ਕਿਰਤ ਤੇ ਰੋਜ਼ਗਾਰ ਮੰਤਰਾਲਾ
ਡਾ. ਮਨਸੁਖ ਮਾਂਡਵੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਇੱਕ 'ਸਸ਼ਕਤ, ਸਮ੍ਰਿੱਧ ਭਾਰਤ' ਦੀ ਨੀਂਹ ਰੱਖ ਰਹੀ ਹੈ
ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਆ ਨੇ 77ਵੇਂ ਗਣਤੰਤਰ ਦਿਵਸ 'ਤੇ ਪੀਐੱਮ -ਐੱਸਵਾਈਐੱਮ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ
प्रविष्टि तिथि:
26 JAN 2026 7:43PM by PIB Chandigarh
ਕੇਂਦਰੀ ਕਿਰਤ ਅਤੇ ਰੁਜ਼ਗਾਰ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰੀ, ਡਾ. ਮਨਸੁਖ ਮਾਂਡਵੀਆ ਨੇ ਅੱਜ 77ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ (ਪੀਐੱਮ-ਐੱਸਵਾਈਐੱਮ) ਯੋਜਨਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਦੇਸ਼ ਭਰ ਤੋਂ 100 ਤੋਂ ਵੱਧ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦਾ ਦਿੱਤਾ ਗਿਆ ਸੀ, ਜਿਨ੍ਹਾਂ ਨੇ ਅਸੰਗਠਿਤ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਇਸ ਪ੍ਰਮੁੱਖ ਸਮਾਜਿਕ ਸੁਰੱਖਿਆ ਯੋਜਨਾ ਨਾਲ ਉਨ੍ਹਾਂ ਦੇ ਸਬੰਧ ਨੂੰ ਮਾਨਤਾ ਦਿੱਤੀ ।
ਭਾਰਤ ਸਰਕਾਰ ਵੱਲੋਂ ਲਾਭਪਾਤਰੀਆਂ ਦਾ ਸਵਾਗਤ ਕਰਦੇ ਹੋਏ, ਮੰਤਰੀ ਨੇ ਕਿਹਾ ਕਿ ਇਹ ਸੱਦਾ ਪੱਤਰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪਹਿਲਕਦਮੀ 'ਤੇ ਭੇਜਿਆ ਗਿਆ ਸੀ , ਜੋ ਕਿ ਨਾਗਰਿਕ-ਕੇਂਦ੍ਰਿਤ ਸ਼ਾਸਨ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਮੰਤਰੀ ਨੇ ਅਸੰਗਠਿਤ ਕਾਮਿਆਂ ਲਈ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੇ ਸੰਕਲਪ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਅਤੇ ਇੱਛਾਵਾਂ ਨੂੰ ਸਮਝਣ ਲਈ ਸ਼ਾਸਨ ਨੂੰ ਜਨਤਾ ਦੇ ਨੇੜੇ ਰਹਿਣਾ ਚਾਹੀਦਾ ਹੈ।

ਗਣਤੰਤਰ ਦਿਵਸ ਦੇ ਜਸ਼ਨਾਂ ਦਾ ਹਵਾਲਾ ਦਿੰਦੇ ਹੋਏ, ਕੇਂਦਰੀ ਮੰਤਰੀ ਨੇ ਰਾਜਪਥ ਨੂੰ ਕਰਤਵਯ ਪਥ ਵਿੱਚ ਬਦਲਣ ਦੇ ਪ੍ਰਤੀਕਾਤਮਕ ਮਹੱਤਵ ਨੂੰ ਉਜਾਗਰ ਕੀਤਾ, ਜੋ ਕਿ ਭਾਰਤ ਦੇ ਵਿਕਸਿਤ ਹੋ ਰਹੀਆਂ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸਮੂਹਿਕ ਫਰਜ਼ ਦੀ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਸਰਕਾਰ ਦੀਆਂ ਪ੍ਰਮੁੱਖ ਭਲਾਈ ਪਹਿਲਕਦਮੀਆਂ ਨੂੰ ਉਜਾਗਰ ਕੀਤਾ, ਜਿਨ੍ਹਾਂ ਵਿੱਚ ਲਗਭਗ 800 ਮਿਲੀਅਨ ਲੋਕਾਂ ਨੂੰ ਮੁਫ਼ਤ ਅਨਾਜ ਵੰਡ , ਬਿਜਲੀ ਅਤੇ ਐੱਲਪੀਜੀ ਕਨੈਕਸ਼ਨਾਂ ਤੱਕ ਪਹੁੰਚ ਵਧਾਉਣਾ , ਕਿਸਾਨਾਂ ਨੂੰ ਸਿੱਧਾ ਲਾਭ ਟ੍ਰਾਂਸਫਰ ਅਤੇ ਬੱਚਿਆਂ ਦੀ ਸਿੱਖਿਆ ਲਈ ਸਕਾਲਰਸ਼ਿਪ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਉਪਾਅ ਇੱਕ "ਸਸ਼ਕਤ, ਸਮ੍ਰਿੱਧ ਭਾਰਤ" ਦੀ ਨੀਂਹ ਰੱਖ ਰਹੇ ਹਨ ।

