ਰਾਸ਼ਟਰਪਤੀ ਸਕੱਤਰੇਤ
ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦੀਆਂ ਸ਼ੁਭਕਾਮਨਾਵਾਂ
प्रविष्टि तिथि:
31 JAN 2026 4:58PM by PIB Chandigarh
ਭਾਰਤ ਦੀ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਪੂਰਵ ਸੰਧਿਆ 'ਤੇ ਦੇਸ਼-ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਰਾਸ਼ਟਰਪਤੀ ਨੇ ਇੱਕ ਸੁਨੇਹੇ ਵਿੱਚ ਕਿਹਾ, "ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਪਵਿੱਤਰ ਮੌਕੇ 'ਤੇ, ਮੈਂ ਸਾਰੇ ਦੇਸ਼-ਵਾਸੀਆਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਅਤੇ ਵਧਾਈ ਦਿੰਦੀ ਹਾਂ।"
ਗੁਰੂ ਰਵਿਦਾਸ ਜੀ ਇੱਕ ਸਤਿਕਾਰਯੋਗ ਸੰਤ ਅਤੇ ਸਮਾਜ ਸੁਧਾਰਕ ਸਨ। ਉਨ੍ਹਾਂ ਨੇ ਆਪਣੀਆਂ ਸਿੱਖਿਆਵਾਂ ਜ਼ਰੀਏ ਸਮਾਨਤਾ, ਸਮਾਜਿਕ ਨਿਆਂ ਅਤੇ ਪਿਆਰ ਦਾ ਸੁਨੇਹਾ ਦਿੱਤਾ। ਸਾਦਗੀ ਅਤੇ ਨੈਤਿਕ ਅਨੁਸ਼ਾਸਨ ਦੇ ਰਾਹ 'ਤੇ ਚਲਦੇ ਹੋਏ ਉਨ੍ਹਾਂ ਨੇ ਜਾਤ ਅਤੇ ਧਰਮ ਦੇ ਅਧਾਰ 'ਤੇ ਹੋਣ ਵਾਲੇ ਵਿਤਕਰੇ ਨੂੰ ਖ਼ਤਮ ਕਰਨ ਲਈ ਅਣਥੱਕ ਯਤਨ ਕੀਤੇ।
ਗੁਰੂ ਰਵਿਦਾਸ ਜੀ ਦੇ ਵਿਚਾਰ ਹਮੇਸ਼ਾ ਪ੍ਰਾਸੰਗਿਕ ਰਹਿਣਗੇ ਅਤੇ ਸਾਨੂੰ ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ ਦਾ ਰਾਹ ਦਿਖਾਉਂਦੇ ਰਹਿਣਗੇ।
ਆਓ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ ਅਤੇ ਰਾਸ਼ਟਰ ਦੇ ਨਿਰਮਾਣ ਵਿੱਚ ਸਰਗਰਮ ਯੋਗਦਾਨ ਪਾਈਏ।
ਰਾਸ਼ਟਰਪਤੀ ਦਾ ਸੁਨੇਹਾ ਪੜ੍ਹਨ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ।
*******
ਐੱਮਜੇਪੀਐੱਸ/ ਐੱਸਆਰ
(रिलीज़ आईडी: 2221364)
आगंतुक पटल : 48