ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਤ੍ਰਿਪੁਰਾ ਦੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ 'ਤੇ ਵਧਾਈ ਦਿੱਤੀ


Posted On: 21 JAN 2026 9:26AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਦੀ ਸਥਾਪਨਾ ਦਿਵਸ ਦੇ ਮੌਕੇ 'ਤੇ ਤ੍ਰਿਪੁਰਾ ਦੇ ਲੋਕਾਂ ਨਿੱਘੀਆਂ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਤ੍ਰਿਪੁਰਾ ਦੀ ਯਾਤਰਾ ਪਰੰਪਰਾ ਅਤੇ ਆਧੁਨਿਕਤਾ ਦਾ ਇੱਕ ਸ਼ਾਨਦਾਰ ਸੁਮੇਲ ਹੈ। ਉਨ੍ਹਾਂ ਕਿਹਾ ਕਿ ਰਾਜ ਨੇ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਤਬਦੀਲੀਆਂ ਵੇਖੀਆਂ ਹਨ ਅਤੇ ਇੱਥੋਂ ਦੇ ਲੋਕ ਭਾਰਤ ਦੇ ਵਿਕਾਸ ਦੀ ਰਫ਼ਤਾਰ ਨੂੰ ਹੁਲਾਰਾ ਦੇ ਰਹੇ ਹਨ।

ਪ੍ਰਧਾਨ ਮੰਤਰੀ ਨੇ ਪ੍ਰਾਰਥਨਾ ਕੀਤੀ ਕਿ ਤ੍ਰਿਪੁਰਾ ਆਉਣ ਵਾਲੇ ਸਮੇਂ ਵਿੱਚ ਬਹੁਤ ਤਰੱਕੀ ਕਰੇ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ;

"ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ 'ਤੇ ਨਿੱਘੀਆਂ ਵਧਾਈਆਂ। ਤ੍ਰਿਪੁਰਾ ਦੀ ਯਾਤਰਾ ਪਰੰਪਰਾ ਅਤੇ ਆਧੁਨਿਕਤਾ ਦਾ ਇੱਕ ਸ਼ਾਨਦਾਰ ਸੁਮੇਲ ਹੈ। ਰਾਜ ਨੇ ਵੱਖ-ਵੱਖ ਖੇਤਰਾਂ ਵਿੱਚ ਬੇਮਿਸਾਲ ਤਬਦੀਲੀਆਂ ਵੇਖੀਆਂ ਹਨ ਅਤੇ ਇੱਥੋਂ ਦੇ ਲੋਕ ਭਾਰਤ ਦੇ ਵਿਕਾਸ ਦੀ ਰਫ਼ਤਾਰ ਨੂੰ ਹੁਲਾਰਾ ਦੇ ਰਹੇ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਤ੍ਰਿਪੁਰਾ ਬਹੁਤ ਤਰੱਕੀ ਕਰੇ।"

************

ਐੱਮਜੇਪੀਐੱਸ/ਐੱਸਟੀ


(Release ID: 2216729) ਵਿਜ਼ੀਟਰ ਕਾਊਂਟਰ : 27