ਜਲ ਸ਼ਕਤੀ ਮੰਤਰਾਲਾ
azadi ka amrit mahotsav

ਸਕੱਤਰ, ਡੀਓਡਬਲਯੂਆਰ, ਆਰਡੀ ਅਤੇ ਜੀਆਰ ਨੇ ਪੁਣੇ ਵਿੱਚ ਪੱਛਮੀ ਖੇਤਰ ਰਾਜ ਜਲ ਸਕੱਤਰਾਂ ਦੇ ਸੰਮੇਲਨ ਦੀ ਪ੍ਰਧਾਨਗੀ ਕੀਤੀ


ਜਲ ਖੇਤਰ ਵਿੱਚ ਕੇਂਦਰ-ਰਾਜ ਦੇ ਵਿਚਕਾਰ ਸਾਂਝੇਦਾਰੀ ਨੂੰ ਮਜ਼ਬੂਤੀ

प्रविष्टि तिथि: 21 JAN 2026 3:30PM by PIB Chandigarh

ਜਲ ਸ਼ਕਤੀ ਮੰਤਰਾਲੇ ਦੇ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਕਾਇਆ-ਕਲਪ ਵਿਭਾਗ ਦੇ ਸਕੱਤਰ ਸ਼੍ਰੀ ਵੀ.ਐੱਲ. ਕਾਂਤਾ ਰਾਵ ਨੇ ਜਲ ਖੇਤਰ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਵਿਚਕਾਰ ਸਾਂਝੇਦਾਰੀ ਲਈ ਪੱਛਮੀ ਖੇਤਰ ਦੇ ਖੇਤਰੀ ਰਾਜ ਜਲ ਸਕੱਤਰਾਂ ਦੇ ਸੰਮੇਲਨ ਦੀ ਪ੍ਰਧਾਨਗੀ ਕੀਤੀ ।

ਇਸ ਸੰਮੇਲਨ ਵਿੱਚ ਮਹਾਰਾਸ਼ਟਰ, ਮੱਧ ਪ੍ਰਦੇਸ਼, ਗੁਜਰਾਤ, ਰਾਜਸਥਾਨ, ਪੰਜਾਬ, ਗੋਆ, ਜੰਮੂ-ਕਸ਼ਮੀਰ, ਲੱਦਾਖ, ਚੰਡੀਗੜ੍ਹ ਅਤੇ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ ਦੇ ਜਲ ਸਰੋਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਕਾਇਆ-ਕਲਪ ਵਿਭਾਗ, ਨਵੀਂ ਦਿੱਲੀ ਦੇ ਅਧਿਕਾਰੀਆਂ ਤੋਂ ਇਲਾਵਾ ਵਿਭਾਗ ਦੇ ਪ੍ਰਮੁੱਖ ਸੰਗਠਨਾਂ ਦੇ ਮੁਖੀ ਵੀ ਇਸ ਪ੍ਰੋਗਰਾਮ ਵਿੱਚ ਮੌਜੂਦ ਹਨ।

ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਕਾਇਆ-ਕਲਪ ਵਿਭਾਗ ਦੇ ਸਕੱਤਰ ਨੇ ਸੰਮੇਲਨ ਦੇ ਉਦੇਸ਼ਾਂ 'ਤੇ ਚਾਨਣਾ ਪਾਉਂਦੇ ਹੋਏ ਇਸ ਵਿੱਚ ਹਿੱਸਾ ਲੈਣ ਵਾਲੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਖੇਤਰ ਵਿੱਚ ਜਲ ਸਰੋਤ ਵਿਭਾਗ, ਪੇਂਡੂ ਵਿਕਾਸ ਅਤੇ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਸੰਗਠਨਾਂ ਦੀਆਂ ਸੇਵਾਵਾਂ/ਕਾਰਜਾਂ ਪ੍ਰਭਾਵਸ਼ਾਲੀ ਵਰਤੋਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਰਾਸ਼ਟਰੀ ਸੰਮੇਲਨ ਦਾ ਰਾਹ ਪੱਧਰਾ ਕਰਨ ਲਈ ਜਲ ਸਰੋਤ ਵਿਭਾਗ, ਨਦੀ ਦੇ ਵਿਕਾਸ ਅਤੇ ਗੰਗਾ ਕਾਇਆ-ਕਲਪ ਵਿਭਾਗ ਅਤੇ ਸੂਬੇ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਵਿਚਕਾਰ ਵਿਸਤ੍ਰਿਤ ਵਿਚਾਰ-ਚਰਚਾ ਦੇ ਉਦੇਸ਼ ਲਈ ਇਸ ਤਰ੍ਹਾਂ ਦੇ ਖੇਤਰੀ ਸੰਮੇਲਨਾਂ ਦੇ ਵਿਚਾਰਾਂ ’ਤੇ ਜ਼ੋਰ ਦਿੱਤਾ।

