ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਰਾਜ ਸਥਾਪਨਾ ਦਿਵਸ ’ਤੇ ਵਧਾਈਆਂ ਦਿੱਤੀਆਂ
प्रविष्टि तिथि:
24 JAN 2026 8:50AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ ਦੇ ਮੌਕੇ ’ਤੇ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਅਮੀਰ ਸਭਿਆਚਾਰ ਅਤੇ ਵਿਰਾਸਤ ਵਿੱਚ ਉਨ੍ਹਾਂ ਦੇ ਅਣਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਡਬਲ ਇੰਜਣ ਸਰਕਾਰ ਅਤੇ ਵਿਕਾਸ ਪ੍ਰਤੀ ਸਮਰਪਿਤ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਉੱਤਰ ਪ੍ਰਦੇਸ਼ ਪਿਛਲੇ ਨੌਂ ਸਾਲਾਂ ਵਿੱਚ 'ਬੀਮਾਰੂ' ਰਾਜ ਤੋਂ ਇੱਕ ਮਿਸਾਲੀ ਰਾਜ ਤੱਕ ਬਹੁਤ ਲੰਮਾ ਸਫ਼ਰ ਤੈਅ ਕਰ ਚੁੱਕਾ ਹੈ।
ਰਾਜ ਦੇ ਭਵਿੱਖ ਵਿੱਚ ਵਿਸ਼ਵਾਸ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀ ਅਥਾਹ ਸਮਰੱਥਾ ਦੇਸ਼ ਦੇ ਵਿਕਾਸ ਨੂੰ ਗਤੀਸ਼ੀਲ ਅਤੇ ਪ੍ਰਗਤੀਸ਼ੀਲ ਬਣਾਏ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;
"ਉੱਤਰ ਪ੍ਰਦੇਸ਼ ਦੇ ਮੇਰੇ ਸਾਰੇ ਪਰਿਵਾਰਕ ਮੈਂਬਰਾਂ ਨੂੰ, ਜਿਨ੍ਹਾਂ ਨੇ ਭਾਰਤੀ ਸਭਿਆਚਾਰ ਅਤੇ ਵਿਰਾਸਤ ਦੀ ਖ਼ੁਸ਼ਹਾਲੀ ਵਿੱਚ ਅਣਮੁੱਲਾ ਯੋਗਦਾਨ ਪਾਇਆ ਹੈ, ਰਾਜ ਦੇ ਸਥਾਪਨਾ ਦਿਵਸ ’ਤੇ ਬਹੁਤ-ਬਹੁਤ ਵਧਾਈਆਂ। ਡਬਲ-ਇੰਜਣ ਸਰਕਾਰ ਅਤੇ ਵਿਕਾਸ ਲਈ ਸਮਰਪਿਤ ਇੱਥੋਂ ਦੇ ਲੋਕਾਂ ਦੀ ਭਾਗੀਦਾਰੀ ਨਾਲ, ਸਾਡਾ ਰਾਜ ਪਿਛਲੇ ਨੌਂ ਸਾਲਾਂ ਵਿੱਚ ਇੱਕ ਬਿਮਾਰੂ ਰਾਜ ਤੋਂ ਇੱਕ ਅਸਾਧਾਰਨ ਰਾਜ ਵਿੱਚ ਬਦਲ ਗਿਆ ਹੈ। ਮੇਰਾ ਦ੍ਰਿੜ੍ਹ ਵਿਸ਼ਵਾਸ ਹੈ ਕਿ ਉੱਤਰ ਪ੍ਰਦੇਸ਼ ਦੀ ਸਮਰੱਥਾ ਦੇਸ਼ ਦੀ ਤਰੱਕੀ ਨੂੰ ਅੱਗੇ ਵਧਾਉਣ ਵਿੱਚ ਮਹੱਤਵਪੂਰਨ ਹੋਵੇਗੀ।"
*********
ਐੱਮਜੇਪੀਐੱਸ/ਐੱਸਟੀ
(रिलीज़ आईडी: 2218152)
आगंतुक पटल : 2