ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਬਜਟ ਸੈਸ਼ਨ ਦੀ ਸ਼ੁਰੂਆਤ ਵਿੱਚ ਰਾਸ਼ਟਰਪਤੀ ਦੇ ਸੰਬੋਧਨ ਵਿੱਚ ਜਨਤਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ 'ਤੇ ਜ਼ੋਰ
ਆਯੁਸ਼ਮਾਨ ਭਾਰਤ ਜਨ ਆਰੋਗਯ ਯੋਜਨਾ ਦੀ ਸ਼ੁਰੂਆਤ ਤੋਂ ਹੁਣ ਤੱਕ 11 ਕਰੋੜ ਤੋਂ ਵੱਧ ਹਸਪਤਾਲ ਇਲਾਜ ਮੁਹੱਈਆ ਕਰਵਾਏ ਗਏ, ਜਿਸ ਨਾਲ ਪਿਛਲੇ ਸਾਲ 2.5 ਕਰੋੜ ਗਰੀਬ ਅਤੇ ਕਮਜ਼ੋਰ ਵਰਗ ਦੇ ਨਾਗਰਿਕਾਂ ਨੂੰ ਲਾਭ ਮਿਲਿਆ: ਸ਼੍ਰੀਮਤੀ ਦ੍ਰੌਪਦੀ ਮੁਰਮੂ
ਲਗਭਗ 1 ਕਰੋੜ ਆਯੁਸ਼ਮਾਨ ਵਯ ਵੰਦਨਾ ਕਾਰਡ ਜਾਰੀ ਕੀਤੇ ਗਏ, ਜਿਸ ਨਾਲ ਲਗਭਗ 8 ਲੱਖ ਸੀਨੀਅਰ ਨਾਗਰਿਕਾਂ ਨੂੰ ਮੁਫਤ ਸਿਹਤ ਸੇਵਾਵਾਂ ਮਿਲ ਰਹੀਆਂ ਹਨ
ਦੇਸ਼ ਭਰ ਵਿੱਚ 1.80 ਲੱਖ ਆਯੁਸ਼ਮਾਨ ਆਰੋਗਯ ਮੰਦਿਰ ਕਾਰਜਸ਼ੀਲ, ਜੋ ਪਹੁੰਚਯੋਗ ਮੁੱਢਲੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ
ਰਾਸ਼ਟਰਪਤੀ ਨੇ ਮਿਸ਼ਨ ਮੋਡ ਵਿੱਚ ਜਾਰੀ ਜਨਤਕ ਸਿਹਤ ਪ੍ਰਾਪਤੀਆਂ 'ਤੇ ਚਾਨਣਾ ਪਾਇਆ, ਜਿਸ ਵਿੱਚ ਸਿੱਕਲ ਸੈੱਲ ਅਨੀਮੀਆ ਮਿਸ਼ਨ ਤਹਿਤ 6.5 ਕਰੋੜ ਲੋਕਾਂ ਦੀ ਸਕ੍ਰੀਨਿੰਗ ਅਤੇ ਜਾਪਾਨੀ ਇਨਸੇਫਲਾਇਟਿਸ 'ਤੇ ਨਿਯੰਤਰਣ ਸ਼ਾਮਲ ਹੈ
ਨਵੇਂ ਮੈਡੀਕਲ ਕਾਲਜਾਂ, ਕੈਂਸਰ ਸੰਸਥਾ ਅਤੇ ਮਹਿਲਾ ਅਤੇ ਬੱਚਿਆਂ ਦੇ ਹਸਪਤਾਲ ਰਾਹੀਂ ਉੱਤਰ-ਪੂਰਬ ਵਿੱਚ ਸਿਹਤ ਸੇਵਾਵਾਂ ਨਾਲ ਜੁੜੀਆਂ ਵਿਵਸਥਾਵਾਂ ਨੂੰ ਮਜ਼ਬੂਤ ਕੀਤਾ ਗਿਆ: ਭਾਰਤ ਦੇ ਰਾਸ਼ਟਰਪਤੀ
"ਸਵਸਥ ਨਾਰੀ, ਸਸ਼ਕਤ ਪਰਿਵਾਰ" ਰਾਹੀਂ 7 ਕਰੋੜ ਮਹਿਲਾਵਾਂ ਨੂੰ ਲਾਭ ਮਿਲਿਆ, ਰਾਸ਼ਟਰਪਤੀ ਨੇ ਮਹਿਲਾ ਸਵਸਥ ਅਤੇ ਸਸ਼ਕਤੀਕਰਣ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੱਤਾ
ਰਾਸ਼ਟਰਪਤੀ ਦੇ ਸੰਬੋਧਨ ਵਿੱਚ ਸਿਹਤ ਸੇਵਾਵਾਂ ਨਾਲ ਜੁੜੀਆਂ ਵਿਵਸਥਾਵਾਂ ਅਤੇ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਸਰਕਾਰ ਦੇ ਯਤਨਾਂ 'ਤੇ ਜ਼ੋਰ
प्रविष्टि तिथि:
28 JAN 2026 1:22PM by PIB Chandigarh
ਭਾਰਤ ਦੇ ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਬਜਟ ਸੈਸ਼ਨ ਦੀ ਸ਼ੁਰੂਆਤ ਵਿੱਚ ਸੰਸਦ ਦੇ ਦੋਵਾਂ ਸਦਨਾਂ ਦੀ ਸੰਯੁਕਤ ਬੈਠਕ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਦੇ "ਸਬਕਾ ਸਾਥ, ਸਬਕਾ ਵਿਕਾਸ" ਦੇ ਵਿਆਪਕ ਦ੍ਰਿਸ਼ਟੀਕੋਣ ਦੀ ਰੂਪ-ਰੇਖਾ ਪੇਸ਼ ਕੀਤੀ ਅਤੇ ਜਨਤਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸਾਰੇ ਨਾਗਰਿਕਾਂ ਦੀ ਸਿਹਤ ਵਿੱਚ ਸੁਧਾਰ ਲਿਆਉਣ 'ਤੇ ਸਰਕਾਰ ਦੇ ਨਿਰੰਤਰ ਧਿਆਨ ਨੂੰ ਰੇਖਾਂਕਿਤ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਿਹਤ ਅਤੇ ਭਲਾਈ, ਕਿਸੇ ਵੀ ਦੇਸ਼ ਦੇ ਮਾਨਵ ਪੂੰਜੀ ਵਿਕਾਸ ਅਤੇ ਰਾਸ਼ਟਰੀ ਪ੍ਰਗਤੀ ਦਾ ਇੱਕ ਮਹੱਤਵਪੂਰਨ ਥੰਮ੍ਹ ਹੈ। ਉਨ੍ਹਾਂ ਨੇ ਖ਼ਾਸ ਤੌਰ 'ਤੇ ਸਮਾਜ ਦੇ ਗਰੀਬ, ਕਮਜ਼ੋਰ ਅਤੇ ਵਾਂਝੇ ਵਰਗਾਂ ਲਈ ਸੁਲਭ, ਕਿਫਾਇਤੀ ਅਤੇ ਗੁਣਵੱਤਾਪੂਰਣ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮਹੱਤਵ 'ਤੇ ਜ਼ੋਰ ਦਿੱਤਾ।
ਰਾਸ਼ਟਰਪਤੀ ਦੇ ਸੰਬੋਧਨ ਵਿੱਚ ਸਿਹਤ ਨੂੰ ਸਮਾਵੇਸ਼ੀ ਰਾਸ਼ਟਰੀ ਵਿਕਾਸ ਦਾ ਇੱਕ ਪ੍ਰਮੁੱਖ ਥੰਮ੍ਹ ਦੱਸਿਆ ਗਿਆ ਅਤੇ ਇਸ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੀਆਂ ਪ੍ਰਮੁੱਖ ਸਿਹਤ ਪਹਿਲਕਦਮੀਆਂ ਤਹਿਤ ਹੋਈ ਮਹੱਤਵਪੂਰਨ ਪ੍ਰਗਤੀ ਨੂੰ ਵੀ ਉਜਾਗਰ ਕੀਤਾ ਗਿਆ। ਰਾਸ਼ਟਰਪਤੀ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ ਯੋਜਨਾ ਦੀ ਸ਼ੁਰੂਆਤ ਤੋਂ ਹੁਣ ਤੱਕ 11 ਕਰੋੜ ਤੋਂ ਵੱਧ ਲੋਕਾਂ ਨੂੰ ਮੁਫਤ ਡਾਕਟਰੀ ਇਲਾਜ ਪ੍ਰਦਾਨ ਕੀਤਾ ਗਿਆ ਹੈ, ਜਿਸ ਨਾਲ ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸੇਵਾਵਾਂ ਤੱਕ ਪਹੁੰਚ ਦਾ ਵਿਸਥਾਰ ਹੋਇਆ ਹੈ। ਪਿਛਲੇ ਸਾਲ ਹੀ, ਲਗਭਗ 2.5 ਕਰੋੜ ਗਰੀਬ ਅਤੇ ਵਾਂਝੇ ਨਾਗਰਿਕਾਂ ਨੇ ਸਰਕਾਰੀ ਸਿਹਤ ਯੋਜਨਾਵਾਂ ਤਹਿਤ ਮੁਫਤ ਡਾਕਟਰੀ ਇਲਾਜ ਦਾ ਲਾਭ ਲਿਆ।
ਸੀਨੀਅਰ ਨਾਗਰਿਕਾਂ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦੇ ਹੋਏ, ਰਾਸ਼ਟਰਪਤੀ ਨੇ ਦੱਸਿਆ ਕਿ ਪਿਛਲੇ ਡੇਢ ਸਾਲ ਵਿੱਚ ਲਗਭਗ 1 ਕਰੋੜ ਆਯੁਸ਼ਮਾਨ ਵਯ ਵੰਦਨਾ ਕਾਰਡ ਜਾਰੀ ਕੀਤੇ ਗਏ ਹਨ, ਜਿਸ ਨਾਲ ਲਗਭਗ 8 ਲੱਖ ਸੀਨੀਅਰ ਨਾਗਰਿਕਾਂ ਅਤੇ ਬੁਜ਼ੁਰਗ ਨਾਗਰਿਕਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਾਪਤ ਕਰਨ ਵਿੱਚ ਮਦਦ ਮਿਲੀ ਹੈ।
ਰਾਸ਼ਟਰਪਤੀ ਨੇ ਦੇਸ਼ ਭਰ ਵਿੱਚ ਪ੍ਰਾਇਮਰੀ ਸਿਹਤ ਸੇਵਾ ਨਾਲ ਜੁੜੀ ਵਿਵਸਥਾ ਨੂੰ ਮਜ਼ਬੂਤ ਕਰਨ 'ਤੇ ਵੀ ਜ਼ੋਰ ਦਿੱਤਾ, ਜਿਸ ਦੇ ਤਹਿਤ ਮੌਜੂਦਾ ਸਮੇਂ ਵਿੱਚ ਦੇਸ਼ ਭਰ ਵਿੱਚ 1.80 ਲੱਖ ਆਯੁਸ਼ਮਾਨ ਆਰੋਗਯ ਮੰਦਿਰ ਕਾਰਜਸ਼ੀਲ ਹਨ। ਇਹ ਕੇਂਦਰ ਖਾਸ ਤੌਰ 'ਤੇ ਪੇਂਡੂ, ਦੂਰ-ਦੁਰਾਡੇ ਅਤੇ ਘੱਟ ਸੁਵਿਧਾ ਪ੍ਰਾਪਤ ਖੇਤਰਾਂ ਵਿੱਚ, ਵਿਆਪਕ ਪ੍ਰਾਇਮਰੀ ਸਿਹਤ ਸੇਵਾਵਾਂ ਪਹੁੰਚਾ ਰਹੇ ਹਨ।
ਬਿਮਾਰੀ ਦੀ ਰੋਕਥਾਮ ਅਤੇ ਜਨਤਕ ਸਿਹਤ ਪ੍ਰਬੰਧਨ ਪ੍ਰਤੀ ਸਰਕਾਰ ਦੀ ਮਿਸ਼ਨ-ਮੋਡ ਵਿੱਚ ਜਾਰੀ ਯੋਜਨਾਵਾਂ ਦਾ ਜ਼ਿਕਰ ਕਰਦੇ ਹੋਏ, ਸੰਬੋਧਨ ਵਿੱਚ ਦੱਸਿਆ ਗਿਆ ਕਿ ਸਿੱਕਲ ਸੈੱਲ ਅਨੀਮੀਆ ਦੇ ਖਾਤਮੇ ਲਈ ਮਿਸ਼ਨ ਦੇ ਤਹਿਤ, ਖਾਸ ਕਰਕੇ ਦੂਰ-ਦੁਰਾਡੇ, ਪੇਂਡੂ ਅਤੇ ਕਬਾਇਲੀ ਖੇਤਰਾਂ ਵਿੱਚ 65 ਮਿਲੀਅਨ ਤੋਂ ਵੱਧ ਲੋਕਾਂ ਦੀ ਸਕ੍ਰੀਨਿੰਗ ਕੀਤੀ ਗਈ ਹੈ, ਜਿਸ ਨਾਲ ਬਿਮਾਰੀ ਦਾ ਜਲਦੀ ਪਤਾ ਲਗਾਉਣਾ ਅਤੇ ਪ੍ਰਭਾਵਸ਼ਾਲੀ ਰੋਕਥਾਮ ਸੰਭਵ ਹੋ ਸਕੀ ਹੈ। ਨਿਰੰਤਰ ਯਤਨਾਂ ਦੇ ਨਤੀਜੇ ਵਜੋਂ ਖਾਸ ਕਰਕੇ ਦੂਰ-ਦੁਰਾਡੇ, ਪੇਂਡੂ ਅਤੇ ਕਬਾਇਲੀ ਖੇਤਰਾਂ ਸਮੇਤ ਕਈ ਖੇਤਰਾਂ ਵਿੱਚ ਜਾਪਾਨੀ ਇਨਸੇਫਲਾਇਟਿਸ ਅਤੇ ਸਬੰਧਿਤ ਬਿਮਾਰੀਆਂ 'ਤੇ ਵੀ ਪ੍ਰਭਾਵਸ਼ਾਲੀ ਨਿਯੰਤਰਣ ਪਾਇਆ ਗਿਆ ਹੈ।
ਇਸ ਦੇ ਨਾਲ ਹੀ, ਇਹ ਦਹਾਕਾ ਉੱਤਰ-ਪੂਰਬ ਵਿੱਚ ਸਿਹਤ ਅਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇੱਕ ਫੈਸਲਾਕੁੰਨ ਦੌਰ ਰਿਹਾ ਹੈ। ਈਟਾਨਗਰ ਵਿੱਚ ਸਟੇਟ ਕੈਂਸਰ ਇੰਸਟੀਟਿਊਟ ਅਤੇ ਅਸਾਮ ਦੇ ਸ਼ਿਵਸਾਗਰ ਵਿੱਚ ਮੈਡੀਕਲ ਕਾਲਜ ਦੀ ਸਥਾਪਨਾ ਨਾਲ ਲੱਖਾਂ ਪਰਿਵਾਰਾਂ ਦੇ ਇਲਾਜ ਵਿੱਚ ਬਹੁਤ ਮਦਦ ਮਿਲੇਗੀ। ਇਸੇ ਤਰ੍ਹਾਂ ਸਿੱਕਿਮ ਦੇ ਸਿਚੇਯ ਵਿੱਚ ਮੈਡੀਕਲ ਕਾਲਜ ਅਤੇ ਅਗਰਤਲਾ ਵਿੱਚ ਮਹਿਲਾ ਅਤੇ ਬੱਚਿਆਂ ਦੇ ਹਸਪਤਾਲ ਦੇ ਨਿਰਮਾਣ ਨਾਲ ਸਿਹਤ ਸੇਵਾਵਾਂ ਵਿੱਚ ਬਹੁਤ ਲਾਭ ਹੋਵੇਗਾ। ਇਹ ਪਹਿਲ ਉੱਤਰ-ਪੂਰਬ ਵਿੱਚ ਇੱਕ ਮਜ਼ਬੂਤ ਅਤੇ ਵਿਆਪਕ ਸਿਹਤ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਯੋਗਦਾਨ ਦੇ ਰਹੀ ਹੈ।
ਮਾਣਯੋਗ ਰਾਸ਼ਟਰਪਤੀ ਨੇ ਨਾ ਸਿਰਫ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਣ ਪ੍ਰਤੀ ਸਗੋਂ ਪੋਸ਼ਣ,ਸਿਹਤ ਅਤੇ ਸਿੱਖਿਆ ਸਮੇਤ ਉਨ੍ਹਾਂ ਦੀ ਸਮੁੱਚੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ 'ਤੇ ਵੀ ਚਾਨਣਾ ਪਾਇਆ। ਸਤੰਬਰ ਵਿੱਚ ਚਲਾਏ ਗਏ 'ਸਵਸਥ ਨਾਰੀ, ਸਸ਼ਕਤ ਪਰਿਵਾਰ' ਅਭਿਆਨ ਤਹਿਤ ਲਗਭਗ 7 ਕਰੋੜ ਮਹਿਲਾਵਾਂ ਦੀ ਸਿਹਤ ਜਾਂਚ ਕੀਤੀ ਗਈ, ਜਿਸ ਨਾਲ ਦੇਸ਼ ਭਰ ਵਿੱਚ ਮਹਿਲਾਵਾਂ ਨੂੰ ਸਮੇਂ ਸਿਰ ਡਾਕਟਰੀ ਸੁਵਿਧਾ ਉਪਲਬਧ ਹੋ ਸਕੀ। ਸਰਕਾਰ ਦੀ ਪ੍ਰਗਤੀਸ਼ੀਲ ਸੋਚ ਅਤੇ ਨੀਤੀਆਂ ਦੇ ਨਤੀਜੇ ਵਜੋਂ, ਮਹਿਲਾਵਾਂ ਨੇ ਦੇਸ਼ ਦੇ ਹਰ ਖੇਤਰ ਵਿੱਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ।
ਰਾਸ਼ਟਰਪਤੀ ਨੇ ਮਾਣ ਨਾਲ ਜ਼ਿਕਰ ਕਰਦੇ ਹੋਏ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ (WHO) ਨੇ ਭਾਰਤ ਨੂੰ ਟ੍ਰੈਕੋਮਾ-ਮੁਕਤ ਦੇਸ਼ ਐਲਾਨਿਆ ਗਿਆ ਹੈ, ਜੋ ਕਿ ਦੇਸ਼ ਦੀ ਜਨਤਕ ਸਿਹਤ ਯਾਤਰਾ ਵਿੱਚ ਇੱਕ ਮਹੱਤਵਪੂਰਨ ਉਪਲਬਧੀ ਹੈ ਅਤੇ ਇਹ ਰੋਕਥਾਮ ਯੋਗ ਬਿਮਾਰੀਆਂ ਨੂੰ ਖਤਮ ਕਰਨ ਲਈ ਭਾਰਤ ਦੇ ਨਿਰੰਤਰ ਯਤਨਾਂ ਦੀ ਆਲਮੀ ਮਾਨਤਾ ਨੂੰ ਦਰਸਾਉਂਦਾ ਹੈ।
ਰਾਸ਼ਟਰਪਤੀ ਦਾ ਸੰਬੋਧਨ, ਸਿਹਤ ਸੇਵਾ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ, ਪ੍ਰਮੁੱਖ ਸਿਹਤ ਯੋਜਨਾਵਾਂ ਦੀ ਕਵਰੇਜ ਦਾ ਦਾਇਰਾ ਵਧਾਉਣ ਅਤੇ ਦੇਸ਼ ਲਈ ਇੱਕ ਸਸ਼ਕਤ, ਸਮਾਵੇਸ਼ੀ ਅਤੇ ਭਵਿੱਖ ਲਈ ਤਿਆਰ ਸਿਹਤ ਸੇਵਾ ਪ੍ਰਣਾਲੀ ਦੇ ਨਿਰਮਾਣ ਲਈ, ਨਾਗਰਿਕ-ਕੇਂਦ੍ਰਿਤ ਸੁਧਾਰਾਂ ਨੂੰ ਜਾਰੀ ਰੱਖਣ ਦੇ ਸਰਕਾਰ ਦੇ ਸੰਕਲਪ ਦੀ ਪੁਸ਼ਟੀ ਕਰਦਾ ਹੈ।
***************
ਐੱਸਆਰ/ਏਕੇ
(रिलीज़ आईडी: 2219826)
आगंतुक पटल : 2