ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਸਹੁੰ ਚੁੱਕਣ ’ਤੇ ਵਧਾਈਆਂ ਦਿੱਤੀਆਂ

प्रविष्टि तिथि: 04 FEB 2026 7:50PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਯੁਮਨਾਮ ਖੇਮਚੰਦ ਸਿੰਘ ਜੀ ਨੂੰ ਮਣੀਪੁਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਨੇਮਚਾ ਕਿਪਗੇਨ ਜੀ ਅਤੇ ਸ਼੍ਰੀ ਲੋਸੀ ਦਿਖੋ ਜੀ ਨੂੰ ਸੂਬੇ ਦੇ ਉਪ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ’ਤੇ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਨੇ ਸ਼੍ਰੀ ਕੋਂਥੋਜਮ ਗੋਵਿੰਦਾਸ ਸਿੰਘ ਜੀ ਅਤੇ ਸ਼੍ਰੀ ਖੁਰਾਇਜਮ ਲੋਕੇਨ ਸਿੰਘ ਜੀ ਨੂੰ ਮਣੀਪੁਰ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ।

ਨਵੀਂ ਲੀਡਰਸ਼ਿਪ ਵਿੱਚ ਵਿਸ਼ਵਾਸ ਪ੍ਰਗਟ ਕਰਦੇ ਹੋਏ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਹ ਮਣੀਪੁਰ ਦੇ ਭਰਾਵਾਂ ਅਤੇ ਭੈਣਾਂ ਦੇ ਵਿਕਾਸ ਅਤੇ ਖ਼ੁਸ਼ਹਾਲੀ ਨੂੰ ਅੱਗੇ ਵਧਾਉਣ ਲਈ ਪੂਰੀ ਲਗਨ ਨਾਲ ਕੰਮ ਕਰਨਗੇ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:

“ਸ਼੍ਰੀ ਯੁਮਨਾਮ ਖੇਮਚੰਦ ਸਿੰਘ ਜੀ ਨੂੰ ਮਣੀਪੁਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਬਹੁਤ-ਬਹੁਤ ਵਧਾਈਆਂ।

ਮੈਂ ਸ਼੍ਰੀਮਤੀ ਨੇਮਚਾ ਕਿਪਗੇਨ ਜੀ ਅਤੇ ਸ਼੍ਰੀ ਲੋਸੀ ਦਿਖੋ ਜੀ ਨੂੰ ਰਾਜ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਅਤੇ ਸ਼੍ਰੀ ਕੋਂਥੋਜਮ ਗੋਵਿੰਦਾਸ ਸਿੰਘ ਜੀ ਅਤੇ ਸ਼੍ਰੀ ਖੁਰਾਇਜਮ ਲੋਕੇਨ ਸਿੰਘ ਜੀ ਨੂੰ ਮਣੀਪੁਰ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦੇਣਾ ਚਾਹੁੰਦਾ ਹਾਂ।

ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਮਣੀਪੁਰ ਦੇ ਮੇਰੇ ਭਰਾਵਾਂ ਅਤੇ ਭੈਣਾਂ ਦੇ ਵਿਕਾਸ ਅਤੇ ਖ਼ੁਸ਼ਹਾਲੀ ਨੂੰ ਅੱਗੇ ਵਧਾਉਣ ਲਈ ਪੂਰੀ ਲਗਨ ਨਾਲ ਕੰਮ ਕਰਨਗੇ।”

 

************

ਐੱਮਜੇਪੀਐੱਸ/ਐੱਸਆਰ


(रिलीज़ आईडी: 2223867) आगंतुक पटल : 50
इस विज्ञप्ति को इन भाषाओं में पढ़ें: English , Urdu , हिन्दी , Marathi , Bengali , Bengali-TR , Manipuri , Assamese , Gujarati , Tamil , Telugu , Kannada , Malayalam