ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਜਨਵਰੀ ਨੂੰ ਰੁਜ਼ਗਾਰ ਮੇਲੇ ਤਹਿਤ ਸਰਕਾਰ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ 61,000 ਤੋਂ ਵੱਧ ਨਿਯੁਕਤੀ ਪੱਤਰ ਵੰਡਣਗੇ

प्रविष्टि तिथि: 23 JAN 2026 5:46PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਜਨਵਰੀ, 2026 ਨੂੰ ਸਵੇਰੇ 11 ਵਜੇ ਵੀਡੀਓ ਕਾਨਫ਼ਰੰਸਿੰਗ ਰਾਹੀਂ 18ਵੇਂ ਰੁਜ਼ਗਾਰ ਮੇਲੇ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ 61,000 ਤੋਂ ਵੱਧ ਨਿਯੁਕਤੀ ਪੱਤਰ ਵੰਡਣਗੇ। ਸ਼੍ਰੀ ਮੋਦੀ ਇਸ ਮੌਕੇ ਇਕੱਠ ਨੂੰ ਵੀ ਸੰਬੋਧਨ ਕਰਨਗੇ।

ਪ੍ਰਧਾਨ ਮੰਤਰੀ ਦੀ ਰੁਜ਼ਗਾਰ ਸਿਰਜਣ ਨੂੰ ਸਭ ਤੋਂ ਵੱਧ ਤਰਜੀਹ ਦੇਣ ਦੀ ਵਚਨਬੱਧਤਾ ਦੇ ਅਨੁਸਾਰ ਰੁਜ਼ਗਾਰ ਮੇਲਾ ਇਸ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਲਈ ਇੱਕ ਮੁੱਖ ਪਹਿਲਕਦਮੀ ਹੈ। ਆਪਣੀ ਸ਼ੁਰੂਆਤ ਤੋਂ ਲੈ ਕੇ ਦੇਸ਼ ਭਰ ਵਿੱਚ ਆਯੋਜਿਤ ਰੁਜ਼ਗਾਰ ਮੇਲਿਆਂ ਰਾਹੀਂ 11 ਲੱਖ ਤੋਂ ਵੱਧ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

18ਵਾਂ ਰੁਜ਼ਗਾਰ ਮੇਲਾ ਦੇਸ਼ ਭਰ ਵਿੱਚ 45 ਥਾਵਾਂ 'ਤੇ ਆਯੋਜਿਤ ਕੀਤਾ ਜਾਵੇਗਾ। ਭਾਰਤ ਦੇ ਸਾਰੇ ਹਿੱਸਿਆਂ ਤੋਂ ਚੁਣੇ ਗਏ ਨਵੇਂ ਭਰਤੀ ਕੀਤੇ ਕਰਮਚਾਰੀ ਗ੍ਰਹਿ ਮੰਤਰਾਲੇ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਵਿੱਤੀ ਸੇਵਾਵਾਂ ਵਿਭਾਗ ਅਤੇ ਉੱਚ ਸਿੱਖਿਆ ਵਿਭਾਗ ਸਹਿਤ ਭਾਰਤ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਕਾਰਜ ਸੰਭਾਲਣਗੇ।

 

************

ਐੱਮਜੇਪੀਐੱਸ/ਐੱਸਟੀ


(रिलीज़ आईडी: 2217991) आगंतुक पटल : 6
इस विज्ञप्ति को इन भाषाओं में पढ़ें: Assamese , English , Urdu , हिन्दी , Marathi , Bengali , Gujarati , Tamil , Telugu , Kannada , Malayalam