਾਰ ਉਨ੍ਹਾਂ ਦੀ ਮਹਾਨ ਸ਼ਖ਼ਸੀਅਤ ਅਤੇ ਵਿਸ਼ਾਲ ਪ੍ਰਾਪਤੀਆਂ ਨੂੰ ਨਵੀਂ ਪੀੜ੍ਹੀ ਦਰਮਿਆਨ ਅਮਰ ਬਣਾ ਰਹੀ ਹੈ। ਇਹ ਪ੍ਰਦਰਸ਼ਨੀ ਨੌਜਵਾਨਾਂ ਵਿੱਚ ਦੇਸ਼ ਦੀ ਰੱਖਿਆ ਅਤੇ ਅਖੰਡਤਾ ਦੇ ਸੰਕਲਪ ਨੂੰ ਹੋਰ ਵੀ ਮਜ਼ਬੂਤ ਬਣਾਏਗੀ।"
ਗ੍ਰਹਿ ਮੰਤਰੀ ਨੇ ਕਿਹਾ, "ਆਪ੍ਰੇਸ਼ਨ ਸਿੰਦੂਰ ਪ੍ਰਧਾਨ ਮੰਤਰੀ ਮੋਦੀ ਜੀ ਦੀ ਦ੍ਰਿੜ੍ਹ ਰਾਜਨੀਤਿਕ ਇੱਛਾ ਸ਼ਕਤੀ, ਸਾਡੇ ਹਥਿਆਰਬੰਦ ਬਲਾਂ ਦੀ ਫੈਸਲਾਕੁੰਨ ਹਮਲਾ ਸਮਰੱਥਾ ਅਤੇ ਸਹੀ ਖੂਫੀਆ ਜਾਣਕਾਰੀ ਦੁਆਰਾ ਸੰਚਾਲਿਤ ਭਾਰਤ ਦੀ ਅਜਿੱਤ ਫੌਜੀ ਸ਼ਕਤੀ ਦਾ ਪ੍ਰਮਾਣ ਸੀ। ਨਵੀਂ ਦਿੱਲੀ ਵਿਸ਼ਵ ਪੁਸਤਕ ਮੇਲੇ ਵਿੱਚ 'ਆਪ੍ਰੇਸ਼ਨ ਸਿੰਦੂਰ' ਪਵੇਲੀਅਨ ਦਾ ਦੌਰਾ ਕੀਤਾ। ਇਹ ਪਵੇਲੀਅਨ ਯੁਵਾ ਪੀੜ੍ਹੀ ਨੂੰ ਦੇਸ਼ ਭਗਤੀ ਅਤੇ ਰਾਸ਼ਟਰ ਦੇ ਪ੍ਰਤੀ ਸਮਰਪਣ ਦੀ ਪ੍ਰੇਰਣਾ ਦਿੰਦਾ ਹੈ।"
****
ਆਰਕੇ/ਪੀਆਰ/ਪੀਐੱਸ
(रिलीज़ आईडी: 2216177)
आगंतुक पटल : 7