ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਉਨ੍ਹਾਂ ਦੇ ਸੂਬੇ ਦੇ ਸਥਾਪਨਾ ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 25 JAN 2026 8:54AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਉਨ੍ਹਾਂ ਦੇ ਸੂਬੇ ਦੇ ਸਥਾਪਨਾ ਦਿਵਸ 'ਤੇ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਨੂੰ ਕੁਦਰਤ ਅਤੇ ਸਭਿਆਚਾਰ ਦਾ ਵਿਲੱਖਣ ਸੰਗਮ ਦੱਸਿਆ। ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀ ਬੇਮਿਸਾਲ ਪ੍ਰਤਿਭਾ ਅਤੇ ਹਿੰਮਤ ਦੀ ਸ਼ਲਾਘਾ ਕੀਤੀ ਅਤੇ ਜ਼ਿਕਰ ਕੀਤਾ ਕਿ ਉਹ ਭਾਰਤ ਮਾਤਾ ਦੀ ਸੇਵਾ ਲਈ ਹਮੇਸ਼ਾ ਸਮਰਪਿਤ ਰਹੇ ਹਨ।

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦੇ ਸੁਨਹਿਰੇ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਦੇਵ-ਭੂਮੀ ਦੀ ਲਗਾਤਾਰ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:

“ਕੁਦਰਤ ਅਤੇ ਸਭਿਆਚਾਰ ਦੇ ਸੰਗਮ ਹਿਮਾਚਲ ਪ੍ਰਦੇਸ਼ ਦੇ ਆਪਣੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਸੰਪੂਰਨ ਸੂਬਾ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਆਪਣੀ ਵਿਲੱਖਣ ਪ੍ਰਤਿਭਾ ਅਤੇ ਬਹਾਦਰੀ ਨਾਲ ਉਹ ਹਮੇਸ਼ਾ ਤੋਂ ਭਾਰਤ ਮਾਤਾ ਦੀ ਸੇਵਾ ਕਰਦੇ ਆਏ ਹਨ। ਮੈਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੇ ਨਾਲ-ਨਾਲ ਇਸ ਦੇਵ-ਭੂਮੀ ਦੀ ਖ਼ੁਸ਼ਹਾਲੀ ਦੀ ਕਾਮਨਾ ਕਰਦਾ ਹਾਂ।”

*********

ਐੱਮਜੇਪੀਐੱਸ/ ਐੱਸਟੀ


(रिलीज़ आईडी: 2219015) आगंतुक पटल : 2
इस विज्ञप्ति को इन भाषाओं में पढ़ें: English , Urdu , हिन्दी , Marathi , Assamese , Gujarati , Tamil , Telugu , Kannada , Malayalam