ਲਾਭਪਾਤਰੀਆਂ ਨੇ ਪ੍ਰਧਾਨ ਮੰਤਰੀ-ਸਿਹਤ ਬੀਮਾ ਯੋਜਨਾ ਅਧੀਨ ਨਾਮਾਂਕਣ ਦੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਕਿਹਾ ਕਿ ਯਕੀਨੀ ਪੈਨਸ਼ਨ ਨੇ ਉਨ੍ਹਾਂ ਨੂੰ ਆਪਣੇ ਭਵਿੱਖ ਲਈ ਸੁਰੱਖਿਆ ਦੀ ਭਾਵਨਾ ਦਿੱਤੀ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਲੀ ਬੁਲਾਉਣ ਅਤੇ ਗਣਤੰਤਰ ਦਿਵਸ ਪਰੇਡ ਦੇਖਣ ਦਾ ਮੌਕਾ ਦੇਣ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਤਜ਼ਰਬੇ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਕਿ ਸਰਕਾਰ ਉਨ੍ਹਾਂ ਦੀਆਂ ਚੁਣੌਤੀਆਂ ਅਤੇ ਉਮੀਦਾਂ ਨੂੰ ਸਮਝਦੀ ਹੈ ।


ਜਾਣ-ਪਛਾਣ ( ਪਰੀਚੈ)
ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ( PM-SYM ) ਯੋਜਨਾ, 2019 ਵਿੱਚ ਸ਼ੁਰੂ ਕੀਤੀ ਗਈ, ਅਸੰਗਠਿਤ ਖੇਤਰ ਦੇ ਕਾਮਿਆਂ ਲਈ ਇੱਕ ਸਵੈ-ਇੱਛੁਕ ਅਤੇ ਸਬਸਿਡੀ ਵਾਲੀ ਪੈਨਸ਼ਨ ਯੋਜਨਾ ਹੈ ਜਿਨ੍ਹਾਂ ਦੀ ਮਾਸਿਕ ਆਮਦਨ 15,000 ਰੁਪਏ ਤੱਕ ਹੈ ਅਤੇ ਜੋ EPFO , ESIC ਜਾਂ ਰਾਸ਼ਟਰੀ ਪੈਨਸ਼ਨ ਯੋਜਨਾ ਦੇ ਅਧੀਨ ਨਹੀਂ ਆਉਂਦੇ ਹਨ।
18 ਤੋਂ 40 ਸਾਲ ਦੀ ਉਮਰ ਦੇ ਯੋਗ ਕਾਮੇ ਇਸ ਯੋਜਨਾ ਵਿੱਚ ਇੱਕ ਛੋਟੀ ਜਿਹੀ ਮਾਸਿਕ ਕਿਸ਼ਤ ਜਮ੍ਹਾਂ ਕਰਵਾ ਕੇ, ਨਾਮ ਦਰਜ ਕਰਵਾ ਸਕਦੇ ਹਨ। ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਬਰਾਬਰ ਰਕਮ ਦਾ ਯੋਗਦਾਨ ਦਿੱਤਾ ਜਾਵੇਗਾ। 60 ਸਾਲ ਦੀ ਉਮਰ ਹੋਣ 'ਤੇ, ਲਾਭਪਾਤਰੀ ਪ੍ਰਤੀ ਮਹੀਨਾ 3,000 ਰੁਪਏ ਦੀ ਗਾਰੰਟੀਸ਼ੁਦਾ ਘੱਟੋ - ਘੱਟ ਪੈਨਸ਼ਨ ਦਾ ਹੱਕਦਾਰ ਹੋਵੇਗਾ । ਇਹ ਯੋਜਨਾ ਪਰਿਵਾਰਕ ਪੈਨਸ਼ਨ ਲਾਭ ਵੀ ਪ੍ਰਦਾਨ ਕਰਦੀ ਹੈ, ਜਿਸ ਵਿੱਚ ਲਾਭਪਾਤਰੀ ਦੀ ਮੌਤ ਹੋਣ ‘ਤੇ ਜੀਵਨਸਾਥੀ ਨੂੰ ਪੈਨਸ਼ਨ ਦਾ 50 ਪ੍ਰਤੀਸ਼ਤ ਹਿੱਸਾ ਦੇਣਾ ਸ਼ਾਮਲ ਹੈ ।
ਪੀਐੱਮ-ਐੱਸਵਾਈਐੱਮ ਨੂੰ ਮਾਨਧਨ ਪੋਰਟਲ ਅਤੇ ਕੌਮਨ ਸਰਵਿਸ ਸੈਂਟਰਾਂ ( ਸੀਐੱਸਸੀ ) ਰਾਹੀਂ ਮੁਫ਼ਤ ਨਾਮਾਂਕਨ ਸਹੂਲਤ ਦੇ ਨਾਲ ਸ਼ੁਰੂ ਕੀਤਾ ਜਾਂਦਾ ਹੈ, ਜੋ ਕਿ ਅਸੰਗਠਿਤ ਕਾਰਜਬਲ ਲਈ ਸਮਾਜਿਕ ਸੁਰੱਖਿਆ ਅਤੇ ਆਮਦਨ ਸੁਰੱਖਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ।
*********
ਆਰਸੀ/ਏਏ /ਏਕੇ
(रिलीज़ आईडी: 2219212)
आगंतुक पटल : 8