ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਹੋਏ ਜਹਾਜ਼ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ


प्रविष्टि तिथि: 28 JAN 2026 11:22AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਬਾਰਾਮਤੀ ਜ਼ਿਲ੍ਹੇ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, "ਇਸ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਸਾਰੇ ਲੋਕਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ ਹਨ। ਇਸ ਦੁੱਖ ਦੀ ਘੜੀ ਵਿੱਚ ਸੋਗ ਗ੍ਰਸਤ ਪਰਿਵਾਰਾਂ ਨੂੰ ਤਾਕਤ ਅਤੇ ਹਿੰਮਤ ਮਿਲੇ, ਇਸ ਦੇ ਲਈ ਮੈਂ ਪ੍ਰਾਰਥਨਾ ਕਰਦਾ ਹਾਂ।"

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:

“ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ਤੋਂ ਮੈਂ ਬਹੁਤ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਸਾਰਿਆਂ ਨਾਲ ਹਨ, ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਇਸ ਡੂੰਘੇ ਦੁੱਖ ਦੀ ਘੜੀ ਵਿੱਚ ਸੋਗ ਗ੍ਰਸਤ ਪਰਿਵਾਰਾਂ ਨੂੰ ਤਾਕਤ ਅਤੇ ਹਿੰਮਤ ਮਿਲੇ, ਇਸ ਦੇ ਲਈ ਮੈਂ ਪ੍ਰਾਰਥਨਾ ਕਰਦਾ ਹਾਂ।”

"महाराष्ट्रातील बारामती येथे झालेल्या दुर्दैवी विमान अपघातामुळे मी अत्यंत दुःखी आहे. या अपघातात आपल्या प्रियजनांना गमावलेल्या सर्वांच्या दुःखात मी सहभागी आहे. या दुःखाच्या क्षणी शोकाकुल कुटुंबांना शक्ती आणि धैर्य मिळो, ही प्रार्थना करतो."

************

ਐੱਮਜੇਪੀਐੱਸ/ਵੀਜੇ


(रिलीज़ आईडी: 2219582) आगंतुक पटल : 5
इस विज्ञप्ति को इन भाषाओं में पढ़ें: English , Urdu , हिन्दी , Marathi , Bengali , Assamese , Gujarati , Odia , Tamil , Telugu , Kannada , Malayalam