ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ 77ਵੇਂ ਗਣਤੰਤਰ ਦਿਵਸ ’ਤੇ ਸ਼ੁਭਕਾਮਨਾਵਾਂ ਦੇਣ ਲਈ ਵਿਸ਼ਵ ਨੇਤਾਵਾਂ ਦਾ ਧੰਨਵਾਦ ਕੀਤਾ


प्रविष्टि तिथि: 26 JAN 2026 11:12PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ 77ਵੇਂ ਗਣਤੰਤਰ ਦਿਵਸ ’ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦੇਣ ਲਈ ਵਿਸ਼ਵ ਨੇਤਾਵਾਂ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਨੇ ਭੂਟਾਨ ਦੇ ਪ੍ਰਧਾਨ ਮੰਤਰੀ ਵੱਲੋਂ ਐੱਕਸ ’ਤੇ ਕੀਤੇ ਗਏ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਕਿਹਾ:

"ਭਾਰਤ ਦੇ 77ਵੇਂ ਗਣਤੰਤਰ ਦਿਵਸ ’ਤੇ ਨਿੱਘੀਆਂ ਸ਼ੁਭਕਾਮਨਾਵਾਂ ਦੇਣ ਲਈ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਅਤੇ ਭੂਟਾਨ ਦੇ ਲੋਕਾਂ ਦਾ ਧੰਨਵਾਦ। ਦੋਵਾਂ ਦੇਸ਼ਾਂ ਦਰਮਿਆਨ ਵਿਸ਼ੇਸ਼ ਦੋਸਤੀ ਅਤੇ ਵਿਲੱਖਣ ਸਬੰਧ ਮਜ਼ਬੂਤੀ ਨਾਲ ਹੋਰ ਵੱਧ ਵਿਕਸਿਤ ਹੁੰਦੇ ਰਹਿਣ।"

@tsheringtobgay"

ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਰਾਸ਼ਟਰਪਤੀ ਵੱਲੋਂ ਐੱਕਸ ’ਤੇ ਕੀਤੀ ਗਈ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਕਿਹਾ:

"ਭਾਰਤ ਦੇ 77ਵੇਂ ਗਣਤੰਤਰ ਦਿਵਸ ’ਤੇ ਤੁਹਾਡੀਆਂ ਨਿੱਘੀਆਂ ਸ਼ੁਭਕਾਮਨਾਵਾਂ ਲਈ ਤੁਹਾਡਾ ਧੰਨਵਾਦ ਮੇਰੇ ਪਿਆਰੇ ਦੋਸਤ, ਰਾਸ਼ਟਰਪਤੀ ਇਮੈਨੁਅਲ ਮੈਕਰੋਂ। ਮੈਂ ਜਲਦੀ ਹੀ ਭਾਰਤ ਵਿੱਚ ਤੁਹਾਡਾ ਸਵਾਗਤ ਕਰਨ ਅਤੇ ਭਾਰਤ-ਫ਼ਰਾਂਸ ਰਣਨੀਤਕ ਭਾਈਵਾਲੀ ਨੂੰ ਹੋਰ ਵੱਧ ਮਜ਼ਬੂਤ ​​ਅਤੇ ਵਿਭਿੰਨ ਬਣਾਉਣ ਦੀ ਉਮੀਦ ਕਰਦਾ ਹਾਂ।"

@EmmanuelMacron"

 

ਸ਼੍ਰੀ ਮੋਦੀ ਨੇ ਸਾਈਪ੍ਰਸ ਦੇ ਰਾਸ਼ਟਰਪਤੀ ਦੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਕਿਹਾ:

"ਤੁਹਾਡੀਆਂ ਨਿੱਘੀਆਂ ਸ਼ੁਭਕਾਮਨਾਵਾਂ ਲਈ ਤੁਹਾਡਾ ਧੰਨਵਾਦ ਪਿਆਰੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਜ਼। ਸਾਈਪ੍ਰਸ ਇੱਕ ਕਰੀਬੀ ਦੋਸਤ ਅਤੇ ਭਰੋਸੇਮੰਦ ਭਾਈਵਾਲ ਹੈ ਅਤੇ ਅਸੀਂ ਆਪਣੀ ਵਿਆਪਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ਲਈ ਵਚਨਬੱਧ ਹਾਂ। ਮੈਂ ਭਾਰਤ ਵਿੱਚ ਤੁਹਾਡਾ ਸਵਾਗਤ ਕਰਨ ਲਈ ਉਤਸਕ ਹਾਂ।"

@Christodulides"

ਸ਼੍ਰੀ ਮੋਦੀ ਨੇ ਮਾਲਦੀਵ ਦੇ ਰਾਸ਼ਟਰਪਤੀ ਦੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਕਿਹਾ:

“ਧੰਨਵਾਦ, ਰਾਸ਼ਟਰਪਤੀ ਮੁਇਜ਼ੂ। ਭਾਰਤ ਦੇ 77ਵੇਂ ਗਣਤੰਤਰ ਦਿਵਸ ’ਤੇ ਤੁਹਾਡੀਆਂ ਨਿੱਘੀਆਂ ਸ਼ੁਭਕਾਮਨਾਵਾਂ ਅਤੇ ਵਧਾਈਆਂ ਲਈ ਦਿਲੋਂ ਧੰਨਵਾਦ। ਅਸੀਂ ਦੋਵਾਂ ਦੇਸ਼ਾਂ ਦੇ ਨਾਗਰਿਕਾਂ ਦੇ ਹਿੱਤ ਲਈ ਇਕੱਠੇ ਕੰਮ ਕਰਨਾ ਜਾਰੀ ਰੱਖਾਂਗੇ। ਤੁਹਾਨੂੰ ਅਤੇ ਮਾਲਦੀਵ ਵਿੱਚ ਸਾਡੇ ਦੋਸਤਾਂ ਨੂੰ ਆਉਣ ਵਾਲੇ ਤਿਉਹਾਰਾਂ ਲਈ ਦਿਲੋਂ ਸ਼ੁਭਕਾਮਨਾਵਾਂ।”

@MMuizzu

************

ਐੱਮਜੇਪੀਐੱਸ/ਐੱਸਟੀ


(रिलीज़ आईडी: 2219020) आगंतुक पटल : 4
इस विज्ञप्ति को इन भाषाओं में पढ़ें: English , Urdu , हिन्दी , Manipuri , Bengali , Gujarati , Kannada , Malayalam