ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਿਰੰਤਰ ਯਤਨ ਅਤੇ ਪ੍ਰਗਤੀ ਦੀ ਭਾਵਨਾ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ; ਮਣੀਪੁਰ, ਮੇਘਾਲਿਆ ਅਤੇ ਤ੍ਰਿਪੁਰਾ ਦੇ ਰਾਜ ਸਥਾਪਨਾ ਦਿਵਸ 'ਤੇ ਵੀ ਵਧਾਈਆਂ ਦਿੱਤੀਆਂ
प्रविष्टि तिथि:
21 JAN 2026 9:28AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਿੰਨ ਉੱਤਰ-ਪੂਰਬੀ ਸੂਬਿਆਂ ਦੇ ਸਥਾਪਨਾ ਦਿਵਸ ਦੇ ਜਸ਼ਨ ਮਨਾਉਣ ਮੌਕੇ ਮਣੀਪੁਰ, ਮੇਘਾਲਿਆ ਅਤੇ ਤ੍ਰਿਪੁਰਾ ਦੇ ਲੋਕਾਂ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਖੇਤਰ ਦੇ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਆਪਣੀਆਂ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਉਹ ਆਪਣੇ ਯਤਨਾਂ ਨਾਲ ਜ਼ਿੰਦਗੀ ਦੇ ਹਰ ਖੇਤਰ ਵਿੱਚ ਸਫਲਤਾ ਪ੍ਰਾਪਤ ਕਰਨਗੇ।
ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਨਿਰੰਤਰ ਯਤਨ ਅਤੇ ਪ੍ਰਗਤੀ ਦੀ ਭਾਵਨਾ ਨੂੰ ਉਜਾਗਰ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਵੀ ਸਾਂਝਾ ਕੀਤਾ।
ਸੰਸਕ੍ਰਿਤ ਸਲੋਕ –
“चरैवेति चरैवेति चरन्वै मधु विन्दति।
सूर्यास्य पश्य श्रेमाणं न मामार न जीर्यति॥”
ਇਹ ਸੰਦੇਸ਼ ਦਿੰਦਾ ਹੈ ਕਿ ਮਨੁੱਖ ਨੂੰ ਚੱਲਦੇ ਰਹਿਣਾ ਚਾਹੀਦਾ ਹੈ ਅਤੇ ਅੱਗੇ ਵਧਦੇ ਰਹਿਣਾ ਚਾਹੀਦਾ ਹੈ, ਕਿਉਂਕਿ ਸਿਰਫ਼ ਇੱਕ ਨਿਰੰਤਰ ਮਿਹਨਤੀ ਵਿਅਕਤੀ ਹੀ ਤਰੱਕੀ ਦਾ ਅਨੰਦ ਲੈ ਸਕਦਾ ਹੈ, ਜਿਵੇਂ ਸੂਰਜ ਆਪਣੀ ਅਣਥੱਕ ਅਤੇ ਬੇਅੰਤ ਊਰਜਾ ਨਾਲ ਦੁਨੀਆ ਨੂੰ ਰੋਸ਼ਨ ਕਰਦਾ ਹੈ।
ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ;
"ਅੱਜ ਤਿੰਨ ਉੱਤਰ-ਪੂਰਬੀ ਰਾਜ ਮਣੀਪੁਰ, ਮੇਘਾਲਿਆ ਅਤੇ ਤ੍ਰਿਪੁਰਾ ਆਪਣਾ ਸਥਾਪਨਾ ਦਿਵਸ ਮਨਾ ਰਹੇ ਹਨ। ਇਸ ਮੌਕੇ 'ਤੇ ਇੱਥੇ ਮੇਰੇ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਮੇਰੀਆਂ ਦਿਲੋਂ ਵਧਾਈਆਂ। ਮੈਂ ਉਨ੍ਹਾਂ ਦੀ ਜ਼ਿੰਦਗੀ ਦੇ ਖੇਤਰ ਵਿੱਚ ਸਫਲਤਾ ਦੀ ਕਾਮਨਾ ਕਰਦਾ ਹਾਂ।"
चरैवेति चरैवेति चरन्वै मधु विन्दति।
सूर्यास्य पश्य श्रेमाणं न मामार न जीर्यति॥”
**********
ਐਮਜੇਪੀਐਸ/ਐਸਟੀ
(रिलीज़ आईडी: 2216731)
आगंतुक पटल : 3
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Tamil
,
Telugu
,
Kannada
,
Malayalam