ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰੀ ਵੋਟਰ ਦਿਵਸ 'ਤੇ ਨਾਗਰਿਕਾਂ ਨੂੰ ਵਧਾਈ ਦਿੱਤੀ
ਪ੍ਰਧਾਨ ਮੰਤਰੀ ਨੇ ਵੋਟਰ ਬਣਨ ਨੂੰ ਜਸ਼ਨ ਦਾ ਮੌਕਾ ਦੱਸਿਆ, ਮਾਈ-ਭਾਰਤ ਵਾਲੰਟੀਅਰਾਂ ਨੂੰ ਚਿੱਠੀ ਲਿਖੀ
प्रविष्टि तिथि:
25 JAN 2026 9:18AM by PIB Chandigarh
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਵੋਟਰ ਦਿਵਸ ਮੌਕੇ ਨਾਗਰਿਕਾਂ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦਿਨ ਰਾਸ਼ਟਰ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਵਿੱਚ ਵਿਸ਼ਵਾਸ ਨੂੰ ਹੋਰ ਗੂੜ੍ਹਾ ਕਰਨ ਦਾ ਮੌਕਾ ਹੈ। ਉਨ੍ਹਾਂ ਨੇ ਭਾਰਤ ਦੇ ਚੋਣ ਕਮਿਸ਼ਨ ਨਾਲ ਜੁੜੇ ਉਨ੍ਹਾਂ ਸਾਰੇ ਲੋਕਾਂ ਦੀ ਤਾਰੀਫ਼ ਕੀਤੀ, ਜਿਨ੍ਹਾਂ ਨੇ ਭਾਰਤ ਦੀਆਂ ਲੋਕਤੰਤਰੀ ਪ੍ਰਕਿਰਿਆਵਾਂ ਨੂੰ ਮਜ਼ਬੂਤ ਕਰਨ ਲਈ ਸਮਰਪਿਤ ਯਤਨ ਕੀਤੇ ਹਨ।
ਵੋਟਰਾਂ ਦੀ ਸ਼ਮੂਲੀਅਤ ਦੀ ਮਹੱਤਤਾ ਨੂੰ ਉਭਾਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਵੋਟਰ ਬਣਨਾ ਨਾ ਸਿਰਫ ਸੰਵਿਧਾਨਕ ਵਿਸ਼ੇਸ਼ ਅਧਿਕਾਰ ਹੈ, ਸਗੋਂ ਅਹਿਮ ਫਰਜ਼ ਵੀ ਹੈ, ਜੋ ਹਰ ਨਾਗਰਿਕ ਨੂੰ ਭਾਰਤ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਆਵਾਜ਼ ਦਿੰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਲੋਕਤੰਤਰੀ ਪ੍ਰਕਿਰਿਆਵਾਂ ਵਿੱਚ ਹਮੇਸ਼ਾ ਹਿੱਸਾ ਲੈਣ ਅਤੇ ਲੋਕਤੰਤਰ ਦੀ ਭਾਵਨਾ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ, ਜਿਸ ਨਾਲ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਹੋਵੇਗੀ।
ਸ਼੍ਰੀ ਮੋਦੀ ਨੇ ਵੋਟਰ ਬਣਨ ਨੂੰ ਜਸ਼ਨ ਦਾ ਮੌਕਾ ਦੱਸਿਆ ਅਤੇ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਰਾਸ਼ਟਰੀ ਵੋਟਰ ਦਿਵਸ ਮੌਕੇ ਪ੍ਰਧਾਨ ਮੰਤਰੀ ਨੇ ਮਾਈ-ਭਾਰਤ ਵਾਲੰਟੀਅਰਾਂ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਕਿ ਜਦੋਂ ਵੀ ਉਨ੍ਹਾਂ ਦੇ ਆਲੇ-ਦੁਆਲੇ ਕੋਈ, ਖਾਸ ਕਰਕੇ ਕੋਈ ਨੌਜਵਾਨ, ਪਹਿਲੀ ਵਾਰ ਵੋਟਰ ਵਜੋਂ ਰਜਿਸਟਰਡ ਹੋਵੇ, ਤਾਂ ਉਹ ਖ਼ੁਸ਼ੀ ਨਾਲ ਇਸ ਨੂੰ ਜਸ਼ਨ ਵਜੋਂ ਮਨਾਉਣ।
