ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਰ ਮਾਰਕ ਟੱਲੀ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ
प्रविष्टि तिथि:
25 JAN 2026 7:11PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਤਰਕਾਰੀ ਦੀ ਦੁਨੀਆ ਦੀ ਇੱਕ ਪ੍ਰਭਾਵਸ਼ਾਲੀ ਆਵਾਜ਼ ਸਰ ਮਾਰਕ ਟੱਲੀ ਦੇ ਦੇਹਾਂਤ ’ਤੇ ਡੂੰਘਾ ਸੋਗ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰ ਮਾਰਕ ਟੱਲੀ ਦਾ ਭਾਰਤ ਅਤੇ ਇਸ ਦੇ ਲੋਕਾਂ ਨਾਲ ਡੂੰਘਾ ਸਬੰਧ ਉਨ੍ਹਾਂ ਦੇ ਕੰਮ ਵਿੱਚ ਸਪਸ਼ਟ ਤੌਰ 'ਤੇ ਝਲਕਦਾ ਹੈ। ਉਨ੍ਹਾਂ ਕਿਹਾ ਕਿ ਸਰ ਮਾਰਕ ਦੀ ਰਿਪੋਰਟਿੰਗ ਅਤੇ ਦ੍ਰਿਸ਼ਟੀਕੋਣ ਨੇ ਜਨਤਕ ਵਿਚਾਰ-ਵਟਾਂਦਰੇ 'ਤੇ ਇੱਕ ਅਮਿੱਟ ਛਾਪ ਛੱਡੀ ਹੈ।
ਪ੍ਰਧਾਨ ਮੰਤਰੀ ਨੇ ਸਰ ਮਾਰਕ ਟੱਲੀ ਦੇ ਸੋਗ ਗ੍ਰਸਤ ਪਰਿਵਾਰ, ਦੋਸਤਾਂ ਅਤੇ ਪ੍ਰਸੰਸਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:
"ਪੱਤਰਕਾਰੀ ਵਿੱਚ ਇੱਕ ਪ੍ਰਭਾਵਸ਼ਾਲੀ ਆਵਾਜ਼, ਸਰ ਮਾਰਕ ਟੱਲੀ ਦੇ ਦੇਹਾਂਤ ਤੋਂ ਦੁਖੀ ਹਾਂ। ਭਾਰਤ ਅਤੇ ਸਾਡੇ ਲੋਕਾਂ ਨਾਲ ਉਨ੍ਹਾਂ ਦੇ ਡੂੰਘੇ ਸਬੰਧਾਂ ਦੀ ਝਲਕ ਉਨ੍ਹਾਂ ਦੇ ਕੰਮਾਂ ਵਿੱਚ ਦੇਖਣ ਨੂੰ ਮਿਲਦੀ ਸੀ। ਉਨ੍ਹਾਂ ਦੀ ਰਿਪੋਰਟਿੰਗ ਅਤੇ ਉਨ੍ਹਾਂ ਦੇ ਵਿਚਾਰਾਂ ਨੇ ਜਨਤਕ ਚਰਚਾ ’ਤੇ ਇੱਕ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਅਣਗਿਣਤ ਪ੍ਰਸੰਸਕਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ।"
************
ਐੱਮਜੇਪੀਐੱਸ/ਐੱਸਟੀ
(रिलीज़ आईडी: 2219014)
आगंतुक पटल : 4
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Bengali-TR
,
Manipuri
,
Gujarati
,
Odia
,
Telugu
,
Kannada
,
Malayalam
,
Malayalam