ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਰਾਜ ਸਥਾਪਨਾ ਦਿਵਸ 'ਤੇ ਰਾਜ ਦੇ ਵਾਸੀਆਂ ਨੂੰ ਵਧਾਈਆਂ ਦਿੱਤੀਆਂ

Posted On: 21 JAN 2026 9:21AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਘਾਲਿਆ ਦੇ ਰਾਜ ਸਥਾਪਨਾ ਦਿਵਸ ਦੇ ਮੌਕੇ 'ਤੇ ਰਾਜ ਦੇ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਮੇਘਾਲਿਆ ਦੇ ਲੋਕਾਂ ਨੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਰਾਜ ਦੀ ਸਭਿਆਚਾਰਕ ਜੀਵੰਤਤਾ ਅਤੇ ਕੁਦਰਤੀ ਸੁੰਦਰਤਾ ਦੀ ਦੇਸ਼ ਭਰ ਵਿੱਚ ਵਿਆਪਕ ਤੌਰ 'ਤੇ ਸ਼ਲਾਘਾ ਕੀਤੀ ਜਾਂਦੀ ਹੈ।

ਪ੍ਰਧਾਨ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਮੇਘਾਲਿਆ ਭਵਿੱਖ ਵਿੱਚ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹਦਾ ਰਹੇਗਾ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ;

“ਮੈਂ ਮੇਘਾਲਿਆ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ ’ਤੇ ਆਪਣੀਆਂ ਦਿਲੋਂ ਵਧਾਈਆਂ ਦਿੰਦਾ ਹਾਂ। ਮੇਘਾਲਿਆ ਦੇ ਲੋਕਾਂ ਨੇ ਸਾਡੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਸੂਬੇ ਦੀ ਸਭਿਆਚਾਰਕ ਜੀਵੰਤਤਾ ਅਤੇ ਕੁਦਰਤੀ ਸੁੰਦਰਤਾ ਦੀ ਵਿਆਪਕ ਤੌਰ 'ਤੇ ਪ੍ਰਸ਼ੰਸਾ ਕੀਤੀ ਜਾਂਦੀ ਹੈ। ਮੇਘਾਲਿਆ ਭਵਿੱਖ ਵਿੱਚ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹਦਾ ਰਹੇ।”

************

ਐੱਮਜੇਪੀਐੱਸ/ਐੱਸਟੀ


(Release ID: 2216735) ਵਿਜ਼ੀਟਰ ਕਾਊਂਟਰ : 31