ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਨੂੰ ਵਧਾਈਆਂ ਦਿੱਤੀਆਂ


ਪਦਮ ਪੁਰਸਕਾਰ ਜੇਤੂ ਸਮਾਜਿਕ ਬਦਲਾਅ ਦੇ ਪਥ ਪ੍ਰਦਰਸ਼ਕ ਹਨ, ਜਿਨ੍ਹਾਂ ਨੇ ਆਪਣੀਆਂ ਅਸਾਧਾਰਣ ਪ੍ਰਾਪਤੀਆਂ, ਨਵੀਨਤਾ ਅਤੇ ਅਣਥੱਕ ਸਮਰਪਣ ਨਾਲ ਵੱਖ-ਵੱਖ ਖੇਤਰਾਂ ਵਿੱਚ ਰਾਸ਼ਟਰ ਦੇ ਵਿਕਾਸ ਨੂੰ ਗਤੀ ਦਿੱਤੀ ਹੈ

ਇਹ ਪੁਰਸਕਾਰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਉਸ ਵਿਜ਼ਨ ਦਾ ਪ੍ਰਤੀਕ ਹਨ, ਜਿਸ ਵਿੱਚ 'People's Padma' ਨੂੰ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਸ਼ਕਤ ਕਰਨ ਦਾ ਜ਼ਰੀਆ ਬਣਾਇਆ ਗਿਆ ਹੈ

प्रविष्टि तिथि: 25 JAN 2026 7:33PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਹੈ।

ਐਕਸ ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਐਲਾਨੇ ਗਏ ਪਦਮ ਪੁਰਸਕਾਰ ਦੇ ਜੇਤੂਆਂ ਨੂੰ ਵਧਾਈ। ਉਨ੍ਹਾਂ ਕਿਹਾ ਕਿ ਪਦਮ ਪੁਰਸਕਾਰ ਜੇਤੂ ਸਮਾਜਿਕ ਬਦਲਾਅ ਦੇ ਪਥ ਪ੍ਰਦਰਸ਼ਕ ਹਨ, ਜਿਨ੍ਹਾਂ ਨੇ ਆਪਣੀਆਂ ਅਸਾਧਾਰਣ ਪ੍ਰਾਪਤੀਆਂ, ਨਵੀਨਤਾ ਅਤੇ ਅਣਥੱਕ ਸਮਰਪਣ ਨਾਲ ਵੱਖ-ਵੱਖ ਖੇਤਰਾਂ ਵਿੱਚ ਰਾਸ਼ਟਰੀ ਵਿਕਾਸ ਨੂੰ ਗਤੀ ਦਿੱਤੀ ਹੈ। ਇਹ ਪੁਰਸਕਾਰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਉਸ ਵਿਜ਼ਨ ਦਾ ਪ੍ਰਤੀਕ ਹਨ, ਜਿਸ ਵਿੱਚ ਲੱਖਾਂ ਲੋਕਾਂ ਨੂੰ ਬਿਹਤਰ ਸਮਾਜਿਕ ਬਦਲਾਅ ਦੇ ਰਸਤੇ ‘ਤੇ ਚੱਲਣ ਲਈ ਪ੍ਰੇਰਿਤ ਕਰਕੇ 'People's Padma' ਨੂੰ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਸ਼ਕਤ ਕਰਨ ਦਾ ਜ਼ਰੀਆ ਬਣਾਇਆ ਗਿਆ ਹੈ। 

 

***************

ਆਰਕੇ/ ਆਰਆਰ/ ਪੀਐੱਸ/ ਐੱਸਕੇ/ਏਕੇ 


(रिलीज़ आईडी: 2218788) आगंतुक पटल : 5
इस विज्ञप्ति को इन भाषाओं में पढ़ें: English , Urdu , हिन्दी , Bengali , Bengali-TR , Assamese , Gujarati