ਸ਼੍ਰੀ ਮੋਦੀ ਨੇ 'ਐੱਕਸ' 'ਤੇ ਪੋਸਟਾਂ ਦੀ ਇੱਕ ਲੜੀ ਵਿੱਚ ਕਿਹਾ;
“#ਰਾਸ਼ਟਰੀ ਵੋਟਰ ਦਿਵਸ ਦੀਆਂ ਸ਼ੁਭਕਾਮਨਾਵਾਂ।
ਇਹ ਦਿਨ ਸਾਡੇ ਰਾਸ਼ਟਰ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਵਿੱਚ ਵਿਸ਼ਵਾਸ ਨੂੰ ਹੋਰ ਗੂੜ੍ਹਾ ਕਰਨ ਨਾਲ ਜੁੜਿਆ ਹੈ।
ਸਾਡੀਆਂ ਲੋਕਤੰਤਰੀ ਪ੍ਰਕਿਰਿਆਵਾਂ ਨੂੰ ਮਜ਼ਬੂਤ ਕਰਨ ਲਈ ਭਾਰਤ ਚੋਣ ਕਮਿਸ਼ਨ ਨਾਲ ਜੁੜੇ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਯਤਨਾਂ ਲਈ ਮੇਰੀਆਂ ਸ਼ੁਭਕਾਮਨਾਵਾਂ।
ਵੋਟਰ ਹੋਣਾ ਸਿਰਫ ਸੰਵਿਧਾਨਕ ਅਧਿਕਾਰ ਨਹੀਂ ਹੈ, ਸਗੋਂ ਅਹਿਮ ਫਰਜ਼ ਵੀ ਹੈ, ਜੋ ਹਰ ਨਾਗਰਿਕ ਨੂੰ ਭਾਰਤ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਆਪਣੇ ਵਿਚਾਰ ਰੱਖਣ ਦਾ ਮੌਕਾ ਦਿੰਦਾ ਹੈ। ਸਾਨੂੰ ਲੋਕਤੰਤਰੀ ਪ੍ਰਕਿਰਿਆਵਾਂ ਵਿੱਚ ਹਮੇਸ਼ਾ ਹਿੱਸਾ ਲੈ ਕੇ ਆਪਣੀ ਲੋਕਤੰਤਰ ਦੀ ਭਾਵਨਾ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਇਸ ਤਰ੍ਹਾਂ ਵਿਕਸਿਤ ਭਾਰਤ ਦੀ ਨੀਂਹ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।”
“ਵੋਟਰ ਬਣਨਾ ਜਸ਼ਨ ਮਨਾਉਣ ਦਾ ਮੌਕਾ ਹੈ!
ਅੱਜ #ਰਾਸ਼ਟਰੀ ਵੋਟਰ ਦਿਵਸ ਮੌਕੇ ਮੈਂ ਮਾਈ-ਭਾਰਤ ਦੇ ਵਾਲੰਟੀਅਰਾਂ ਨੂੰ ਚਿੱਠੀ ਲਿਖੀ, ਜਿਸ ਵਿੱਚ ਮੈਂ ਦੱਸਿਆ ਹੈ ਕਿ ਜਦੋਂ ਸਾਡੇ ਆਲੇ-ਦੁਆਲੇ ਕੋਈ ਵਿਅਕਤੀ ਵੋਟਰ ਵਜੋਂ ਦਰਜ ਹੁੰਦਾ ਹੈ, ਤਾਂ ਸਾਨੂੰ ਉਸ ਖ਼ੁਸ਼ੀ ਦੇ ਮੌਕੇ ਨੂੰ ਕਿਵੇਂ ਰਲ ਕੇ ਮਨਾਉਣਾ ਚਾਹੀਦਾ ਹੈ।”
“ਵੋਟਰ ਬਣਨਾ ਉਤਸਵ ਮਨਾਉਣ ਦਾ ਇੱਕ ਮਾਣਮੱਤਾ ਮੌਕਾ ਹੈ!
ਅੱਜ #NationalVotersDay 'ਤੇ ਮੈਂ ਮਾਈ-ਭਾਰਤ ਦੇ ਵਾਲੰਟੀਅਰਾਂ ਨੂੰ ਇੱਕ ਚਿੱਠੀ ਲਿਖੀ ਹੈ। ਇਸ ਵਿੱਚ ਮੈਂ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਕਿ ਜਦੋਂ ਸਾਡੇ ਆਲੇ-ਦੁਆਲੇ ਦਾ ਕੋਈ ਨੌਜਵਾਨ ਸਾਥੀ ਪਹਿਲੀ ਵਾਰ ਵੋਟਰ ਵਜੋਂ ਰਜਿਸਟਰਡ ਹੋਵੇ, ਤਾਂ ਸਾਨੂੰ ਉਸ ਖ਼ੁਸ਼ੀ ਦੇ ਮੌਕੇ ਨੂੰ ਮਿਲ ਕੇ ਮਨਾਉਣਾ ਚਾਹੀਦਾ ਹੈ।”
************
ਐੱਮਜੇਪੀਐੱਸ/ਐੱਸਟੀ
(रिलीज़ आईडी: 2219178)
आगंतुक पटल : 6
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam