ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡੋਡਾ ਹਾਦਸੇ ਵਿੱਚ ਫ਼ੌਜ ਦੇ ਜਵਾਨਾਂ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ
Posted On:
22 JAN 2026 8:14PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡੋਡਾ ਵਿੱਚ ਹੋਏ ਦੁਖਦਾਈ ਹਾਦਸੇ ਵਿੱਚ ਬਹਾਦਰ ਸੈਨਿਕਾਂ ਦੇ ਦੇਹਾਂਤ ’ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਡੋਡਾ ਵਿੱਚ ਹੋਏ ਹਾਦਸੇ ਤੋਂ ਮੈਨੂੰ ਬਹੁਤ ਦੁੱਖ ਹੋਇਆ ਹੈ, ਜਿਸ ਵਿੱਚ ਅਸੀਂ ਆਪਣੇ ਬਹਾਦਰ ਸੈਨਿਕਾਂ ਨੂੰ ਗੁਆ ਦਿੱਤਾ। ਰਾਸ਼ਟਰ ਪ੍ਰਤੀ ਉਨ੍ਹਾਂ ਦੀ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਸ਼੍ਰੀ ਮੋਦੀ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:
"ਡੋਡਾ ਵਿੱਚ ਹੋਏ ਹਾਦਸੇ ਤੋਂ ਮੈਨੂੰ ਬਹੁਤ ਦੁੱਖ ਹੋਇਆ, ਜਿਸ ਵਿੱਚ ਅਸੀਂ ਆਪਣੇ ਬਹਾਦਰ ਸੈਨਿਕਾਂ ਨੂੰ ਗੁਆ ਦਿੱਤਾ। ਰਾਸ਼ਟਰ ਪ੍ਰਤੀ ਉਨ੍ਹਾਂ ਦੀ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ। ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।"
*************
ਐੱਮਜੇਪੀਐੱਸ/ਐੱਸਟੀ
(Release ID: 2219487)
ਵਿਜ਼ੀਟਰ ਕਾਊਂਟਰ : 60
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam