ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਥਿਰੂ ਡੀ. ਗਿਆਨਸੁੰਦਰਮ ਜੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ
प्रविष्टि तिथि:
26 JAN 2026 9:48PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡੀ. ਗਿਆਨਸੁੰਦਰਮ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਥਿਰੂ ਡੀ. ਗਿਆਨਸੁੰਦਰਮ ਜੀ ਦਾ ਤਾਮਿਲ ਸਭਿਆਚਾਰ ਅਤੇ ਸਾਹਿਤ ਦੇ ਖੇਤਰ ਵਿੱਚ ਯੋਗਦਾਨ ਹਮੇਸ਼ਾ ਯਾਦ ਰਹੇਗਾ। ਆਪਣੀਆਂ ਲਿਖਤਾਂ ਅਤੇ ਜੀਵਨ ਭਰ ਦੇ ਸਮਰਪਣ ਰਾਹੀਂ ਉਨ੍ਹਾਂ ਨੇ ਸਮਾਜ ਦੀ ਸਭਿਆਚਾਰਕ ਚੇਤਨਾ ਨੂੰ ਖ਼ੁਸ਼ਹਾਲ ਬਣਾਇਆ ਅਤੇ ਉਨ੍ਹਾਂ ਦੀਆਂ ਰਚਨਾਵਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਠਕਾਂ ਅਤੇ ਵਿਦਵਾਨਾਂ ਨੂੰ ਲਗਾਤਾਰ ਪ੍ਰੇਰਿਤ ਕਰਦੀਆਂ ਰਹਿਣਗੀਆਂ।
ਪ੍ਰਧਾਨ ਮੰਤਰੀ ਨੇ ਜਨਵਰੀ, 2024 ਵਿੱਚ ਸ਼੍ਰੀ ਰੰਗਨਾਥਸਵਾਮੀ ਮੰਦਿਰ ਦੀ ਆਪਣੀ ਯਾਤਰਾ ਦੌਰਾਨ ਉਨ੍ਹਾਂ ਨਾਲ ਹੋਈ ਗੱਲਬਾਤ ਨੂੰ ਵੀ ਯਾਦ ਕੀਤਾ ਅਤੇ ਕਿਹਾ ਕਿ ਕੰਬਾ ਰਾਮਾਇਣਮ ਬਾਰੇ ਉਨ੍ਹਾਂ ਦੀ ਸਮਝ ਅਸਧਾਰਨ ਸੀ।
ਪ੍ਰਧਾਨ ਮੰਤਰੀ ਨੇ ਸੋਗ ਗ੍ਰਸਤ ਪਰਿਵਾਰ ਅਤੇ ਪ੍ਰਸੰਸਕਾਂ ਪ੍ਰਤੀ ਦਿਲੋਂ ਸੰਵੇਦਨਾਵਾਂ ਪ੍ਰਗਟ ਕੀਤੀਆਂ ਅਤੇ ਵਿਛੜੀ ਆਤਮਾ ਦੀ ਸਦੀਵੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ।
ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
"ਥਿਰੂ ਡੀ. ਗਿਆਨਸੁੰਦਰਮ ਜੀ ਦੇ ਦੇਹਾਂਤ ਤੋਂ ਬਹੁਤ ਦੁੱਖ ਹੋਇਆ ਹੈ। ਤਾਮਿਲ ਸਭਿਆਚਾਰ ਅਤੇ ਸਾਹਿਤ ਵਿੱਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰਹੇਗਾ। ਆਪਣੀਆਂ ਲਿਖਤਾਂ ਅਤੇ ਜੀਵਨ ਭਰ ਸਮਰਪਣ ਰਾਹੀਂ ਉਨ੍ਹਾਂ ਨੇ ਸਮਾਜ ਦੀ ਸਭਿਆਚਾਰਕ ਚੇਤਨਾ ਨੂੰ ਖ਼ੁਸ਼ਹਾਲ ਬਣਾਇਆ। ਉਨ੍ਹਾਂ ਦੀਆਂ ਰਚਨਾਵਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਠਕਾਂ ਅਤੇ ਵਿਦਵਾਨਾਂ ਨੂੰ ਲਗਾਤਾਰ ਪ੍ਰੇਰਿਤ ਕਰਦੀਆਂ ਰਹਿਣਗੀਆਂ।"
ਮੈਨੂੰ ਜਨਵਰੀ, 2024 ਵਿੱਚ ਤਿਰੂਚਿਰਾਪੱਲੀ ਦੇ ਸ਼੍ਰੀ ਰੰਗਨਾਥਸਵਾਮੀ ਮੰਦਿਰ ਦੀ ਆਪਣੀ ਯਾਤਰਾ ਦੌਰਾਨ ਉਨ੍ਹਾਂ ਨਾਲ ਹੋਈ ਗੱਲਬਾਤ ਯਾਦ ਹੈ। ਕੰਬਾ ਰਾਮਾਇਣਮ ਬਾਰੇ ਉਨ੍ਹਾਂ ਦੀ ਸਮਝ ਅਸਧਾਰਨ ਸੀ।
ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸੰਸਕਾਂ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।"
************
ਐੱਮਜੇਪੀਐੱਸ/ਐੱਸਟੀ
(रिलीज़ आईडी: 2219190)
आगंतुक पटल : 4
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Bengali-TR
,
Gujarati
,
Tamil
,
Telugu
,
Kannada
,
Malayalam