ਪ੍ਰਧਾਨ ਮੰਤਰੀ ਦਫਤਰ
ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰ ਦੇ ਨਾਮ ਰਾਸ਼ਟਰਪਤੀ ਜੀ ਦੇ ਸੰਬੋਧਨ ਨੇ ਸਾਡੇ ਸੰਵਿਧਾਨ ਦੀ ਵਿਲੱਖਣਤਾ ਨੂੰ ਉਜਾਗਰ ਕੀਤਾ ਅਤੇ ਦੇਸ਼-ਵਾਸੀਆਂ ਨੂੰ ਲੋਕਤੰਤਰ ਨੂੰ ਸਸ਼ਕਤ ਬਣਾਉਣ, ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਲਈ ਪ੍ਰੇਰਿਤ ਕੀਤਾ
प्रविष्टि तिथि:
25 JAN 2026 9:30PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਪ੍ਰੇਰਨਾਦਾਇਕ ਸੰਬੋਧਨ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਣਯੋਗ ਰਾਸ਼ਟਰਪਤੀ ਨੇ ਭਾਰਤ ਦੇ ਸੰਵਿਧਾਨ ਦੀ ਵਿਲੱਖਣਤਾ ਨੂੰ ਸ਼ਾਨਦਾਰ ਢੰਗ ਨਾਲ ਉਜਾਗਰ ਕੀਤਾ ਹੈ ਅਤੇ ਸਾਡੇ ਰਾਸ਼ਟਰ ਨੂੰ ਅੱਗੇ ਵਧਾਉਣ ਵਾਲੀ ਸਮੂਹਿਕ ਭਾਵਨਾ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮਾਣਯੋਗ ਰਾਸ਼ਟਰਪਤੀ ਦਾ ਸੰਬੋਧਨ ਹਰ ਦੇਸ਼ਵਾਸੀ ਨੂੰ ਲੋਕਤੰਤਰ ਨੂੰ ਸਸ਼ਕਤ ਬਣਾਉਣ, ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਲਈ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੰਦਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਕਿਹਾ;
"ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਜੀ ਨੇ ਦੇਸ਼ ਦੇ ਨਾਮ ਇੱਕ ਬਹੁਤ ਪ੍ਰੇਰਨਾਦਾਇਕ ਸੰਬੋਧਨ ਕੀਤਾ ਹੈ। ਉਨ੍ਹਾਂ ਨੇ ਸਾਡੇ ਸੰਵਿਧਾਨ ਦੀ ਵਿਲੱਖਣਤਾ ਨੂੰ ਉਜਾਗਰ ਕਰਦੇ ਹੋਏ ਉਸ ਸਮੂਹਿਕ ਭਾਵਨਾ ਦੀ ਸ਼ਲਾਘਾ ਕੀਤੀ, ਜਿਸਨੇ ਸਾਡੇ ਰਾਸ਼ਟਰ ਨੂੰ ਲਗਾਤਾਰ ਅੱਗੇ ਵਧਾਇਆ ਹੈ। ਉਨ੍ਹਾਂ ਦਾ ਇਹ ਸੰਬੋਧਨ ਹਰ ਦੇਸ਼ਵਾਸੀ ਨੂੰ ਲੋਕਤੰਤਰ ਨੂੰ ਸਸ਼ਕਤ ਬਣਾਉਣ, ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਲਈ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੰਦਾ ਹੈ।
@rashtrapatibhvn"
************
ਐੱਮਜੇਪੀਐੱਸ/ ਐੱਸਟੀ
(रिलीज़ आईडी: 2219011)
आगंतुक पटल : 3
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Manipuri
,
Bengali
,
Bengali-TR
,
Gujarati
,
Odia
,
Telugu
,
Kannada
,
Malayalam