ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗਣਤੰਤਰ ਦਿਵਸ ’ਤੇ ਸਾਰੇ ਨਾਗਰਿਕਾਂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
26 JAN 2026 8:19AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਣਤੰਤਰ ਦਿਵਸ ਦੇ ਮੌਕੇ 'ਤੇ ਸਾਰੇ ਨਾਗਰਿਕਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਗਣਤੰਤਰ ਦਿਵਸ ਸਾਰੇ ਨਾਗਰਿਕਾਂ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਨਵਾਂ ਉਤਸ਼ਾਹ ਪੈਦਾ ਕਰੇ, ਜੋ ਕਿ ਭਾਰਤ ਦੇ ਸਨਮਾਨ, ਗੌਰਵ ਅਤੇ ਮਾਣ ਦਾ ਪ੍ਰਤੀਕ ਹੈ।
ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਇਸ ਰਾਸ਼ਟਰੀ ਮੌਕੇ ’ਤੇ ਵਿਕਸਿਤ ਭਾਰਤ ਬਣਾਉਣ ਦਾ ਸਮੂਹਿਕ ਸੰਕਲਪ ਹੋਰ ਵੀ ਮਜ਼ਬੂਤ ਹੋਵੇਗਾ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;
"ਸਾਰੇ ਦੇਸ਼-ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਬਹੁਤ-ਬਹੁਤ ਵਧਾਈਆਂ। ਭਾਰਤ ਦੇ ਮਾਣ ਅਤੇ ਸ਼ਾਨ ਦਾ ਪ੍ਰਤੀਕ ਇਹ ਰਾਸ਼ਟਰੀ ਮਹਾਪਰਵ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਨਵੇਂ ਉਤਸ਼ਾਹ ਪੈਦਾ ਕਰੇ। ਵਿਕਸਿਤ ਭਾਰਤ ਦਾ ਸੰਕਲਪ ਹੋਰ ਵੀ ਮਜ਼ਬੂਤ ਹੋਵੇ, ਇਹੀ ਕਾਮਨਾ ਹੈ।"
“ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ।
ਮੇਰੀ ਕਾਮਨਾ ਹੈ ਕਿ ਇਹ ਮੌਕਾ ਵਿਕਸਿਤ ਭਾਰਤ ਬਣਾਉਣ ਦੇ ਸਾਡੇ ਸਮੂਹਿਕ ਸੰਕਲਪ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਨੂੰ ਭਰੇਗਾ।”
************
ਐੱਮਜੇਪੀਐੱਸ/ਐੱਸਟੀ
(रिलीज़ आईडी: 2219017)
आगंतुक पटल : 3
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Gujarati
,
Tamil
,
Telugu
,
Kannada
,
Malayalam