ਸੰਮੇਲਨ ਦੇ ਮੁੱਖ ਕਾਰਜ ਸੂਚੀ ਵਿੱਚ ਸ਼ਾਮਲ ਸਨ-

1 ਵਿਭਾਗ ਦੇ ਅਧੀਨ ਆਉਣ ਵਾਲੇ ਸੰਗਠਨਾਂ ਵੱਲੋਂ ਭਾਗੀਦਾਰ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੀਤੇ ਗਏ ਕਾਰਜਾਂ ਦੀ ਸਮੀਖਿਆ।

2     ਭਾਗ ਲੈਣ ਵਾਲੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਪੇਸ਼ਕਾਰੀਆਂ।

3  ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਪੇਸ਼ਕਾਰੀ ’ਤੇ ਚਰਚਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ/ਚਿੰਤਾਵਾਂ ਦਾ ਹੱਲ।

4  ਭਾਗ ਲੈਣ ਵਾਲੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਵਣ ਵਿਭਾਗ, ਪੇਂਡੂ ਵਿਕਾਸ ਅਤੇ ਖੇਤੀਬਾੜੀ ਵਿਭਾਗ ਦੀ ਸਲਾਹ ’ਤੇ ਅਮਲ ਦੀ ਸਮੀਖਿਆ।

ਰਾਜ ਸਰਕਾਰ ਦੇ ਅਧਿਕਾਰੀਆਂ ਨੇ ਆਪਣੇ-ਆਪਣੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਜਲ ਸਰੋਤ ਖੇਤਰ ਵਿੱਚ ਕੀਤੀਆਂ ਗਈਆਂ ਪਹਿਲਕਦਮੀਆਂ ਬਾਰੇ ਪੇਸ਼ਕਾਰੀਆਂ ਪੇਸ਼ ਕੀਤੀਆਂ। ਸਕੱਤਰ ਨੇ ਰਾਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਵੱਖ-ਵੱਖ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕੇਂਦਰ-ਰਾਜ ਅਤੇ ਅੰਤਰ-ਰਾਜੀ ਤਾਲਮੇਲ ਨੂੰ ਮਜ਼ਬੂਤ ​​ਕਰਨ ਦੀ ਮਹੱਤਤਾ ’ਤੇ ਚਾਨਣਾ ਪਾਇਆ । ਉਨ੍ਹਾਂ ਨੇ ਕੇਂਦਰ ਅਤੇ ਰਾਜਾਂ ਵਿਚਕਾਰ ਤਾਲਮੇਲ ਵਿੱਚ ਪਾੜੇ ਨੂੰ ਦੂਰ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਤਾਂ ਜੋ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ ਅਤੇ ਤਰਜੀਹੀ ਕੰਮਾਂ ਦੀ ਸਮੇਂ ਸਿਰ ਪ੍ਰਗਤੀ ਨੂੰ ਯਕੀਨੀ ਬਣਾਇਆ ਜਾ ਸਕੇ।

ਆਪਣੇ ਸਮਾਪਤੀ ਭਾਸ਼ਣ ਵਿੱਚ ਸਕੱਤਰ ਨੇ ਖੇਤਰ ਵਿੱਚ ਜਲ ਸਰੋਤਾਂ ਦੇ ਟਿਕਾਊ ਅਤੇ ਪ੍ਰਭਾਵਸ਼ਾਲੀ ਵਿਕਾਸ ਲਈ ਏਕੀਕ੍ਰਿਤ ਰਣਨੀਤੀਆਂ ਨੂੰ ਤਿਆਰ ਕਰਨ ਅਤੇ ਲਾਗੂ ਕਰਨ ਵਿੱਚ ਮੀਟਿੰਗ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਜਲ ਸਰੋਤ ਪ੍ਰੋਜੈਕਟਾਂ ਦੇ ਸੰਪੂਰਨ ਵਿਕਾਸ ਅਤੇ ਪ੍ਰਬੰਧਨ ਲਈ ਪੂਰਾ ਸਮਰਥਨ ਪ੍ਰਦਾਨ ਕਰਨ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਇਆ।

************

 

ਐੱਨਡੀ


(रिलीज़ आईडी: 2217261) आगंतुक पटल : 5
इस विज्ञप्ति को इन भाषाओं में पढ़ें: English , Urdu , हिन्दी , Gujarati