ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗਣਤੰਤਰ ਦਿਵਸ ਦੇ ਮਹੱਤਵ ’ਤੇ ਚਾਨਣਾ ਪਾਉਂਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
प्रविष्टि तिथि:
26 JAN 2026 8:22AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਗਣਤੰਤਰ ਦਿਵਸ ਭਾਰਤ ਦੀ ਆਜ਼ਾਦੀ, ਸੰਵਿਧਾਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਇੱਕ ਸ਼ਕਤੀਸ਼ਾਲੀ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਮੌਕਾ ਰਾਸ਼ਟਰ ਨੂੰ ਨਵੀਂ ਊਰਜਾ ਅਤੇ ਪ੍ਰੇਰਨਾ ਨਾਲ ਭਰ ਦਿੰਦਾ ਹੈ ਤਾਂ ਜੋ ਅਸੀਂ ਇਕੱਠੇ ਹੋ ਕੇ ਰਾਸ਼ਟਰ ਨਿਰਮਾਣ ਵੱਲ ਦ੍ਰਿੜ੍ਹ ਸੰਕਲਪ ਨਾਲ ਅੱਗੇ ਵੱਧ ਸਕੀਏ।
ਪ੍ਰਧਾਨ ਮੰਤਰੀ ਨੇ ਇਸ ਮੌਕੇ ’ਤੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ।
“पारतन्त्र्याभिभूतस्य देशस्याभ्युदयः कुतः।
अतः स्वातन्त्र्यमाप्तव्यमैक्यं स्वातन्त्र्यसाधनम्॥”
ਸੁਭਾਸ਼ਤਮ ਦੱਸਦਾ ਹੈ ਕਿ ਇੱਕ ਰਾਸ਼ਟਰ ਜੋ ਨਿਰਭਰ ਹੈ ਜਾਂ ਅਧਿਕਾਰਾਂ ਤੋਂ ਵਾਂਝਾ ਹੈ, ਉਹ ਤਰੱਕੀ ਨਹੀਂ ਕਰ ਸਕਦਾ। ਇਸ ਲਈ ਸਿਰਫ ਆਜ਼ਾਦੀ ਅਤੇ ਏਕਤਾ ਨੂੰ ਆਪਣੇ ਮਾਰਗ-ਦਰਸ਼ਕ ਸਿਧਾਂਤਾਂ ਵਜੋਂ ਅਪਣਾ ਕੇ ਹੀ ਰਾਸ਼ਟਰ ਦੀ ਤਰੱਕੀ ਯਕੀਨੀ ਬਣਾਈ ਜਾ ਸਕਦੀ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;
"ਗਣਤੰਤਰ ਦਿਵਸ ਸਾਡੀ ਆਜ਼ਾਦੀ, ਸੰਵਿਧਾਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦਾ ਸਸ਼ਕਤ ਪ੍ਰਤੀਕ ਹੈ। ਇਹ ਪਰਵ ਸਾਨੂੰ ਇੱਕਜੁੱਟ ਹੋ ਕੇ ਰਾਸ਼ਟਰ ਨਿਰਮਾਣ ਦੇ ਸੰਕਲਪ ਨਾਲ ਅੱਗੇ ਵਧਣ ਲਈ ਨਵੀਂ ਊਰਜਾ ਅਤੇ ਪ੍ਰੇਰਨਾ ਦਿੰਦਾ ਹੈ।"
पारतन्त्र्याभिभूतस्य देशस्याभ्युदयः कुतः।
अतः स्वातन्त्र्यमाप्तव्यमैक्यं स्वातन्त्र्यसाधनम्॥”
************
ਐੱਮਜੇਪੀਐੱਸ/ਐੱਸਟੀ
(रिलीज़ आईडी: 2219100)
आगंतुक पटल : 4
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Bengali-TR
,
Assamese
,
Manipuri
,
Gujarati
,
Tamil
,
Telugu
,
Kannada
,
Malayalam