ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਰਾਜ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ
प्रविष्टि तिथि:
21 JAN 2026 9:24AM by PIB Chandigarh
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਰਾਜ ਸਥਾਪਨਾ ਦਿਵਸ ਦੇ ਮੌਕੇ 'ਤੇ ਸੂਬੇ ਦੀਆਂ ਆਪਣੀਆਂ ਭੈਣਾਂ ਅਤੇ ਭਰਾਵਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਮਣੀਪੁਰ ਦੇ ਲੋਕ ਆਪਣੀ ਲਗਨ ਅਤੇ ਸਖ਼ਤ ਮਿਹਨਤ ਰਾਹੀਂ ਭਾਰਤ ਦੀ ਤਰੱਕੀ ਵਿੱਚ ਲਗਾਤਾਰ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਪ੍ਰਤੀ ਸੂਬੇ ਦਾ ਜਨੂਨ, ਖ਼ੁਸ਼ਹਾਲ ਸਭਿਆਚਾਰਕ ਵਿਰਾਸਤ ਅਤੇ ਕੁਦਰਤ ਨਾਲ ਨੇੜਲਾ ਸਬੰਧ ਸੱਚਮੁੱਚ ਸ਼ਲਾਘਾਯੋਗ ਹੈ।
ਪ੍ਰਧਾਨ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਮਣੀਪੁਰ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਵਿਕਾਸ ਦੇ ਰਾਹ 'ਤੇ ਲਗਾਤਾਰ ਅੱਗੇ ਵਧਦਾ ਰਹੇਗਾ।
ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;
"ਮਣੀਪੁਰ ਦੇ ਰਾਜ ਸਥਾਪਨਾ ਦਿਵਸ ਦੇ ਮੌਕੇ 'ਤੇ ਮੈਂ ਸੂਬੇ ਦੀਆਂ ਆਪਣੀਆਂ ਭੈਣਾਂ ਅਤੇ ਭਰਾਵਾਂ ਨੂੰ ਦਿਲੋਂ ਵਧਾਈਆਂ ਦਿੰਦਾ ਹਾਂ। ਮਣੀਪੁਰ ਦੇ ਲੋਕ ਭਾਰਤ ਦੀ ਤਰੱਕੀ ਨੂੰ ਖ਼ੁਸ਼ਹਾਲ ਬਣਾ ਰਹੇ ਹਨ। ਖੇਡਾਂ, ਸਭਿਆਚਾਰ ਅਤੇ ਕੁਦਰਤ ਪ੍ਰਤੀ ਇਸ ਸੂਬੇ ਦਾ ਜਨੂਨ ਸ਼ਾਨਦਾਰ ਹੈ। ਆਉਣ ਵਾਲੇ ਸਮੇਂ ਵਿੱਚ ਵੀ ਇਹ ਸੂਬਾ ਇਸੇ ਤਰ੍ਹਾਂ ਵਿਕਾਸ ਦੇ ਇਸ ਰਾਹ 'ਤੇ ਲਗਾਤਾਰ ਅੱਗੇ ਵਧਦਾ ਰਹੇ।"
************
ਐੱਮਜੇਪੀਐੱਸ/ਐੱਸਟੀ
(रिलीज़ आईडी: 2216858)
आगंतुक पटल : 2
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam